ਵਿਰੋਧ ਪ੍ਰਦਰਸ਼ਨ ਜਾਂ ਧਰਨੇ ਵਿੱਚ ਹਿੰਸਾ ਲਈ ਕੋਈ ਥਾਂ ਨਹੀਂ: ਮਾਇਆਵਤੀ

ਲਖਨਊ – ਬਹੁਜਨ ਸਮਾਜ ਪਾਰਟੀ ਮਾਇਆਵਤੀ ਨੇ ਕਿਹਾ ਹੈ ਕਿ ਵਿਰੋਧ ਪ੍ਰਦਰਸ਼ਨ ਜਾਂ ਧਰਨੇ ਵਿੱਚ ਹਿੰਸਾ ਲਈ ਕੋਈ ਥਾਂ ਨਹੀਂ ਹੈ| ਮਾਇਆਵਤੀ ਨੇ ਅੱਜ ਕਿਹਾ ਹੈ ਕਿ ਉਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ਅਤੇ ਸੰਬਲ ਵਿੱਚ ਪ੍ਰਦਰਸ਼ਨ ਦੌਰਾਨ ਹੋਈ ਹਿੰਸਾ ਸਿਵਲ ਸਮਾਜ ਲਈ ਠੀਕ ਨਹੀਂ ਹੈ| ਉਨ੍ਹਾਂ ਨੇ ਕਿਹਾ ਹੈ ਕਿ ਜਨਤਕ ਸੰਪੱਤੀ ਨੂੰ ਖਤਮ ਕਰਨ ਦਾ ਅਧਿਕਾਰ ਕਿਸੇ ਨੂੰ ਨਹੀਂ ਹੈ| ਕਿਸੇ ਵੀ ਵਿਰੋਧ ਪ੍ਰਦਰਸ਼ਨ ਜਾਂ ਧਰਨੇ ਵਿੱਚ ਹਿੰਸਾ ਦੇ ਲਈ ਕੋਈ ਥਾਂ ਨਹੀਂ ਹੈ| ਉਨ੍ਹਾਂ ਨੇ ਕਿਹਾ ਹੈ ਕਿ ਉਹਨਾਂ ਨੇ ਹਮੇਸ਼ਾ ਨਾਗਰਿਕਤਾ ਸੋਧ ਕਾਨੂੰਨ ਦਾ ਵਿਰੋਧ ਕੀਤਾ ਹੈ| ਉਹ ਸ਼ੁਰੂ ਤੋਂ ਹੀ ਇਸ ਦਾ ਵਿਰੋਧ ਕਰਦੇ ਰਹੇ ਹਾਂ ਪਰ ਹੋਰ ਪਾਰਟੀਆਂ ਵਾਂਗ ਉਹ ਜਨਤਕ ਸੰਪੱਤੀ ਅਤੇ ਹਿੰਸਾ ਨੂੰ ਨਸ਼ਟ ਕਰਨ ਵਿੱਚ ਵਿਸ਼ਵਾਸ਼ ਨਹੀਂ ਕਰਦੇ ਹਾਂ| ਉਹਨਾਂ ਕਿਹਾ,”ਮੈਂ ਆਪਣੀ ਪਾਰਟੀ ਦੇ ਲੋਕਾਂ ਨੂੰ ਅਪੀਲ ਕਰਦੀ ਹਾਂ ਕਿ ਇਸ ਸਮੇਂ ਦੇਸ਼ ਵਿੱਚ ਐਮਰਜੈਂਸੀ ਵਰਗੀ ਸਥਿਤੀ ਦੌਰਾਨ ਸੜਕਾਂ ਤੇ ਨਾ ਉਤਰੋ| ਇਸ ਦੀ ਥਾਂ ਵਿਰੋਧ ਦੇ ਦੂਜੇ ਤਰੀਕਿਆਂ ਨੂੰ ਅਪਣਾਇਆ ਜਾਵੇ|”

VIA PUNJAB