- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਵੈਸਟ ਇੰਡੀਜ਼ ਨੂੰ ਧੀਮੀ ਓਵਰ ਗਤੀ ਕਾਰਨ ਜੁਰਮਾਨਾ
ਵੈਸਟ ਇੰਡੀਜ਼ ਦੇ ਖਿਡਾਰੀਆਂ ਨੂੰ ਭਾਰਤ ਖ਼ਿਲਾਫ਼ ਪਹਿਲੇ ਇੱਕ ਰੋਜ਼ਾ ਕੌਮਾਂਤਰੀ ਮੈਚ ਦੌਰਾਨ ਧੀਮੀ ਓਵਰ ਗਤੀ ਲਈ ਮੈਚ ਫ਼ੀਸ ਦਾ 80 ਫ਼ੀਸਦੀ ਜੁਰਮਾਨਾ ਲਾਇਆ ਗਿਆ ਹੈ। ਆਈਸੀਸੀ ਮੈਚ ਰੈਫਰੀ ਡੇਵਿਡ ਬੂਨ ਨੇ ਤੈਅ ਸਮੇਂ ਦੌਰਾਨ ਚਾਰ ਓਵਰ ਘੱਟ ਸੁੱਟਣ ਕਾਰਨ ਕੀਰੋਨ ਪੋਲਾਰਡ ਦੀ ਟੀਮ ਨੂੰ ਇਹ ਜੁਰਮਾਨਾ ਕੀਤਾ। ਆਈਸੀਸੀ ਨੇ ਬਿਆਨ ਵਿੱਚ ਕਿਹਾ, ‘‘ਆਈਸੀਸੀ ਦੀ ਖਿਡਾਰੀਆਂ ਅਤੇ ਸਹਿਯੋਗੀ ਸਟਾਫ਼ ਲਈ ਜ਼ਾਬਤੇ ਦੀ ਧਾਰਾ 2.22 ਅਨੁਸਾਰ ਟੀਮ ਦੇ ਤੈਅ ਸਮੇਂ ਵਿੱਚ ਓਵਰ ਪੂਰੇ ਨਾ ਕਰਨ ਦੀ ਸਥਿਤੀ ਵਿੱਚ ਖਿਡਾਰੀਆਂ ਨੂੰ ਪ੍ਰਤੀ ਓਵਰ ਦੀ ਦਰ ਨਾਲ ਉਸ ਦੀ ਮੈਚ ਫ਼ੀਸ ਦਾ 20 ਫ਼ੀਸਦੀ ਜੁਮਰਾਨਾ ਲਾਇਆ ਜਾਵੇਗਾ। ਇਸ ਤਰ੍ਹਾਂ ਉਸ ਦੇ ਹਰੇਕ ਖਿਡਾਰੀ ’ਤੇ ਮੈਚ ਫ਼ੀਸ ਦਾ 80 ਫ਼ੀਸਦੀ ਜੁਰਮਾਨਾ ਲਾਇਆ ਗਿਆ। ਇਹ ਧਾਰਾ ਧੀਮੀ ਓਵਰ ਗਤੀ ਨਾਲ ਜੁੜੀ ਹੈ।’’


