- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਵਿਸ਼ਵ ਰੈਂਕਿੰਗ: ਹਰਮਨਪ੍ਰੀਤ ਤੀਜੇ ਸਥਾਨ ’ਤੇ
ਦੁਬਈ – ਭਾਰਤੀ ਕਪਤਾਨ ਹਰਮਨਪ੍ਰੀਤ ਕੌਰ ਆਈਸੀਸੀ ਦੀ ਤਾਜ਼ਾ ਮਹਿਲਾ ਟੀ-20 ਕੌਮਾਂਤਰੀ ਰੈਂਕਿੰਗਜ਼ ਵਿੱਚ ਸਿਖ਼ਰਲੇ ਪੰਜ ਬੱਲੇਬਾਜ਼ਾਂ ਵਿੱਚ ਪਹੁੰਚ ਗਈ ਹੈ, ਜਦਕਿ ਸਲਾਮੀ ਬੱਲੇਬਾਜ਼ ਸਮ੍ਰਿਤੀ ਮੰਧਾਨਾ ਅਤੇ ਜੇਮੀਮਾ ਰੌਡਰਿਗਜ਼ ਨੇ ਵੀ ਆਪਣੇ ਕਰੀਅਰ ਦੀ ਸਰਵੋਤਮ ਰੈਂਕਿੰਗ ਹਾਸਲ ਕੀਤੀ ਹੈ। ਵੈਸਟ ਇੰਡੀਜ਼ ਵਿੱਚ ਹਾਲ ਹੀ ਵਿੱਚ ਖ਼ਤਮ ਹੋਈ ਆਈਸੀਸੀ ਮਹਿਲਾ ਵਿਸ਼ਵ ਟੀ-20 ਵਿੱਚ ਆਸਟਰੇਲਿਆਈ ਸਲਾਮੀ ਬੱਲੇਬਾਜ਼ ਐਲਿਸਾ ਹੈਲੀ ਮਗਰੋਂ ਹਰਮਨਪ੍ਰੀਤ ਕੌਰ ਤਿੰਨ ਸਥਾਨ ਉਪਰ ਤੀਜੇ ਸਥਾਨ ’ਤੇ ਪਹੁੰਚ ਗਈ ਹੈ। ਭਾਰਤੀ ਕਪਤਾਨ ਨੇ ਕੁੱਲ 183 ਦੌੜਾਂ ਬਣਾਈਆਂ, ਜਿਸ ਵਿੱਚ ਨਿਊਜ਼ੀਲੈਂਡ ਦੇ ਖ਼ਿਲਾਫ਼ ਖੇਡੀ ਗਈ 103 ਦੌੜਾਂ ਦੀ ਸ਼ਾਨਦਾਰ ਪਾਰੀ ਵੀ ਸ਼ਾਮਲ ਹੈ। ਜੇਮੀਮਾ ਨੌਂ ਸਥਾਨ ਉਪਰ ਕਰੀਅਰ ਦੀ ਸਰਵੋਤਮ ਛੇਵੀਂ ਰੈਂਕਿੰਗ ’ਤੇ, ਜਦੋਂਕਿ ਸਮ੍ਰਿਤੀ ਸੱਤ ਸਥਾਨ ਦੇ ਫ਼ਾਇਦੇ ਨਾਲ ਦਸਵੀਂ ਰੈਂਕਿੰਗ ’ਤੇ ਪਹੁੰਚ ਗਈ ਹੈ। ਗੇਂਦਬਾਜ਼ਾਂ ਦੀ ਸੂਚੀ ਵਿੱਚ ਆਸਟਰੇਲੀਆ ਦੀ ਮੈਗਨ ਸ਼ੱਟ ਪਹਿਲੇ ਅਤੇ ਭਾਰਤ ਦੀ ਪੂਨਮ ਯਾਦਵ ਦੂਜੇ ਸਥਾਨ ’ਤੇ ਬਰਕਰਾਰ ਹਨ। ਨਿਊਜ਼ੀਲੈਂਡ ਦੀ ਸਪਿੰਨਰ ਕਾਸਪਰੇਕ ਸੱਤ ਸਥਾਨ ਉਪਰ ਤੀਜੇ ਸਥਾਨ ’ਤੇ ਪਹੁੰਚ ਗਈ ਹੈ। ਇੰਗਲੈਂਡ ਦੀ ਸੌਫੀ ਅਕਲੈਸਟੋਨ 16ਵੇਂ ਤੋਂ ਚੌਥੇ ਅਤੇ ਤੇਜ਼ ਗੇਂਦਬਾਜ਼ ਆਨਿਆ ਸ਼੍ਰਬਸੋਲੇ 12ਵੇਂ ਤੋਂ ਛੇਵੇਂ ਸਥਾਨ ’ਤੇ ਆ ਗਈਆਂ ਹਨ।


