- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਵਿਲੀਅਮ ਨੌਰਡਹੌਸ ਅਤੇ ਪੌਲ ਰੋਮਰ ਨੂੰ ਅਰਥਸ਼ਾਸਤਰ ਦਾ ਨੋਬੇਲ
ਸਟਾਕਹੋਮ – ਅਮਰੀਕੀ ਅਰਥਸ਼ਾਸਤਰੀਆਂ ਵਿਲੀਅਮ ਨੌਰਡਹੌਸ (77) ਅਤੇ ਪੌਲ ਰੋਮਰ (62) ਨੂੰ ਸਾਂਝੇ ਤੌਰ ’ਤੇ 2018 ਦਾ ਨੋਬੇਲ ਪੁਰਸਕਾਰ ਦੇਣ ਦਾ ਐਲਾਨ ਕੀਤਾ ਗਿਆ ਹੈ। ਦੋਹਾਂ ਨੂੰ ਕਾਢਾਂ ਤੇ ਵਾਤਾਵਰਨ ਨੂੰ ਆਰਥਿਕ ਵਿਕਾਸ ਨਾਲ ਜੋੜਨ ਲਈ ਇਹ ਵੱਕਾਰੀ ਇਨਾਮ ਮਿਲੇਗਾ। ਨੌਰਡਹੌਸ ਯੇਲ ਯੂਨੀਵਰਸਿਟੀ ’ਚ ਪ੍ਰੋਫ਼ੈਸਰ ਹਨ ਜਦਕਿ ਰੋਮਰ ਵਿਸ਼ਵ ਬੈਂਕ ਦੇ ਸਾਬਕਾ ਮੁੱਖ ਅਰਥਸ਼ਾਸਤਰੀ ਹਨ ਅਤੇ ਇਸ ਵੇਲੇ ਉਹ ਨਿਊਯਾਰਕ ਯੂਨੀਵਰਸਿਟੀ ਦੇ ਸਟਰਨ ਸਕੂਲ ਆਫ਼ ਬਿਜ਼ਨਸ ਨਾਲ ਜੁੜੇ ਹੋਏ ਹਨ। ਰਾਇਲ ਸਵੀਡਿਸ਼ ਅਕੈਡਮੀ ਆਫ਼ ਸਾਇੰਸਿਜ਼ ਨੇ ਬਿਆਨ ਜਾਰੀ ਕਰਕੇ ਕਿਹਾ,‘‘ਦੋਹਾਂ ਨੇ ਮੌਜੂਦਾ ਸਮੇਂ ਦੇ ਮੂਲ ਸਵਾਲ ਕਿ ਲੰਬੇ ਸਮੇਂ ਦੇ ਅਤੇ ਸਥਾਈ ਵਿਕਾਸ ਨੂੰ ਹੱਲ ਕਰਨ ਸਬੰਧੀ ਵਿਚਾਰ ਪੇਸ਼ ਕੀਤੇ ਹਨ।’’ ਇਨ੍ਹਾਂ ਅਰਥਸ਼ਾਸਤਰੀਆਂ ਨੇ ਮਾਡਲ ਬਣਾ ਕੇ ਦੱਸਿਆ ਹੈ ਕਿ ਕਿਵੇਂ ਅਰਥਚਾਰਾ ਕੁਦਰਤ ਅਤੇ ਗਿਆਨ ਨਾਲ ਸੰਪਰਕ ਬਣਾਉਂਦਾ ਹੈ। ਦੋਵੇਂ ਅਰਥਸ਼ਾਸਤਰੀ ਪਿਛਲੇ ਕੁਝ ਸਾਲਾਂ ਤੋਂ ਨੋਬੇਲ ਪੁਰਸਕਾਰ ਦੀ ਦੌੜ ’ਚ ਸਨ।


