- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਅੱਜ-ਜ਼ਿਲ੍ਹੇ ਦੇ ਕੁੱਲ ਵੋਟਰਾਂ ਦੀ ਗਿਣਤੀ 12,48,895 ਹੋਈ
ਹੁਸ਼ਿਆਰਪੁਰ – ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀਮਤੀ ਈਸ਼ਾ ਕਾਲੀਆ ਨੇ ਦੱਸਿਆ ਕਿ ਯੋਗਤਾ ਮਿਤੀ 1.1.2020 ਦੇ ਆਧਾਰ ‘ਤੇ ਤਿਆਰ ਕੀਤੀਆਂ ਗਈਆਂ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ 7.2.2020 ਨੂੰ ਕਰਵਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵਲੋਂ ਨਿਰਧਾਰਿਤ ਪ੍ਰੋਗਰਾਮ ਅਨੁਸਾਰ 16.12.2019 ਨੂੰ ਡਰਾਫਟ ਵੋਟਰ ਸੂਚੀ ਦੀ ਮੁਢਲੀ ਪ੍ਰਕਾਸ਼ਨਾ ਚੋਣ ਰਜਿਸਟ੍ਰੇਸ਼ਨ ਅਫ਼ਸਰਾਂ ਵਲੋਂ ਕੀਤੀ ਗਈ ਸੀ ਅਤੇ ਇਸ ਡਰਾਫਟ ਵੋਟਰ ਸੂਚੀ ‘ਤੇ 15.1.2020 ਤੱਕ ਦਾਅਵੇ/ਇਤਰਾਜ਼ ਪ੍ਰਾਪਤ ਕੀਤੇ ਗਏ ਸਨ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਦਾਅਵੇ ਅਤੇ ਇਤਰਾਜ਼ਾਂ ਦਾ ਨਿਪਟਾਰਾ ਕਰਨ ਤੋਂ ਬਾਅਦ ਜ਼ਿਲੇ ਵਿੱਚ 8749 ਵੋਟਰਾਂ ਦੀਆਂ ਨਵੀਆਂ ਵੋਟਾਂ ਬਣਾਈਆਂ ਗਈਆਂ ਹਨ ਅਤੇ 8434 ਵੋਟਰਾਂ ਦੀਆਂ ਵੋਟਾਂ ਮੌਤ ਹੋ ਜਾਣ ਕਾਰਨ ਜਾਂ ਰਿਹਾਇਸ਼ ਬਦਲਣ ਕਾਰਨ ਕੱਟੀਆਂ ਗਈਆਂ ਸਨ, ਇਸੇ ਤਰਾਂ ਨਵੀਆਂ ਵੋਟਾਂ ਕੱਟਣ ਤੋਂ ਬਾਅਦ ਜ਼ਿਲੇ ਦੇ ਕੁੱਲ ਵੋਟਰਾਂ ਦੀ ਗਿਣਤੀ 12,48,895 ਹੋ ਗਈ ਹੈ। ਉਨਾਂ ਦੱਸਿਆ ਕਿ ਨਵੀਂ ਤਿਆਰ ਹੋਈ ਵੋਟਰ ਸੂਚੀ 7.2.2020 ਨੂੰ ਜ਼ਿਲੇ ਦੇ ਸਮੂਹ ਪੋਲਿੰਗ ਸਟੇਸ਼ਨਾਂ ‘ਤੇ ਬੂਥ ਲੈਵਲ ਅਫ਼ਸਰਾਂ ਰਾਹੀਂ ਪਬਲਿਸ਼ ਕੀਤੀ ਜਾਵੇਗੀ। ਇਸ ਤੋਂ ਇਲਾਵਾ ਇਹ ਵੋਟਰ ਸੂਚੀ ਆਮ ਜਨਤਾ ਲਈ ਸਬੰਧਤ ਚੋਣ ਰਜਿਸਟ੍ਰੇਸ਼ਨ ਅਫ਼ਸਰ ਦੇ ਦਫ਼ਤਰ ਅਤੇ ਜ਼ਿਲ੍ਹਾ ਚੋਣ ਦਫ਼ਤਰ ਵਿੱਚ ਦੇਖਣ ਲਈ ਉਪਲਬੱਧ ਹੋਵੇਗੀ। ਸ਼੍ਰੀਮਤੀ ਈਸ਼ਾ ਕਾਲੀਆ ਨੇ ਦੱਸਿਆ ਕਿ ਇਸ ਸਬੰਧੀ ਜ਼ਿਲੇ ਦੇ ਮਾਨਤਾ ਪ੍ਰਾਪਤ ਰਾਜਨੀਤਿਕ ਨੁਮਾਇੰਦਿਆਂ ਨਾਲ ਵਧੀਕ ਜ਼ਿਲਾ ਚੋਣ ਅਫ਼ਸਰ ਸ਼੍ਰੀ ਹਰਪ੍ਰੀਤ ਸਿੰਘ ਸੂਦਨ ਵਲੋਂ 5.2.2020 ਨੂੰ ਇਕ ਮੀਟਿੰਗ ਕਰਕੇ ਉਨਾਂ ਨੂੰ ਪ੍ਰਾਪਤ ਦਾਅਵੇ ਅਤੇ ਇਤਰਾਜ਼ਾਂ ਬਾਰੇ ਜਾਣੂ ਕਰਵਾਇਆ ਗਿਆ। ਉਨਾਂ ਦੱਸਿਆ ਕਿ ਜੇਕਰ ਕੋਈ ਵਿਅਕਤੀ ਆਪਣਾ ਨਾਂ ਵੋਟਰ ਸੂਚੀ ਵਿੱਚ ਚੈਕ ਕਰਨਾ ਚਾਹੁੰਦਾ ਹੋਵੇ, ਤਾਂ ਉਹ ਮੁੱਖ ਚੋਣ ਅਫ਼ਸਰ ਪੰਜਾਬ ਦੀ ਵੈਬਸਾਈਟ www.ceopunjab.nic.in ‘ਤੇ ਵੀ ਚੈਕ ਕਰ ਸਕਦਾ ਹੈ।


