- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਵੇਟਲਿਫਟਿੰਗ ਵਿਸ਼ਵ ਚੈਂਪੀਅਨਸ਼ਿਪ: ਭਾਰਤੀ ਟੀਮ ਦੀ ਅਗਵਾਈ ਕਰੇਗੀ ਮੀਰਾਬਾਈ
ਨਵੀਂ ਦਿੱਲੀ – ਸਾਬਕਾ ਚੈਂਪੀਅਨ ਮੀਰਾਬਾਈ ਚਾਨੂ 18 ਤੋਂ 27 ਸਤੰਬਰ ਤੱਕ ਥਾਈਲੈਂਡ ਵਿੱਚ ਹੋਣ ਵਾਲੀ ਵੇਟਲਿਫਟਿੰਗ ਵਿਸ਼ਵ ਚੈਂਪੀਅਨਸ਼ਿਪ ਵਿੱਚ ਭਾਰਤ ਦੀ ਸੱਤ ਮੈਂਬਰੀ ਟੀਮ ਦੀ ਅਗਵਾਈ ਕਰੇਗੀ। ਵਿਸ਼ਵ ਚੈਂਪੀਅਨਸ਼ਿਪ ਟੋਕੀਓ ਓਲੰਪਿਕ-2020 ਲਈ ਕੁਆਲੀਫਾਈਂਗ ਟੂਰਨਾਮੈਂਟ ਹੈ। ਥਾਈਲੈਂਡ ਵਿੱਚ ਅਭਿਆਸ ਕਰ ਰਹੀ ਟੀਮ ਵਿੱਚ ਚਾਰ ਮਹਿਲਾਵਾਂ ਅਤੇ ਤਿੰਨ ਪੁਰਸ਼ ਸ਼ਾਮਲ ਹਨ। ਕੌਮੀ ਕੋਚ ਵਿਜੇ ਸ਼ਰਮਾ ਨੇ ਕਿਹਾ, “ਇਹ ਸਾਡਾ ਕੋਰ ਓਲੰਪਿਕ ਗਰੁਪ ਹੈ। ਉਸ ਨੇ ਟੋਕੀਓ ਲਈ ਛੇ ਕੁਆਲੀਫਿਕੇਸ਼ਨ ਟੂਰਨਾਮੈਂਟ ਖੇਡਣੇ ਹਨ, ਜਿਨ੍ਹਾਂ ਵਿੱਚ ਵਿਸ਼ਵ ਚੈਂਪੀਅਨਸ਼ਿਪ ਵੀ ਸ਼ਾਮਲ ਹੈ।”ਉਨ੍ਹਾਂ ਕਿਹਾ, ‘‘ਅਸੀਂ ਕੁਝ ਨੌਜਵਾਨਾਂ ਨੂੰ ਕੋਰ ਗਰੁੱਪ ਵਿੱਚ ਸ਼ਾਮਲ ਕੀਤਾ ਹੈ ਤਾਂ ਕਿ ਉਨ੍ਹਾਂ ਨੂੰ ਤਜਰਬਾ ਹਾਸਲ ਹੋ ਸਕੇ। ਇਸ ਤਰ੍ਹਾਂ ਅਸੀਂ ਭਵਿੱਖ ਲਈ ਚੰਗੇ ਵੇਟਲਿਫਟਰ ਤਿਆਰ ਕਰ ਸਕਾਂਗੇ।” ਅਮਰੀਕਾ ਵਿੱਚ ਵਿਸ਼ਵ ਚੈਂਪੀਅਨਸ਼ਿਪ-2017 ਦੌਰਾਨ ਸੋਨ ਤਗ਼ਮਾ ਜਿੱਤਣ ਵਾਲੀ ਮੀਰਾਬਾਈ ਭਾਰਤ ਲਈ ਤਗ਼ਮੇ ਦੀ ਉਮੀਦ ਹੈ। ਉਹ ਪਿਛਲੇ ਸਾਲ ਸੱਟ ਲੱਗਣ ਕਾਰਨ ਬਾਹਰ ਹੋ ਗਈ ਸੀ। ਉਸ ਮਗਰੋਂ ਇਸ ਸਾਲ ਫਰਵਰੀ ਵਿੱਚ ਸ਼ਾਨਦਾਰ ਵਾਪਸ ਕਰਦਿਆਂ ਈਜੀਏਟੀ ਕੱਪ ਵਿੱਚ ਸੋਨ ਤਗ਼ਮਾ ਜਿੱਤਿਆ ਸੀ।


