- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਵੈਂਕਈਆ ਨਾਇਡੂ ਅਤੇ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੂਟੇ ਲਾਏ
ਡੇਰਾ ਬਾਬਾ ਨਾਨਕ – ਸੂਬਾ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੁਰੂ ਕੀਤੀ ਪ੍ਰੋਗਰਾਮਾਂ ਦੀ ਲੜੀ ਦੇ ਹਿੱਸੇ ਵਜੋਂ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਅੱਜ ਕਰਤਾਰਪੁਰ ਲਾਂਘੇ ਦਾ ਨੀਂਹ ਪੱਥਰ ਰੱਖਣ ਤੋਂ ਪਹਿਲਾਂ ਬਟਾਲਾ-ਡੇਰਾ ਬਾਬਾ ਨਾਨਕ ਰੋਡ ’ਤੇ ਪਿੰਡ ਕੋਠੇ ਖੁਸ਼ਹਾਲਪੁਰ ਵਿਖੇ ਪੌਦੇ ਲਾਏ। ਲੋਕਾਂ ਨੂੰ ਸਾਫ਼, ਹਰਿਆ-ਭਰਿਆ ਅਤੇ ਪ੍ਰਦੂਸ਼ਣ ਮੁਕਤ ਵਾਤਾਵਰਣ ਦੀ ਮਹੱਤਤਾ ਬਾਰੇ ਜਾਗਰੂਕ ਕਰਨ ਲਈ ਸ਼ੁਰੂ ਕੀਤੇ ਇਸ ਵਿਲੱਖਣ ਕਾਰਜ ਬਾਰੇ ਉਪ ਰਾਸ਼ਟਰਪਤੀ ਨੂੰ ਜਾਣੂੰ ਕਰਾਉਂਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣ ਵਾਲੇ ਸਮਾਗਮਾਂ ਤੇ ਪ੍ਰੋਗਰਾਮਾਂ ਤਹਿਤ ਹਰੇਕ ਪਿੰਡ ਵਿੱਚ 550 ਪੌਦੇ ਲਾਉਣ ਦਾ ਵਿਆਪਕ ਪ੍ਰੋਗਰਾਮ ਆਰੰਭਿਆ ਗਿਆ ਹੈ। ਇਸ ਮੌਕੇ ਪੰਜਾਬ ਦੇ ਰਾਜਪਾਲ ਵੀ.ਪੀ ਸਿੰਘ ਬਦਨੌਰ ਨੇ ਵੀ ਪੌਦਾ ਲਾਇਆ। ਇਸ ਦੌਰਾਨ ਕੇਂਦਰੀ ਸੜਕੀ ਆਵਾਜਾਈ ਅਤੇ ਹਾਈਵੇਜ਼ ਮੰਤਰੀ ਨਿਤਿਨ ਗਡਕਰੀ, ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ, ਸਿੱਖਿਆ ਮੰਤਰੀ ਓ.ਪੀ. ਸੋਨੀ, ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ, ਗੁਰਦਾਸਪੁਰ ਤੋਂ ਸੰਸਦ ਮੈਂਬਰ ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਹਾਜ਼ਰ ਸਨ। ਇਹ ਦੱਸਣਯੋਗ ਹੈ ਕਿ ਕੁਦਰਤ ਅਤੇ ਮਨੁੱਖੀ ਜੀਵਨ ਦੀ ਮਹੱਤਤਾ ਬਾਰੇ ਪਹਿਲੀ ਪਾਤਸ਼ਾਹੀ ਜੀ ਦੇ ਸੰਦੇਸ਼ ਨੂੰ ਕੋਨੇ-ਕੋਨੇ ਤੱਕ ਪਹੁੰਚਾਉਣ ਲਈ ਪੰਜਾਬ ਸਰਕਾਰ ਵੱਲੋਂ ਨਵੰਬਰ, 2019 ਤੱਕ ਗ੍ਰਾਮ ਪੰਚਾਇਤਾਂ ਨਾਲ ਸਲਾਹ ਮਸ਼ਵਰਾ ਕਰ ਕੇ ਦੇਸੀ ਕਿਸਮ ਦੇ ਬੂਟੇ ਲਾਉਣ ਦਾ ਉਪਰਾਲਾ ਆਰੰਭਿਆ ਗਿਆ ਹੈ। ਇਸ ਪ੍ਰੋਜੈਕਟ ਦੀ ਅਨੁਮਾਨਤ ਲਾਗਤ 10.50 ਕਰੋੜ ਰੁਪਏ ਹੈ ਜਿਸ ਦੀ ਪੂਰਤੀ ਗਰੀਨ ਪੰਜਾਬ ਮਿਸ਼ਨ ਰਾਹੀਂ ਕੀਤੀ ਜਾਵੇਗੀ ਅਤੇ ਮਗਨਰੇਗਾ ਰਾਹੀਂ ਇਸ ਦੀ ਸਾਂਭ-ਸੰਭਾਲ ਹੋਵੇਗੀ। ਸੂਬਾ ਭਰ ਦੇ ਹਰੇਕ ਪਿੰਡ ਵਿੱਚ ਪੌਦੇ ਲਾਉਣ ਦਾ ਵਿਆਪਕ ਕਾਰਜ ਜੰਗਲਾਤ ਵਿਭਾਗ ਨੂੰ ਸੌਂਪਿਆ ਗਿਆ ਹੈ। ਮੁੱਖ ਮੰਤਰੀ ਨੇ ਸਮੂਹ ਪੰਜਾਬੀਆਂ ਨੂੰ ਆਪਣੇ ਘਰਾਂ ਵਿੱਚ ਘੱਟੋ-ਘੱਟ ਇਕ ਫਲਦਾਰ ਬੂਟਾ ਲਾਉਣ ਦੀ ਅਪੀਲ ਕੀਤੀ ਤਾਂ ਕਿ ਪੌਦਾ ਲਾਉਣ ਦੀ ਚੱਲ ਰਹੀ ਮੁਹਿੰਮ ਨੂੰ ਵੱਧ ਤੋਂ ਵੱਧ ਸਫ਼ਲ ਬਣਾਇਆ ਜਾ ਸਕੇ।


