- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਵਿੱਤ ਵਿਭਾਗ ਵੱਲੋਂ ਪੈਨਸ਼ਨ ਕੇਸ ਸਮੇਂ ਸਿਰ ਭੇਜਣ ਬਾਰੇ ਹਦਾਇਤਾਂ ਜਾਰੀ
ਦੋ-ਢਾਈ ਸਾਲ ਦੌਰਾਨ ਸੇਵਾਮੁਕਤ ਹੋਣ ਜਾ ਰਹੇ ਕਰਮਚਾਰੀਆਂ-ਅਧਿਕਾਰੀਆਂ ਦੇ ਕੇਸ ਤਿਮਾਹੀਵਾਰ ਭੇਜੇ ਜਾਣ
ਚੰਡੀਗੜ੍ਹ – ਪੰਜਾਬ ਸਰਕਾਰ ਦੇ ਵੱਖ ਵੱਖ ਵਿਭਾਗਾਂ ਵਿੱਚੋਂ ਸੇਵਾਮੁਕਤ ਹੋਣ ਜਾ ਰਹੇ ਕਰਮਚਾਰੀਆਂ ਤੇ ਅਧਿਕਾਰੀਆਂ ਨੂੰ ਖੱਜਲ-ਖੁਆਰੀ ਤੋਂ ਬਚਾਉਣ ਲਈ ਸੂਬੇ ਦੇ ਵਿੱਤ ਵਿਭਾਗ ਵੱਲੋਂ ਸਾਰੇ ਵਿਭਾਗਾਂ ਨੂੰ ਪੈਨਸ਼ਨ ਕੇਸ ਸਮੇਂ ਸਿਰ ਭੇਜਣ ਬਾਰੇ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਵਿੱਤ ਵਿਭਾਗ ਵੱਲੋਂ ਇਸ ਸਬੰਧੀ ਵਿਭਾਗਾਂ ਦੇ ਮੁਖੀਆਂ ਨੂੰ ਪੱਤਰ ਜਾਰੀ ਕੀਤਾ ਗਿਆ ਹੈ।ਵਿੱਤ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਕਈ ਵਿਭਾਗਾਂ ਵੱਲੋਂ ਆਉਣ ਵਾਲੇ ਦੋ ਤੋਂ ਢਾਈ ਸਾਲਾਂ ਦੌਰਾਨ ਸੇਵਾਮੁਕਤ ਹੋਣ ਜਾ ਰਹੇ ਕਰਮਚਾਰੀਆਂ ਤੇ ਅਧਿਕਾਰੀਆਂ ਦੀ ਸੂਚੀ ਵੀ ਤਿਮਾਹੀਵਾਰ ਨਹੀਂ ਭੇਜੀ ਜਾ ਰਹੀ ਅਤੇ ਨਾ ਹੀ ਅਜਿਹੇ ਪੈਨਸ਼ਨ ਕੇਸ ਮਹਾਂਲੇਖਾਕਾਰ ਪੰਜਾਬ ਨੂੰ ਮਨਜ਼ੂਰੀ ਵਾਸਤੇ ਭੇਜੇ ਜਾ ਰਹੇ ਹਨ, ਜਿਸ ਕਾਰਨ ਮਹਾਂਲੇਖਾਕਾਰ ਵੱਲੋਂ ਅਧੂਰੇ ਅਤੇ ਤਰੁੱਟੀਪੂਰਨ ਕੇਸ ਵਾਪਸ ਭੇਜ ਦਿੱਤੇ ਜਾਂਦੇ ਹਨ। ਅਜਿਹੇ ਹਾਲਾਤ ਕਾਰਨ ਸੇਵਾਮੁਕਤ ਹੋਣ ਜਾ ਰਹੇ ਕਰਮਚਾਰੀਆਂ ਤੇ ਅਧਿਕਾਰੀਆਂ ਨੂੰ ਸੇਵਾਮੁਕਤੀ ਲਾਭ ਲੈਣ ਵਿੱਚ ਦਿੱਕਤਾਂ ਪੇਸ਼ ਆਉਂਦੀਆਂ ਹਨ। ਅਜਿਹੇ ਢਿੱਲੜ ਵਿਹਾਰ ਕਾਰਨ ਕੇਸਾਂ ਦੇ ਨਿਪਟਾਰੇ ਵਿੱਚ ਦੇਰੀ ਨਾਲ ਕਰਮਚਾਰੀਆਂ ਤੇ ਅਧਿਕਾਰੀਆਂ ਨੂੰ ਪ੍ਰੇਸ਼ਾਨੀ ਤੋਂ ਇਲਾਵਾ ਵਿੱਤੀ ਨੁਕਸਾਨ ਵੀ ਹੁੰਦਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਹਿੱਤੂ ਨੀਤੀਆਂ ਤਹਿਤ ਵਿੱਤ ਵਿਭਾਗ ਵੱਲੋਂ ਇਹ ਫੈਸਲਾ ਕੀਤਾ ਗਿਆ ਹੈ।


