- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਵਿਰੋਧੀ ਪਾਰਟੀਆਂ ਦੇ ਨਿਸ਼ਾਨੇ ’ਤੇ ਆਏ ਇਮਰਾਨ ਖ਼ਾਨ
ਇਸਲਾਮਾਬਾਦ – ਪਾਕਿਸਤਾਨ ਦੇ ਨਵੇਂ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਅਤਿਵਾਦ ਤੇ ਕਸ਼ਮੀਰ ਸਮੇਤ ਹੋਰਨਾਂ ਅਹਿਮ ਮੁੱਦਿਆਂ ਨੂੰ ਲੈ ਕੇ ਭਾਰਤ ਨਾਲ ਮੁੜ ਸੰਵਾਦ ਤੋਰਨ ਦੀ ਪੇਸ਼ਕਸ਼ ਕੀਤੇ ਜਾਣ ਕਰਕੇ ਵਿਰੋਧੀ ਪਾਰਟੀਆਂ ਦੇ ਨਿਸ਼ਾਨੇ ’ਤੇ ਆ ਗਏ ਹਨ। ਵਿਰੋਧੀ ਪਾਰਟੀਆਂ ਦੇ ਕਾਨੂੰਨਘਾੜਿਆਂ ਨੇ ਖ਼ਾਨ ਦੀ ਨਿਖੇਧੀ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨੇ ਗੁਆਂਢੀ ਮੁਲਕ ਨੂੰ ਅਜਿਹੀ ਕੋਈ ਪੇਸ਼ਕਸ਼ ਕਰਨ ਤੋਂ ਪਹਿਲਾਂ ਸੰਸਦ ਨੂੰ ਭਰੋਸੇ ਵਿੱਚ ਲੈਣਾ ਵੀ ਮੁਨਾਸਿਬ ਨਹੀਂ ਸਮਝਿਆ। ਸੰਸਦ ਦੇ ਉਪਰਲੇ ਸਦਨ ਸੈਨੇਟ ਦੇ ਮੈਂਬਰਾਂ ਨੇ ਬੀਤੀ ਸ਼ਾਮ ਇਥੇ ਭਾਰਤ ਨਾਲ ਸੰਵਾਦ ਤੋਰਨ ਦੇ ਸਰਕਾਰ ਦੇ ਯਤਨਾਂ ਸਮੇਤ ਹੋਰਨਾਂ ਮੁੱਦਿਆਂ ’ਤੇ ਵੀ ਚਰਚਾ ਕੀਤੀ। ਇਸ ਦੌਰਾਨ ਸੂਚਨਾ ਮੰਤਰੀ ਫ਼ਵਾਦ ਚੌਧਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਆਪਣੇ ਭਾਰਤੀ ਹਮਰੁਤਬਾ ਨੂੰ ਚਿੱਠੀ ਉਨ੍ਹਾਂ ਵੱਲੋਂ ਮਿਲੇ ਪੱਤਰ ਦੇ ਜਵਾਬ ਵਿੱਚ ਲਿਖੀ ਸੀ। ਚੌਧਰੀ ਨੇ ਸਾਫ਼ ਕਰ ਦਿੱਤਾ ਕਿ ਪਾਕਿਸਤਾਨ ਜੰਮੂ ਕਸ਼ਮੀਰ ਸਮੇਤ ਹੋਰਨਾਂ ਅਹਿਮ ਮੁੱਦਿਆਂ ਨੂੰ ਭਾਰਤ ਨਾਲ ਦੁੱਵਲੀ ਗੱਲਬਾਤ ਜ਼ਰੀਏ ਹੱਲ ਕਰਨ ਦਾ ਚਾਹਵਾਨ ਹੈ।
ਪਾਕਿਸਤਾਨ ਸੈਨੇਟ ਦੇ ਸਾਬਕਾ ਚੇਅਰਮੈਨ ਤੇ ਪੀਪੀਪੀ ਦੇ ਮੀਆਂ ਰਜ਼ਾ ਰੱਬਾਨੀ ਨੇ ਕਿਹਾ ਕਿ ਕਸ਼ਮੀਰ ਵਿੱਚ ਜੋ ਹਾਲਾਤ ਹਨ, ਉਸ ਦੇ ਮੱਦੇਨਜ਼ਰ ਖ਼ਾਨ ਦੀ ਭਾਰਤ ਨੂੰ ਗੱਲਬਾਤ ਦੀ ਪੇਸ਼ਕਸ਼ ਵਿੱਚ ਅਸੀਮ ਸੰਭਾਵਨਾਵਾਂ ਸਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਖ਼ਾਨ ਨੂੰ ਜਿਹੜਾ ਪੱਤਰ ਲਿਖਿਆ ਸੀ, ਉਹ ਰਸਮੀ ਸੀ, ਪਰ ਇਸ ਪੱਤਰ ਦੇ ਜਵਾਬ ਵਿੱਚ ਖ਼ਾਨ ਸਾਹਿਬ ਨੇ ਸੰਵਾਦ ਤੋਰਨ ਦੀ ਪੇਸ਼ਕਸ਼ ਕਰ ਦਿੱਤੀ।


