- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਵਿਸ਼ਵ ਕੱਪ ਵਿੱਚ ਭਾਰਤ ਖ਼ਿਲਾਫ਼ ਹਾਰਾਂ ਦਾ ਸਿਲਸਿਲਾ ਤੋੜੇਗਾ ਪਾਕਿ ਇੰਜ਼ਮਾਮ
ਪਾਕਿਸਤਾਨ ਦੇ ਮੁੱਖ ਚੋਣਕਾਰ ਇੰਜ਼ਮਾਮ-ਉੱਲ-ਹੱਕ ਨੂੰ ਵਿਸ਼ਵਾਸ ਹੈ ਕਿ ਉਸ ਦੀ ਕੌਮੀ ਟੀਮ 16 ਜੂਨ ਨੂੰ ਹੋਣ ਵਾਲੇ ਮੈਚ ਵਿੱਚ ਵਿਸ਼ਵ ਕੱਪ ਦੌਰਾਨ ਭਾਰਤ ਖ਼ਿਲਾਫ਼ ਛੇ ਹਾਰਾਂ ਦੇ ਸਿਲਸਿਲੇ ਨੂੰ ਤੋੜਨ ਵਿੱਚ ਸਫਲ ਹੋਵੇਗੀ। ਪਾਕਿਸਤਾਨ ਹਾਲੇ ਤੱਕ ਵਿਸ਼ਵ ਕੱਪ ਵਿੱਚ ਭਾਰਤ ਤੋਂ ਜਿੱਤ ਨਹੀਂ ਸਕਿਆ, ਪਰ ਸਾਬਕਾ ਟੈਸਟ ਕਪਤਾਨ ਨੂੰ ਲਗਦਾ ਹੈ ਕਿ ਇਸ ਵਾਰ ਜਦੋਂ ਇਹ ਦੋਵੇਂ ਟੀਮਾਂ ਮੈਨਚੈਸਟਰ ਵਿੱਚ ਆਹਮੋ-ਸਾਹਮਣੇ ਹੋਣਗੀਆਂ ਤਾਂ ਉਸ ਦੀ ਟੀਮ ਜਿੱਤ ਦਰਜ ਕਰਨ ਵਿੱਚ ਸਫਲ ਰਹੇਗੀ। ਇੰਜ਼ਮਾਮ ਨੇ ਕਿਹਾ, ‘‘ਲੋਕ ਭਾਰਤ-ਪਾਕਿ ਮੈਚ ਨੂੰ ਬਹੁਤ ਗੰਭੀਰਤਾ ਨਾਲ ਲੈਂਦੇ ਹਨ। ਕੁੱਝ ਇੱਥੋਂ ਤੱਕ ਕਹਿੰਦੇ ਹਨ ਕਿ ਜੇਕਰ ਅਸੀਂ ਭਾਰਤ ਖ਼ਿਲਾਫ਼ ਸਿਰਫ਼ ਵਿਸ਼ਵ ਕੱਪ ਵਿੱਚ ਜਿੱਤ ਦਰਜ ਕਰ ਲੈਂਦੇ ਹਾਂ ਤਾਂ ਸਾਨੂੰ ਖ਼ੁਸ਼ੀ ਹੋਵੇਗੀ।’’ ਉਸ ਨੇ ਪਾਕਿਸਤਾਨ ਕ੍ਰਿਕਟ ਦੀ ਇੱਕ ਵੈੱਬਸਾਈਟ ਨੂੰ ਕਿਹਾ, ‘‘ਮੈਨੂੰ ਉਮੀਦ ਹੈ ਕਿ ਅਸੀਂ ਭਾਰਤ ਖ਼ਿਲਾਫ਼ ਵਿਸ਼ਵ ਕੱਪ ਵਿੱਚ ਹਾਰ ਦਾ ਸਿਲਸਿਲਾ ਤੋੜਨ ਵਿੱਚ ਸਫਲ ਰਹਾਂਗੇ।’’ ਇੰਜ਼ਮਾਮ ਨੇ ਕਿਹਾ ਕਿ ਵਿਸ਼ਵ ਕੱਪ ਦਾ ਮਤਲਬ ਸਿਰਫ਼ ਭਾਰਤ ਖ਼ਿਲਾਫ਼ ਹੋਣ ਵਾਲਾ ਮੈਚ ਨਹੀਂ ਅਤੇ ਪਾਕਿਸਤਾਨ ਵਿੱਚ ਹੋਰ ਟੀਮਾਂ ਨੂੰ ਹਰਾਉਣ ਦੀ ਵੀ ਸਮਰੱਥਾ ਹੈ।


