- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਵਿਸ਼ਵ ਟੈਸਟ ਚੈਂਪੀਅਨਸ਼ਿਪ ਵਿੱਚ ਭਾਰਤ ਦਾ ਦੌਰਾ ਸਭ ਤੋਂ ਮੁਸ਼ਕਲ ਹੋਵੇਗਾ : ਫਾਫ ਡੁ ਪਲੇਸਿਸ
ਦੱਖਣੀ ਅਫਰੀਕਾ – ਕੌਮਾਂਤਰੀ ਕ੍ਰਿਕਟ ਕੌਂਸਲ ਭਾਵ ਆਈ.ਸੀ.ਸੀ. ਨੇ ਕੱਲ ਵਰਲਡ ਟੈਸਟ ਚੈਂਪੀਅਨਸ਼ਿਪ ਦਾ ਰਸਮੀ ਤੌਰ ਤੇ ਐਲਾਨ ਕਰ ਦਿੱਤਾ| ਇਸ ਦੌਰਾਨ ਦੱਖਣੀ ਅਫਰੀਕਾ ਇਸ ਚੈਂਪੀਅਨਸ਼ਿਪ ਦੇ ਆਪਣੇ ਪਹਿਲੇ ਦੌਰੇ ਦੀ ਸ਼ੁਰੂਆਤ ਭਾਰਤ ਖਿਲਾਫ ਕਰੇਗਾ| ਇਸ ਨੂੰ ਦੇਖਦੇ ਹੋਏ ਹੁਣ ਦੱਖਣੀ ਅਫਰੀਕਾ ਦੇ ਕਪਤਾਨ ਫਾਫ ਡੁ ਪਲੇਸਿਸ ਨੇ ਇਕ ਬਿਆਨ ਦਿੱਤਾ ਹੈ| ਡੁਪਲੇਸਿਸ ਨੇ ਪੱਤਰਕਾਰਾਂ ਨੂੰ ਕਿਹਾ, ”ਕੋਈ ਵੀ ਟੀਮ ਆਪਣੇ ਕੈਲੰਡਰ ਸਾਲ ਵਿੱਚ ਇਹੋ ਕਹੇਗੀ ਕਿ ਭਾਰਤ ਦਾ ਦੌਰਾ ਕਿਸੇ ਵੀ ਟੀਮ ਲਈ ਸਭ ਤੋਂ ਮੁਸ਼ਕਲ ਦੌਰਾ ਹੁੰਦਾ ਹੈ| ਸਾਡੇ ਲਈ ਭਾਰਤ ਖਿਲਾਫ ਟੈਸਟ ਚੈਂਪੀਅਨਸ਼ਿਪ ਦੀ ਸ਼ੁਰੂਆਤ ਕਰਨਾ ਕਾਫੀ ਮੁਸ਼ਕਲ ਹੋਵੇਗਾ|” ਉਨ੍ਹਾਂ ਕਿਹਾ ਜੇਕਰ ਤੁਸੀਂ ਟੈਸਟ ਕ੍ਰਿਕਟ ਖੇਡਣਾ ਚਾਹੁੰਦੇ ਹੋ ਤਾਂ ਇਹ ਤੁਹਾਡੇ ਲਈ ਸਰਵਸ੍ਰੇਸ਼ਠ ਟੂਰਨਾਮੈਂਟ ਹੈ| ਜ਼ਿਕਰਯੋਗ ਹੈ ਭਾਰਤ ਆਈ ਸੀ ਸੀ ਟੈਸਟ ਰੈਂਕਿੰਗ ਵਿੱਚ ਫਿਲਹਾਲ ਨੰਬਰ 1 ਤੇ ਹੈ| ਇਸ ਤੋਂ ਬਾਅਦ ਨਿਊਜ਼ੀਲੈਂਡ ਅਤੇ ਦੱਖਣੀ ਅਫਰੀਕਾ ਹਨ| ਆਈ.ਸੀ.ਸੀ. ਨੇ ਕੱਲ ਟੈਸਟ ਚੈਂਪੀਅਨਸ਼ਿਪ ਦਾ ਐਲਾਨ ਕੀਤਾ ਹੈ ਜਿਸ ਵਿੱਚ 9 ਟੀਮਾਂ ਹਿੱਸਾ ਲੈਣਗੀਆਂ| ਇਸ ਦੌਰਾਨ 27 ਸੀਰੀਜ਼ ਅਤੇ 72 ਮੈਚ ਖੇਡੇ ਜਾਣਗੇ| ਜੋ 2 ਟੀਮਾਂ ਚੋਟੀ ਤੇ ਪਹੁੰਚਣਗੀਆਂ, ਉਨ੍ਹਾਂ ਵਿਚਾਲੇ ਜੂਨ 2021 ਵਿੱਚ ਇਸ ਟੂਰਨਾਮੈਂਟ ਦਾ ਫਾਈਨਲ ਮੁਕਾਬਲਾ ਖੇਡਿਆ ਜਾਵੇਗਾ|


