- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਵਿਸ਼ਵ ਕੱਪ ਇੰਗਲੈਂਡ ਦੇ ਸਿਰ ਸਜਿਆ ਤਾਜ
ਇੰਗਲੈਂਡ ਨੇ ਅੱਜ ਇੱਥੇ ਸੁਪਰ ਓਵਰ ਤੱਕ ਖਿੱਚੇ ਗਏ ਫਾਈਨਲ ਮੁਕਾਬਲੇ ਵਿੱਚ ਨਿਊਜ਼ੀਲੈਂਡ ਨੂੰ ਹਰਾ ਕੇ ਆਈਸੀਸੀ ਇੱਕ ਰੋਜ਼ਾ ਵਿਸ਼ਵ ਕੱਪ ਖ਼ਿਤਾਬ ਜਿੱਤ ਲਿਆ। ਮੈਚ ਪਹਿਲਾਂ 241 ਦੌੜਾਂ ਦੇ ਟੀਚੇ ’ਤੇ ਟਾਈ ਰਿਹਾ, ਫਿਰ ਸੁਪਰ ਓਵਰ ਦਾ ਸਹਾਰਾ ਲਿਆ ਗਿਆ। ਸੁਪਰ ਓਵਰ ਵਿੱਚ ਵੀ ਦੋਵੇਂ ਟੀਮਾਂ ਬਰਾਬਰ ਰਹੀਆਂ। ਇਸ ਮਗਰੋਂ ‘ਬਾਊਂਡਰੀ’ ਨਾਲ ਫ਼ੈਸਲਾ ਕੀਤਾ ਗਿਆ। ਮੇਜ਼ਬਾਨ ਇੰਗਲੈਂਡ ਨੇ ਵੱਧ ‘ਬਾਊਂਡਰੀਜ਼’ ਲਗਾਈਆਂ ਸਨ ਅਤੇ ਅਖ਼ੀਰ ਵਿੱਚ 1975 ਤੋਂ ਚੱਲੀ ਆ ਰਹੀ ਉਸ ਦੇ ਖ਼ਿਤਾਬ ਦੀ ਉਡੀਕ ਖ਼ਤਮ ਹੋ ਗਈ।ਨਿਊਜ਼ੀਲੈਂਡ ਦੇ ਕਪਤਾਨ ਕੇਨ ਵਿਲੀਮਅਸਨ ਨੂੰ ਟੂਰਨਾਮੈਂਟ ਦਾ ਸਰਵੋਤਮ ਖਿਡਾਰੀ ਚੁਣਿਆ ਗਿਆ। ਉਸ ਨੇ ਟੂਰਨਾਮੈਂਟ ਵਿੱਚ 578 ਦੌੜਾਂ ਬਣਾਈਆਂ ਸਨ। ਜਦੋਂਕਿ ਇੰਗਲੈਂਡ ਦੇ ਬੈੱਨ ਸਟੌਕਸ ਨੂੰ ਉਸ ਦੀ ਨਾਬਾਦ 84 ਦੌੜਾਂ ਦੀ ਪਾਰੀ ਲਈ ਫਾਈਨਲ ਦਾ ‘ਮੈਨ ਆਫ ਦਿ ਮੈਚ’ ਚੁਣਿਆ ਗਿਆ।ਇੰਗਲੈਂਡ ਸਾਹਮਣੇ 242 ਦੌੜਾਂ ਦਾ ਟੀਚਾ ਸੀ, ਪਰ ਉਸ ਦੇ ਚੋਟੀ ਦੀਆਂ ਚਾਰ ਵਿਕਟਾਂ 86 ਦੌੜਾਂ ’ਤੇ ਗੁਆ ਲਈਆਂ ਸਨ, ਬੈੱਨ ਸਟੌਕਸ (98 ਗੇਂਦਾਂ ’ਤੇ ਨਾਬਾਦ 84 ਦੌੜਾਂ) ਅਤੇ ਜੋਸ ਬਟਲਰ (60 ਗੇਂਦਾਂ ’ਤੇ 59 ਦੌੜਾਂ) ਨੇ ਪੰਜਵੀਂ ਵਿਕਟ ਲਈ 110 ਦੌੜਾਂ ਦੀ ਭਾਈਵਾਲੀ ਕਰਕੇ ਸਥਿਤੀ ਸੰਭਾਲੀ, ਪਰ ਇੰਗਲੈਂਡ ਦੀ ਟੀਮ 241 ਦੌੜਾਂ ’ਤੇ ਆਊਟ ਹੋ ਗਈ। ਨਿਊਜ਼ੀਲੈਂਡ ਨੇ ਅੱਠ ਵਿਕਟਾਂ ’ਤੇ 241 ਦੌੜਾਂ ਬਣਾਈਆਂ ਸਨ।ਨਿਊਜ਼ੀਲੈਂਡ ਵੱਲੋਂ ਹੈਨਰੀ ਨਿਕੋਲਸ (77 ਗੇਂਦਾਂ ’ਤੇ 55 ਦੌੜਾਂ) ਅਤੇ ਕਪਤਾਨ ਕੇਨ ਵਿਲੀਅਮਸਨ (53 ਗੇਂਦਾਂ ’ਤੇ 30 ਦੌੜਾਂ) ਨੇ ਦੂਜੀ ਵਿਕਟ ਲਈ 74 ਦੌੜਾਂ ਜੋੜੀਆਂ। ਕਪਤਾਨ ਦੇ ਆਊਟ ਹੁੰਦਿਆਂ ਹੀ ਟੀਮ ਸੰਭਲ ਨਹੀਂ ਪਾਈ। ਉਸ ਦੇ ਬਾਕੀ ਬੱਲੇਬਾਜ਼ਾਂ ਨੇ ਚੰਗੀ ਸ਼ੁਰੂਆਤ ਕੀਤੀ, ਪਰ ਸਿਰਫ਼ ਟੌਮ ਲੈਥਮ (56 ਗੇਂਦਾਂ ’ਤੇ 47 ਦੌੜਾਂ) ਹੀ 20 ਦੌੜਾਂ ਦੇ ਅੰਕੜੇ ਨੂੰ ਪਾਰ ਕਰ ਸਕਿਆ।


