- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਵੀਡੀਓ ਕਾਨਫਰੈਂਸਿੰਗ ਰਾਂਹੀ ਆਸੀਅਨ ਮੀਟਿੰਗ ਵਿੱਚ ਸ਼ਾਮਿਲ ਹੋਏ ਰਾਜਨਾਥ ਸਿੰਘ
ਨਵੀਂ ਦਿੱਲੀ – ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਆਸਿਆਨ ਦੇਸ਼ਾਂ ਦੇ ਰੱਖਿਆ ਮੰਤਰੀਆਂ ਦੀ ਇਹ ਮੀਟਿੰਗ ਵਿੱਚ ਹਿਸੱਾ ਲਿਆ। ਇਹ ਮੀਟਿੰਗ ਵੀਡੀਓ ਕਾਨਫਰੈਂਸਿੰਗ ਜ਼ਰੀਏ ਆਯੋਜਿਤ ਕੀਤੀ ਗਈ।ਇਸ ਮੀਟਿੰਗ ਵਿੱਚ ਅੱਤਵਾਦ ਦੇ ਮੁੱਦੇ ਤੇ ਗੱਲ ਕਰਦਿਆਂ ਰਾਜਨਾਥ ਸਿੰਘ ਨੇ ਕਿਹਾ ਕਿ ਅੱਤਵਾਦ ਅਤੇ ਕੱਟੜਤਾ ਵਿਸ਼ਵ ਸ਼ਾਂਤੀ ਅਤੇ ਸੁਰੱਖਿਆ ਲਈ ਸਭ ਤੋਂ ਵੱਡਾ ਖ਼ਤਰਾ ਹੈ। ਉਨ੍ਹਾਂ ਨੇ ਕਿਹਾ ਕਿ ਵਿੱਤੀ ਕਾਰਵਾਈ ਕਾਰਜ ਬਲ (ਐੱਫ. ਏ. ਟੀ. ਐੱਫ.) ਦੇ ਮੈਂਬਰ ਦੇ ਰੂਪ ਵਿੱਚ ਭਾਰਤ ਵਿੱਤੀ ਅੱਤਵਾਦ ਨਾਲ ਲੜਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਮੂਹਿਕ ਸਹਿਯੋਗ ਨਾਲ ਹੀ ਅੱਤਵਾਦੀ ਸੰਗਠਨਾਂ ਅਤੇ ਉਨ੍ਹਾਂ ਦੇ ਨੈੱਟਵਰਕਾਂ ਨੂੰ ਤੋੜਿਆ ਜਾ ਸਕਦਾ ਹੈ।ਇਸ ਵਰਚੂਅਲ ਸੰਬੋਧਨ ਵਿੱਚ ਉਨ੍ਹਾਂ ਨੇ ਪਾਕਿਸਤਾਨ ਦਾ ਸਿੱਧੇ ਰੂਪ ਨਾਲ ਜ਼ਿਕਰ ਕੀਤੇ ਬਿਨਾਂ ਅੱਤਵਾਦ ਨੂੰ ਹੱਲਾ-ਸ਼ੇਰੀ ਦੇਣ, ਉਸ ਦਾ ਸਮਰਥਨ, ਵਿੱਤੀ ਪੋਸ਼ਣ ਕਰਨ ਅਤੇ ਅੱਤਵਾਦੀਆਂ ਨੂੰ ਸ਼ਰਨ ਦੇਣ ਵਾਲਿਆਂ ਖ਼ਿਲਾਫ਼ ਸਖਤ ਕਾਰਵਾਈ ਕਰਨ ਦੀ ਅਪੀਲ ਕੀਤੀ।ਹਿੰਦ-ਪ੍ਰਸ਼ਾਂਤ ਬਾਰੇ ਉਨ੍ਹਾਂ ਨੇ ਦੇਸ਼ਾਂ ਦੀ ਖੇਤਰੀ ਅਖੰਡਤਾ ਅਤੇ ਸੰਪ੍ਰਭੂਤਾ, ਗੱਲਬਾਤ ਜ਼ਰੀਏ ਵਿਵਾਦ ਦੇ ਸ਼ਾਂਤੀਪੂਰਨ ਹੱਲ ਅਤੇ ਕੌਮਾਂਤਰੀ ਨਿਯਮਾਂ ਤੇ ਕਾਨੂੰਨਾਂ ਦੇ ਪਾਲਣ ਦੇ ਆਧਾਰ ਤੇ ਇਸ ਖੇਤਰ ਨੂੰ ਮੁਕਤ, ਖੁੱਲ੍ਹਾ ਅਤੇ ਸਮਾਵੇਸ਼ੀ ਬਣਾਉਣ ਦੀ ਅਪੀਲ ਕੀਤੀ।


