- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਵਿਵਾਦਤ ਬਿਆਨ ਕੁਮਾਰਸਵਾਮੀ ਵੱਲੋਂ ਮੁਆਫੀ ਮੰਗਣ ਤੋਂ ਨਾਂਹ
ਬੰਗਲੌਰ – ‘ਬੇਰਹਿਮੀ ਨਾਲ ਗੋਲੀ ਮਾਰਨ’ ਦੇ ਦਿੱਤੇ ਬਿਆਨ ਤੋਂ ਪੈਦਾ ਹੋਏ ਵਿਵਾਦ ਮਗਰੋਂ ਕਰਨਾਟਕ ਦੇ ਮੁੱਖ ਮੰਤਰੀ ਐਚ ਡੀ ਕੁਮਾਰਸਵਾਮੀ ਨੇ ਮੁਆਫ਼ੀ ਮੰਗਣ ਤੋਂ ਇਨਕਾਰ ਕਰ ਦਿੱਤਾ ਹੈ। ਵਿਰੋਧੀ ਧਿਰ ਦੀ ਮੰਗ ਨੂੰ ਦਰਕਿਨਾਰ ਕਰਦਿਆਂ ਉਨ੍ਹਾਂ ਕਿਹਾ ਕਿ ਉਹ ‘ਭਾਵੁਕ ਇਨਸਾਨ’ ਹਨ। ਜ਼ਿਕਰਯੋਗ ਹੈ ਕਿ ਮਾਂਡਿਆ ਜ਼ਿਲ੍ਹੇ ’ਚ ਸੋਮਵਾਰ ਨੂੰ ਜਨਤਾ ਦਲ (ਐਸ) ਦੇ ਵਰਕਰ ਪ੍ਰਕਾਸ਼ ਦੀ ਹੱਤਿਆ ਮਗਰੋਂ ਟੈਲੀਫੋਨ ਰਾਹੀਂ ਦਿੱਤੇ ਨਿਰਦੇਸ਼ਾਂ ਦੇ ਵਾਇਰਲ ਹੋਣ ਕਾਰਨ ਕੁਮਾਰਸਵਾਮੀ ਵਿਵਾਦਾਂ ’ਚ ਆ ਗਏ ਸਨ। ਵਿਵਾਦਤ ਬਿਆਨ ਸਬੰਧੀ ਸਫ਼ਾਈ ਦੇਣ ਮਗਰੋਂ ਕੁਮਾਰਸਵਾਮੀ ਨੇ ਕਿਹਾ ਕਿ ਇਹ ਕੋਈ ਵੱਡਾ ਮੁੱਦਾ ਨਹੀਂ ਹੈ। ‘ਇਹ ਤਾਂ ਮਨੁੱਖੀ ਵਿਵਹਾਰ ਹੈ ਅਤੇ ਅਜਿਹੇ ਹਾਲਾਤ ’ਚ ਕੋਈ ਵੀ ਬੰਦਾ ਇੰਜ ਦੇ ਹੀ ਪ੍ਰਤੀਕਰਮ ਦੇਵੇਗਾ।’ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਨਾਗਰਿਕ ਮੁਸ਼ਕਲ ’ਚ ਹੋਵੇਗਾ ਤਾਂ ਉਹ ਅਜਿਹਾ ਹੀ ਵਤੀਰਾ ਅਪਣਾਉਣਗੇ। ਗ਼ੈਰਜ਼ਿੰਮੇਵਾਰਾਨਾ ਬਿਆਨ ਦੇਣ ’ਤੇ ਭਾਜਪਾ ਸੂਬਾ ਪ੍ਰਧਾਨ ਅਤੇ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਆਗੂ ਬੀ ਐਸ ਯੇਡੀਯੁਰੱਪਾ ਨੇ ਮੰਗ ਕੀਤੀ ਕਿ ਮੁੱਖ ਮੰਤਰੀ ਲੋਕਾਂ ਤੋਂ ਮੁਆਫ਼ੀ ਮੰਗਣ।


