- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਵਿਸ਼ਵ ਕੱਪ: ਆਸਟਰੇਲੀਆ ਦੀ ਸੈਮੀ ਫਾਈਨਲ ’ਚ ਥਾਂ ਪੱਕੀ
ਕਪਤਾਨ ਆਰੋਨ ਫਿੰਚ (100) ਦੀ ਸੈਂਕੜੇ ਵਾਲੀ ਪਾਰੀ ਤੇ ਜੇਸਨ ਬੇਰਹਨਡੋਰਫ (44/5) ਤੇ ਮਿਸ਼ੇਲ ਸਟਾਰਕ(43/4) ਦੀ ਸ਼ਾਨਦਾਰ ਗੇਂਦਬਾਜ਼ੀ ਆ ਦੇ ਦਮ ’ਤੇ ਆਸਟਰੇਲੀਨੇ ਅੱਜ ਮੇਜ਼ਬਾਨ ਇੰਗਲੈਂਡ ਖ਼ਿਲਾਫ਼ 64 ਦੌੜਾਂ ਦੀ ਜਿੱਤ ਦਰਜ ਕਰਦਿਆਂ ਵਿਸ਼ਵ ਕੱਪ ਦੇ ਸੈਮੀ ਫਾਈਨਲ ਗੇੜ ਵਿੱਚ ਥਾਂ ਪੱਕੀ ਕਰ ਲਈ। ਆਸਟਰੇਲੀਆ ਵੱਲੋਂ ਸੱਤ ਵਿਕਟਾਂ ਦੇ ਨੁਕਸਾਨ ਨਾਲ ਬਣਾਈਆਂ 285 ਦੌੜਾਂ ਦੇ ਟੀਚੇ ਦਾ ਪਿੱਛਾ ਕਰਦਿਆਂ ਮੇਜ਼ਬਾਨ ਟੀਮ 44.4 ਓਵਰਾਂ ਵਿੱਚ 221 ਦੌੜਾਂ ਹੀ ਬਣਾ ਸਕੀ। ਇੰਗਲੈਂਡ ਲਈ ਬੈੱਨ ਸਟੋਕਸ ਨੇ 115 ਗੇਂਦਾਂ ਵਿੱਚ 8 ਚੌਕਿਆਂ ਤੇ ਦੋ ਚੌਕਿਆਂ ਦੀ ਮਦਦ ਨਾਲ 89 ਦੌੜਾਂ ਦਾ ਸਰਵੋਤਮ ਸਕੋਰ ਬਣਾਇਆ। ਵਿਕਟ ਕੀਪਰ ਬੱਲੇਬਾਜ਼ ਜੋਸ ਬਟਲਰ ਨੇ 25, ਕ੍ਰਿਸ ਵੋਕਸ ਨੇ 26 ਤੇ ਜੌਹਨੀ ਬੇਅਰਸਟੋ ਨੇ 27 ਦੌੜਾਂ ਬਣਾਈਆਂ। ਵਿਸ਼ਵ ਦੀ ਅੱਵਲ ਨੰਬਰ ਟੀਮ ਤੇ ਖ਼ਿਤਾਬ ਦੀ ਮਜ਼ਬੂਤ ਦਾਅਵੇਦਾਰ ਮੰਨੀ ਜਾਂਦੀ ਇੰਗਲੈਂਡ ਦੀ ਸੱਤ ਮੈਚਾਂ ਵਿੱਚ ਤੀਜੀ ਹਾਰ ਹੈ। ਅੱਜ ਦੀ ਹਾਰ ਨਾਲ ਮੇਜ਼ਬਾਨ ਟੀਮ ਦੀਆਂ ਸੈਮੀ ਫਾਈਨਲ ਗੇੜ ਵਿੱਚ ਪੁੱਜਣ ਦੀਆਂ ਆਸਾਂ ਨੂੰ ਕਰਾਰਾ ਝਟਕਾ ਲੱਗਾ ਹੈ। ਇੰਗਲੈਂਡ ਦੇ ਅੱਠ ਅੰਕ ਹਨ ਤੇ ਉਸ ਨੂੰ ਸੈਮੀ ਫਾਈਨਲ ਵਿੱਚ ਦਾਖ਼ਲੇ ਲਈ ਭਾਰਤ ਤੇ ਨਿਊਜ਼ੀਲੈਂਡ ਖ਼ਿਲਾਫ਼ ਆਪਣੇ ਦੋਵੇਂ ਮੈਚ ਜਿੱਤਣੇ ਹੋਣਗੇ। ਉਧਰ ਆਸਟਰੇਲੀਅਨ ਟੀਮ ਸੱਤ ਮੈਚਾਂ ਵਿੱਚ 12 ਅੰਕਾਂ ਨਾਲ ਸਿਖਰ ’ਤੇ ਪੁੱਜ ਗਈ ਹੈ।ਇਸ ਤੋਂ ਪਹਿਲਾਂ ਫਿੰਚ ਨੇ ਡੇਵਿਡ ਵਾਰਨਰ (61 ਗੇਂਦਾਂ ’ਤੇ 53 ਦੌੜਾਂ) ਨਾਲ ਪਹਿਲੀ ਵਿਕਟ ਲਈ 123 ਦੌੜਾਂ ਦੀ ਭਾਈਵਾਲੀ ਕੀਤੀ। ਜਦੋਂ ਇਹ ਦੋਵੇਂ ਖੇਡ ਰਹੇ ਸਨ ਤਾਂ ਆਸਟਰੇਲੀਆ ਵੱਡੇ ਸਕੋਰ ਵੱਲ ਵਧਦਾ ਨਜ਼ਰ ਆ ਰਿਹਾ ਸੀ, ਪਰ ਇੰਗਲੈਂਡ ਨੇ ਸ਼ਾਨਦਾਰ ਵਾਪਸੀ ਕਰਕੇ ਲਗਾਤਾਰ ਵਿਕਟਾਂ ਲਈਆਂ। ਅਲੈਕਸ ਕੈਰੀ (27 ਗੇਂਦਾਂ ’ਤੇ ਨਾਬਾਦ 38 ਦੌੜਾਂ) ਨੇ ਡੈੱਥ ਓਵਰਾਂ ਵਿੱਚ ਚੰਗੀ ਜ਼ਿੰਮੇਵਾਰੀ ਨਿਭਾਈ, ਜਿਸ ਕਾਰਨ ਆਸਟਰੇਲੀਆ ਚੁਣੌਤੀ ਦੇਣ ਯੋਗ ਸਕੋਰ ਤੱਕ ਪਹੁੰਚਿਆ। ਸਟੀਵ ਸਮਿੱਥ ਨੇ 34 ਗੇਂਦਾਂ ਵਿੱਚ 38 ਦੌੜਾਂ ਬਣਾਈਆਂ।ਆਸਟਰੇਲੀਆ ਦਾ ਸਕੋਰ ਇੱਕ ਸਮੇਂ ਇੱਕ ਵਿਕਟ ’ਤੇ 173 ਦੌੜਾਂ ਸੀ, ਪਰ ਇਸ ਮਗਰੋਂ ਉਸ ਨੇ 86 ਦੌੜਾਂ ਦੇ ਅੰਦਰ ਪੰਜ ਵਿਕਟਾਂ ਗੁਆ ਲਈਆਂ ਅਤੇ ਇਸ ਤਰ੍ਹਾਂ 300 ਦੌੜਾਂ ਵੀ ਨਹੀਂ ਬਣਾ ਸਕਿਆ। ਕ੍ਰਿਸ ਵੋਕਸ (46 ਦੌੜਾਂ ਦੇ ਕੇ ਦੋ ਵਿਕਟਾਂ) ਨੇ ਦੂਜੇ ਸਪੈਲ ਵਿੱਚ ਚੰਗੀ ਗੇਂਦਬਾਜ਼ੀ ਕੀਤੀ। ਬੈਨ ਸਟੌਕਸ, ਮੋਈਨ ਅਲੀ, ਮਾਰਕ ਵੁੱਡ ਅਤੇ ਜੌਫਰਾ ਆਰਚਰ ਨੇ ਇੱਕ-ਇੱਕ ਵਿਕਟ ਲਈ। ਫਿੰਚ ਅਤੇ ਵਾਰਨਰ ਨੇ ਲਗਾਤਾਰ ਪੰਜਵੀਂ ਵਾਰ ਘੱਟ ਤੋਂ ਘੱਟ ਅਰਧ ਸੈਂਕੜੇ ਵਾਲੀ ਭਾਈਵਾਲੀ ਕੀਤੀ, ਜੋ ਕਿ ਰਿਕਾਰਡ ਹੈ।


