- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਵੀਵੀਪੈਟ ਵਿਰੋਧੀ ਧਿਰਾਂ ਚੋਣ ਕਮਿਸ਼ਨ ਨੂੰ ਮਿਲੀਆਂ
ਦੇਸ਼ ਦੀਆਂ 22 ਵਿਰੋਧੀ ਪਾਰਟੀਆਂ ਦੇ ਆਗੂ ਅੱਜ ਚੋਣ ਕਮਿਸ਼ਨ ਨੂੰ ਮਿਲੇ ਅਤੇ ਮੰਗ ਕੀਤੀ ਕਿ ਵੀਵੀਪੈਟ ਮਸ਼ੀਨਾਂ ਦੀਆਂ ਪਰਚੀਆਂ ਦਾ ਈਵੀਅਮਜ਼ ਦੇ ਨਾਲ ਮਿਲਾਣ ਕਰਵਾਇਆ ਜਾਵੇ ਅਤੇ ਚੋਣ ਪ੍ਰਕਿਰਿਆ ਦੇ ਵਿੱਚ ਪਾਰਦਰਸ਼ਤਾ ਅਤੇ ਨਿਰਪੱਖਤਾ ਯਕੀਨੀ ਜਾਵੇ। ਇਹ ਮਿਲਾਣ ਵੋਟਾਂ ਦੀ ਗਿਣਤੀ ਸ਼ੁਰੂ ਹੋਣ ਤੋਂ ਪਹਿਲਾਂ ਕੀਤਾ ਜਾਵੇ ਅਤੇ ਜੇ ਕਿਤੇ ਫਰਕ ਨਿਕਲਦਾ ਹੈ, ਫਿਰ ਵੀਵੀਪੈਟ ਮਸ਼ੀਨਾਂ ਦੀ ਪਰਚੀਆਂ ਦੀ ਹੀ ਗਿਣਤੀ ਹੋਵੇ।ਅਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਚੰਦਰ ਬਾਬੂ ਨਾਇਡੂ ਦੀ ਪਹਿਲਕਦਮੀ ’ਤੇ ਵਿਰੋਧੀ ਪਾਰਟੀਆਂ ਜਿਨ੍ਹਾਂ ਵਿੱਚ ਕਾਂਗਰਸ, ਡੀਅਮਕੇ ਅਤੇ ਬਸਪਾ ਦੇ ਆਗੂ ਸ਼ਾਮਲ ਸਨ, ਨੇ ਚੋਣ ਕਮਿਸ਼ਨ ਨੂੰ ਮੰਗ ਪੱਤਰ ਸੌਂਪਿਆ। ਇਸ ਵਿੱਚ ਮੰਗ ਕੀਤੀ ਗਈ ਹੈ ਕਿ ਕਿਸੇ ਵੀ ਵਿਧਾਨ ਸਭਾ ਹਲਕੇ ਦੇ ਪੰਜ ਪੋਲਿੰਗ ਕੇਂਦਰਾਂ ਦੀਆਂ ਈਵੀਅਮਜ਼ ਅਤੇ ਵੀਵੀਪੈਟ ਮਸ਼ੀਨਾਂ ਦੀਆਂ ਪਰਚੀਆਂ ਦਾ 23 ਮਈ ਨੂੰ ਚੋਣਾਂ ਦੀ ਗਿਣਤੀ ਸ਼ੁਰੂ ਕਰਨ ਤੋਂ ਪਹਿਲਾਂ ਮਿਲਾਣ ਕਰਵਾਇਆ ਜਾਵੇ ਤਾਂ ਜੋ ਭਰਮ ਭੁਲੇਖੇ ਨਾ ਰਹਿਣ। ਜੇ ਕਿਤੇ ਮਿਲਾਣ ਸਹੀ ਨਹੀਂ ਹੁੰਦਾ ਤਾਂ ਫਿਰ ਵੀਵੀਪੈਟ ਮਸ਼ੀਨਾਂ ਦੀਆਂ ਪਰਚੀਆਂ ਗਿਣ ਕੇ ਨਤੀਜਾ ਅੈਲਾਨਿਆ ਜਾਵੇ। ਚੋਣ ਕਮਿਸ਼ਨ ਨੂੰ ਮਿਲਣ ਤੋਂ ਪਹਿਲਾਂ ਵਿਰੋਧੀ ਧਿਰਾਂ ਦੇ ਆਗੂਆਂ ਨੇ ਪੈਦਾ ਹੋਈ ਸਥਿਤੀ ਉੱਤੇ ਚਰਚਾ ਕਰਨ ਦੇ ਲਈ ਇੱਥੇ ਕੰਸਟੀਚਿੳਸ਼ਨ ਕਲੱਬ ਦੇ ਵਿੱਚ ਮੀਟਿੰਗ ਕੀਤੀ। ਇਸ ਦੌਰਾਨ ਵਿਰੋਧੀ ਧਿਰਾਂ ਨੇ ਆਪਸ ਵਿੱਚ ਨਿਰੰਤਰ ਰਾਬਤਾ ਬਣਾਈ ਰੱਖਣ ਅਤੇ ਵੋਟਾਂ ਦੀ ਨਿਰਪੱਖ ਅਤੇ ਪਾਰਦਰਸ਼ੀ ਤਰੀਕੇ ਨਾਲ ਗਿਣਤੀ ਯਕੀਨੀ ਬਣਾਉਣ ਦੇ ਲਈ ਚੋਣ ਕਮਿਸ਼ਨ ਨੂੰ ਮਿਲਣ ਦਾ ਫੈਸਲਾ ਕੀਤਾ। ਵਿਰੋਧੀ ਧਿਰਾਂ ਦੇ ਇੱਕ ਆਗੂ ਨੇ ਦੱਸਿਆ ਕਿ ਵੋਟਾਂ ਦੀ ਗਿਣਤੀ ਬਾਅਦ ਹੀ ਵਿਰੋਧੀ ਧਿਰਾਂ ਕੇਂਦਰ ਵਿੱਚ ਸਰਕਾਰ ਬਣਾਉਣ ਬਾਰੇ ਕੋਈ ਚਰਚਾ ਕਰਨਗੀਆਂ। ਇਨ੍ਹਾਂ 22 ਪਾਰਟੀਆਂ ਦੇ ਆਗੂਆਂ ਨੇ ਦਾਅਵਾ ਕੀਤਾ ਹੈ ਕਿ ਉਹ ਦੇਸ਼ ਦੇ 70 ਫੀਸਦੀ ਵੋਟਰਾਂ ਦੀ ਨੁਮਾਇੰਦਗੀ ਕਰਦੇ ਹਨ।


