- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਵ੍ਹਾਈਟ ਹਾਊਸ ‘ਚ ਟਰੰਪ ਨੇ ਮਨਾਏ ਦੀਵਾਲੀ ਦੇ ਜਸ਼ਨ
ਵਾਸ਼ਿੰਗਟਨ – ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਮੰਗਲਵਾਰ ਨੂੰ ਕਿਹਾ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਬਹੁਤ ਸਨਮਾਨ ਕਰਦੇ ਹਨ ਅਤੇ ਜਲਦੀ ਹੀ ਉਨ੍ਹਾਂ ਨਾਲ ਗੱਲਬਾਤ ਕਰਨਗੇ। ਟਰੰਪ ਅਤੇ ਮੋਦੀ 30 ਨਵੰਬਰ ਅਤੇ ਇਕ ਦਸੰਬਰ ਨੂੰ ਅਰਜਨਟੀਨਾ ‘ਚ ਜੀ-20 ਸਿਖਰ ਸੰਮੇਲਨ ‘ਚ ਹਿੱਸਾ ਲੈਣਗੇ, ਜਿੱਥੇ ਇਨ੍ਹਾਂ ਦੋਹਾਂ ਵਿਚਕਾਰ ਬੈਠਕ ਹੋਣ ਦੀ ਸੰਭਾਵਨਾ ਹੈ। ਵ੍ਹਾਈਟ ਹਾਊਸ ਨੇ ਹਾਲਾਂਕਿ ਇਸ ਸਬੰਧ ‘ਚ ਹੁਣ ਤਕ ਕੋਈ ਘੋਸ਼ਣਾ ਨਹੀਂ ਕੀਤੀ ਹੈ। ਟਰੰਪ ਨੇ ਵ੍ਹਾਈਟ ਹਾਊਸ ‘ਚ ਦੀਵਾਲੀ ਦੇ ਜਸ਼ਨ ਦੌਰਾਨ ਅਮਰੀਕਾ ‘ਚ ਭਾਰਤ ਦੇ ਰਾਜਦੂਤ ਨਵਤੇਜ ਸਿੰਘ ਸਰਨਾ ਨੂੰ ਕਿਹਾ,”ਮੈਂ ਜਲਦੀ ਉਨ੍ਹਾਂ ਨਾਲ ਗੱਲਬਾਤ ਕਰਾਂਗਾ। ਧੰਨਵਾਦ।” ਸਰਨਾ ਨੇ ਟਰੰਪ ਦੀਆਂ ਗੱਲਾਂ ਦਾ ਜਵਾਬ ਦਿੰਦੇ ਹੋਏ ਕਿਹਾ,”ਉਹ ਵੀ ਤੁਹਾਨੂੰ ਮਿਲਣਾ ਚਾਹੁੰਦੇ ਹਨ।” ਵ੍ਹਾਈਟ ਹਾਊਸ ‘ਚ ਦੀਵਾਲੀ ਦੇ ਜਸ਼ਨ ‘ਚ ਵਿਸ਼ੇਸ਼ ਰੂਪ ਨਾਲ ਸੱਦੇ ਗਏ ਸਰਨਾ ਨੂੰ ਟਰੰਪ ਨੇ ਕਿਹਾ ਕਿ ਉਨ੍ਹਾਂ ਦਾ ਭਾਰਤ ਨਾਲ ਲਗਾਅ ਹੈ। ਅਮਰੀਕੀ ਰਾਸ਼ਟਰਪਤੀ ਨੇ ਕਿਹਾ,”ਸਾਨੂੰ ਤੁਹਾਡਾ ਦੇਸ਼ ਪਸੰਦ ਹੈ। ਜਿਵੇਂ ਕਿ ਤੁਸੀਂ ਜਾਣਦੇ ਹੋ ਕਿ ਪ੍ਰਧਾਨ ਮੰਤਰੀ ਮੋਦੀ ਲਈ ਮੇਰੇ ਮਨ ‘ਚ ਬੇਹੱਦ ਸਨਮਾਨ ਹੈ। ਕ੍ਰਿਪਾ ਕਰਕੇ ਮੇਰੇ ਵਲੋਂ ਉਨ੍ਹਾਂ ਨੂੰ ਦਿਲ ਤੋਂ ਸ਼ੁੱਭਕਾਮਨਾਵਾਂ ਦਈਓ।” ਤੁਹਾਨੂੰ ਦੱਸ ਦਈਏ ਕਿ ਟਰੰਪ ਅਤੇ ਮੋਦੀ ਵਿਚਕਾਰ ਕਾਫੀ ਚੰਗੀ ਦੋਸਤੀ ਵੀ ਹੈ।


