- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਵਿੱਤ ਮੰਤਰੀ ਵੱਲੋਂ ਨਵੀਂ ਪੈਨਸ਼ਨ ਸਕੀਮ ਦਾ ਕਿਤਾਬਚਾ ਰਿਲੀਜ਼
ਸਾਰੀਆਂ ਹਦਾਇਤਾਂ ਵਾਲਾ ਕਿਤਾਬਚਾ ਜਲਦ ਵੈੱਬਸਾਈਟ ‘ਤੇ ਹੋਵੇਗਾ ਅੱਪਲੋਡ
ਚੰਡੀਗੜ੍ਹ – ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਅੱਜ ਪੰਜਾਬ ਭਵਨ ਵਿਖੇ ਨਵੀਂ ਪੈਨਸ਼ਨ ਸਕੀਮ ਦਾ ਇਕ ਮਹੱਤਵਪੂਰਨ ਕਿਤਾਬਚਾ (ਮੈਨੂਅਲ) ਰਿਲੀਜ਼ ਕੀਤਾ। ਇਸ ਕਿਤਾਬਚੇ ਵਿਚ ਨਵੀਂ ਪੈਨਸ਼ਨ ਸਕੀਮ ਦੀਆਂ ਸਾਲ 2018 ਤੱਕ ਜਾਰੀ ਹੋਈਆਂ ਸਾਰੀਆਂ ਹਦਾਇਤਾਂ ਅਤੇ ਰੈਗੂਲੇਸ਼ਨਜ਼ ਨੂੰ ਛਾਪਿਆ ਗਿਆ ਹੈ। ਇਸ ਕਿਤਾਬਚੇ ਰਾਹੀਂ ਨਵੀਂ ਪੈਨਸ਼ਨ ਸਕੀਮ ਦੇ ਅੰਸ਼ਦਾਤੇ, ਡਰਾਇੰਗ ਅਤੇ ਡਿਸਬਰਸਿੰਗ ਅਫਸਰ ਅਤੇ ਜ਼ਿਲ੍ਹਾ ਖਜ਼ਾਨਾ ਅਫਸਰਾਂ ਤੋਂ ਇਲਾਵਾ ਸਾਰੇ ਵਿਭਾਗਾਂ ਨੂੰ ਇਕ ਥਾਂ ‘ਤੇ ਸਾਰੀਆਂ ਹਦਾਇਤਾਂ ਅਸਾਨੀ ਨਾਲ ਮਿਲ ਸਕਣਗੀਆਂ ਜਿਸ ਨਾਲ ਨਵੀਂ ਪੈਨਸ਼ਨ ਸਕੀਮ ਦੇ ਮਾਮਲਿਆਂ ਦੇ ਨਿਪਟਾਰੇ ਵਿੱਚ ਤੇਜ਼ੀ ਆਵੇਗੀ।ਪਹਿਲੇ ਮੈਨੂਅਲ ਵਿੱਚ ਸਾਲ 2018 ਤੱਕ ਦੀਆਂ ਸਾਰੀਆਂ ਹਦਾਇਤਾਂ/ਰੈਗੂਲੇਸ਼ਨਾਂ ਨੂੰ ਚੈਪਟਰ ਵਾਈਜ਼ ਸ਼ਾਮਲ ਕੀਤਾ ਗਿਆ ਹੈ ਜਿਸ ਦੇ ਦੋ ਪਾਰਟ ਅਤੇ 11 ਚੈਪਟਰ ਬਣਾਏ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਕਿਤਾਬਚੇ ਦੀ ਪੀਡੀਐਫ ਫਾਈਲ ਬਣਾ ਕੇ ਜਲਦ ਹੀ ਪੰਜਾਬ ਸਰਕਾਰ ਦੀ ਵੈੱਬਸਾਈਟ ‘ਤੇ ਅੱਪਲੋਡ ਕੀਤੀ ਜਾਵੇਗੀ ਤਾਂ ਜੋ ਜ਼ਿਆਦਾ ਤੋਂ ਜ਼ਿਆਦਾ ਲੋਕਾਂ ਤੱਕ ਇਸ ਦੀ ਪਹੁੰਚ ਹੋਵੇ।ਕਾਬਿਲੇਗੌਰ ਹੈ ਕਿ ਮੌਜੂਦਾ ਸਮੇਂ ਪੰਜਾਬ ਵਿਚ 1.60 ਲੱਖ ਦੇ ਕਰੀਬ ਅਧਿਕਾਰੀ/ਮੁਲਾਜ਼ਮ ਨਵੀਂ ਪੈਨਸ਼ਨ ਸਕੀਮ ਤਹਿਤ ਨੌਕਰੀ ਕਰ ਰਹੇ ਹਨ। ਪੰਜਾਬ ਸਰਕਾਰ ਵੱਲੋਂ ਮਿਤੀ 1 ਜਨਵਰੀ 2004 ਅਤੇ ਇਸ ਤੋਂ ਬਾਅਦ ਭਰਤੀ ਹੋਏ ਅਧਿਕਾਰੀਆਂ/ ਕਰਮਚਾਰੀਆਂ ਲਈ ਨਵੀਂ ਪੈਨਸ਼ਨ ਸਕੀਮ ਲਾਗੂ ਕੀਤੀ ਹੋਈ ਹੈ। ਇਸ ਮੌਕੇ ਵਿੱਤ ਵਿਭਾਗ ਦੇ ਪ੍ਰਮੁੱਖ ਸਕੱਤਰ ਅਨਿਰੁੱਧ ਤਿਵਾੜੀ ਤੋਂ ਇਲਾਵਾ ਹੋਰ ਵੀ ਸੀਨੀਅਰ ਅਧਿਕਾਰੀ ਹਾਜ਼ਰ ਸਨ।


