- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਵੋਟਰ ਪਹਿਚਾਣ ਦੇ ਸਬੂਤ ਵਜੋ’ ਫੋਟੋ ਪਹਿਚਾਣ ਪੱਤਰ ਜਾਂ ਹੋਰ ਅਧਿਕਾਰਤ ਦਸਤਾਵੇਜ ਜ਼ਰੂਰ ਨਾਲ ਲਿਜਾਣ : ਡਾ. ਐਸ. ਕਰੁਣਾ ਰਾਜੂ
ਚੰਡੀਗੜ – ਪੰਜਾਬ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸ੍ਰੀ ਡਾ. ਐਸ. ਕਰੁਣਾ ਰਾਜੂ ਨੇ ਵੋਟਰਾਂ ਨੂੰ ਫੋਟੋ ਪਹਿਚਾਣ ਪੱਤਰ ਪੋਲਿੰਗ ਸਟੇਸਨ ਵਿਖੇ ਲਿਜਾਣ ਲਈ ਕਿਹਾ ਹੈ।ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਬਾਰੇ ਜਾਣਕਾਰੀ ਦਿੰਦੇ ਹੋਏ ਡਾ. ਐਸ. ਕਰੁਣਾ ਰਾਜੂ ਨੇ ਇਹ ਵੀ ਕਿਹਾ ਕਿ ਜਿੰਨਾਂ ਵੋਟਰਾਂ ਕੋਲ ਫੋਟੋ ਪਹਿਚਾਣ ਪੱਤਰ ਨਹੀਂ ਹਨ, ਉਹ ਪਾਸਪੋਰਟ, ਡਰਾਈਵਿੰਗ ਲਾਇਸੰਸ, ਆਧਾਰ ਕਾਰਡ, ਕੇਂਦਰ/ਸੂਬਾ ਸਰਕਾਰਾਂ/ਜਨਤਕ ਖੇਤਰ ਦੇ ਅਦਾਰਿਆਂ ਜਾਂ ਪਬਲਿਕ ਲਿਮਿਟਡ ਕੰਪਨੀਆਂ ਦੁਆਰਾ ਆਪਣੇ ਮੁਲਾਜਮਾਂ ਨੂੰ ਜਾਰੀ ਸਰਵਿਸ ਪਹਿਚਾਣ ਪੱਤਰ, ਬੈਂਕਾਂ/ਡਾਕਖਾਨੇ ਦੁਆਰਾ ਜਾਰੀ ਫੋਟੋ ਸਹਿਤ ਪਾਸਬੁੱਕ, ਪੈਨ ਕਾਰਡ, ਆਰ.ਜੀ.ਆਈ ਵਲੋਂ ਐਨ.ਪੀ.ਆਰ.ਤਹਿਤ ਜਾਰੀ ਸਮਾਰਟ ਕਾਰਡ, ਮਨਰੇਗਾ ਜੌਬ ਕਾਰਡ, ਕਿਰਤ ਮਤਰਾਲੇ ਦੀ ਸਕੀਮ ਤਹਿਤ ਜਾਰੀ ਸਿਹਤ ਬੀਮਾ ਸਮਾਰਟ ਕਾਰਡ, ਫੋਟੋ ਸਹਿਤ ਪੈਨਸਨ ਦਸਤਾਵੇਜ, ਜਾਂ ਸੰਸਦ ਮੈਬਰਾਂ, ਵਿਧਾਨ ਸਭਾ ਮੈਬਰਾਂ ਨੂੰ ਜਾਰੀ ਅਧਿਕਾਰਤ ਪਹਿਚਾਣ ਪੱਤਰ ਦਿਖਾ ਕੇ ਵੀ ਵੋਟ ਪਾ ਸਕਦੇ ਹਨ।


