- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਵੈਨੇਜ਼ੁਏਲਾ ਡ੍ਰੋਨ ਹਮਲੇ ‘ਚ ਅਮਰੀਕਾ ਦੀ ਸ਼ਮੂਲੀਅਤ ਨਹੀਂ : ਜਾਨ ਬੋਲਟਨ
ਵਾਸ਼ਿੰਗਟਨ – ਅਮਰੀਕਾ ਨੇ ਸ਼ਨੀਵਾਰ ਨੂੰ ਵੈਨੇਜ਼ੁਏਲਾ ਦੇ ਰਾਸ਼ਟਰਪਤੀ ਨਿਕੋਲਸ ਮਾਦੁਰੋ ‘ਤੇ ਹੋਏ ਡ੍ਰੋਨ ਹਮਲੇ ‘ਚ ਸ਼ਮੂਲੀਅਤ ਹੋਣ ਦੀ ਗੱਲ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ ਹੈ। ਦੱਸ ਦਈਏ ਕਿ ਹਮਲੇ ਤੋਂ ਬਾਅਦ ਵੈਨੇਜ਼ੁਏਲੀਆਈ ਰਾਸ਼ਟਰਪਤੀ ਮਾਦੁਰੋ ਨੇ ਬਿਆਨ ਜਾਰੀ ਕਰ ਕਿਹਾ ਹੈ ਕਿ ਗੁਆਂਢੀ ਦੇਸ਼ ਕੋਲੰਬੀਆ ਅਤੇ ਅਮਰੀਕਾ ਨੇ ਮੈਨੂੰ ਮਾਰਨ ਮਾਰਨ ਲਈ ਇਹ ਡ੍ਰੋਨ ਹਮਲਾ ਕਰਾਇਆ, ਪਰ ਉਨ੍ਹਾਂ ਦਾ ਇਹ ਸੁਪਨਾ ਪੂਰਾ ਨਾ ਹੋ ਸਕਿਆ। ਅਮਰੀਕੀ ਨੈਸ਼ਨਸ ਸਕਿਊਰਿਟੀ ਦੇ ਸਲਾਹਕਾਰ ਜਾਨ ਬੋਲਟਨ ਨੇ ਪ੍ਰੈੱਸ ਕਾਨਫਰੰਸ ਦੌਰਾਨ ਆਖਿਆ ਕਿ ਵੈਨੇਜ਼ੁਏਲਾ ਦੇ ਰਾਸ਼ਟਰਪਤੀ ‘ਤੇ ਹੋਏ ਡ੍ਰੋਨ ਹਮਲੇ ‘ਚ ਅਮਰੀਕਾ ਦੀ ਸ਼ਮੂਲੀਅਤ ਨਹੀਂ ਹੈ। ਦੱਸ ਦਈਏ ਮਾਦੁਰੋ ‘ਤੇ ਇਹ ਡ੍ਰੋਨ ਹਮਲਾ ਉਸ ਵੇਲੇ ਹੋਇਆ ਜਦੋਂ ਉਹ ਲਾਈਵ ਭਾਸ਼ਣ ਦੇ ਰਹੇ ਹਨ ਅਤੇ ਉਹ ਵਾਲ-ਵਾਲ ਬਚ ਗਏ। ਸਥਾਨਕ ਅਧਿਕਾਰੀਆਂ ਨੇ ਆਖਿਆ ਕਿ ਇਸ ਹਮਲੇ ਪਿੱਛੇ ਵੈਨੇਜ਼ੁਏਲਾ ਦੀਆਂ ਵਿਰੋਧੀਆਂ ਪਾਰਟੀ ਦਾ ਹੱਥ ਹੋ ਸਕਦਾ ਹੈ। ਪਰ ਰਾਸ਼ਟਰਪਤੀ ਨੇ ਅਮਰੀਕਾ ਅਤੇ ਕੰਲੋਬੀਆ ਨੂੰ ਇਸ ਹਮਲੇ ਦਾ ਦੋਸ਼ੀ ਕਿਹਾ ਹੈ।


