- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਵੱਖ ਵੱਖ ਜਥੇਬੰਦੀਆਂ ਦੇ ਵਫ਼ਦ ਸਿੱਖਿਆ ਮੰਤਰੀ ਨੂੰ ਮਿਲੇ
ਕਰਾਟੇ ਡੂ ਐਸੋਸੀਏਸ਼ਨ ਪੰਜਾਬ ਨੇ ਖੇਡ ਗਰਾਂਟ ਜਲਦੀ ਜਾਰੀ ਕਰਵਾਉਣ ਦੀ ਕੀਤੀ ਮੰਗ
ਚੰਡੀਗੜ – ਕਰਾਟੇ ਡੂ ਐਸੋਸੀਏਸ਼ਨ ਪੰਜਾਬ ਦਾ ਵਫ਼ਦ ਆਪਣੀਆਂ ਮੰਗਾਂ ਸਬੰਧੀ ਚੇਅਰਮੈਨ ਸਪੋਰਟਸ ਸੈਲ ਪ੍ਰਮੋਦ ਭਾਟੀਆ ਤੇ ਸੂਬਾ ਪ੍ਰਧਾਨ ਰਵਿੰਦ ਕੌਸ਼ਿਕ ਦੀ ਅਗਵਾਈ ਹੇਠ ਅੱਜ ਸਿੱਖਿਆ ਮੰਤਰੀ ਸ੍ਰੀ ਓ.ਪੀ. ਸੋਨੀ ਨੂੰ ਮਿਲਿਆ।ਵਫ਼ਦ ਨੇ ਮੰਗ ਕੀਤੀ ਕਿ ਰਮਸਾ ਅਧੀਨ ਕੇਂਦਰ ਸਰਕਾਰ ਵੱਲੋਂ ਖੇਡਾਂ ਲਈ ਮਿਲਦੀ ਗਰਾਂਟ ਕਾਫ਼ੀ ਸਮੇਂ ਤੋਂ ਬੰਦ ਪਈ ਹੈ, ਜਿਸ ਕਾਰਨ ਬੱਚਿਆਂ ਨੂੰ ਖੇਡਾਂ ਦੀ ਤਿਆਰੀ ਕਰਵਾਉਣ ਵਿੱਚ ਮੁਸ਼ਕਲਾਂ ਆ ਰਹੀਆਂ ਹਨ। ਵਫ਼ਦ ਨੇ ਮੰਗ ਕੀਤੀ ਕਿ ਕੇਂਦਰ ਸਰਕਾਰ ਕੋਲ ਪੈਰਵਾਈ ਕਰ ਕੇ ਇਹ ਮੰਗ ਮੰਨਵਾਈ ਜਾਵੇ। ਉਨਾਂ ਹੋਰ ਵੀ ਕਈ ਮੰਗਾਂ ਸਿੱਖਿਆ ਮੰਤਰੀ ਅੱਗੇ ਰੱਖੀਆਂ। ਵਫ਼ਦ ਦੇ ਮੈਂਬਰਾਂ ਨੇ ਦੱਸਿਆ ਕਿ ਉਹ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਨੂੰ ਸਵੈ ਰੱਖਿਆ ਦੇ ਤਰੀਕੇ ਸਿਖਾਉਂਦੇ ਹਨ ਪਰ ਹੁਣ ਡੀ.ਜੀ.ਐਸ.ਈ. ਨੇ ਅਧਿਆਪਕਾਂ ਨੂੰ ਚਿੱਠੀ ਜਾਰੀ ਕਰ ਕੇ ਇਸ ਸਿਖਲਾਈ ਨੂੰ ਪੰਜ ਦਿਨਾਂ ਤੱਕ ਮਹਿਦੂਦ ਕਰ ਦਿੱਤਾ ਹੈ, ਜਿਸ ਕਾਰਨ ਜਿੱਥੇ ਅਧਿਆਪਕਾਂ ਨੂੰ ਔਖ ਦਾ ਸਾਹਮਣਾ ਕਰਨਾ ਪਵੇਗਾ, ਉਥੇ ਕੋਚ ਵੀ ਬੇਰੁਜ਼ਗਾਰ ਹੋ ਜਾਣਗੇ।ਇਨਾਂ ਮੰਗਾਂ ਨੂੰ ਧਿਆਨ ਨਾਲ ਸੁਣਨ ਤੋਂ ਬਾਅਦ ਸ੍ਰੀ ਸੋਨੀ ਨੇ ਭਰੋਸਾ ਦਿੱਤਾ ਕਿ ਕੇਂਦਰ ਸਰਕਾਰ ਕੋਲ ਪੈਰਵਾਈ ਕਰ ਕੇ ਖੇਡ ਗਰਾਂਟ ਜਾਰੀ ਕਰਵਾਈ ਜਾਵੇਗੀ। ਉਨਾਂ ਸਵੈ ਰੱਖਿਆ ਤਰੀਕਿਆਂ ਬਾਰੇ ਸਿਖਲਾਈ ਬਾਬਤ ਫੈਸਲੇ ਉਤੇ ਵੀ ਮੁੜ ਵਿਚਾਰ ਕਰਨ ਅਤੇ ਹੋਰ ਮੰਗਾਂ ਮੰਨਣ ਦਾ ਭਰੋਸਾ ਦਿੱਤਾ। ਵਫ਼ਦ ਵਿੱਚ ਐਸੋਸੀਏਸ਼ਨ ਦੇ ਜਨਰਲ ਸਕੱਤਰ ਸੁਖਦੇਵ ਸਿੰਘ, ਸਕੱਤਰ ਜਨਰਲ ਪ੍ਰਕਾਸ਼ ਕੁਮਾਰ, ਮੋਗਾ ਦੇ ਜ਼ਿਲਾ ਪ੍ਰਧਾਨ ਜਗਜੀਤ ਸਿੰਘ, ਲੁਧਿਆਣਾ ਦੇ ਪ੍ਰਧਾਨ ਰਾਕੇਸ਼ ਕਲਿਆਣ ਅਤੇ ਜ਼ਿਲਾ ਫ਼ਰੀਦਕੋਟ ਦੇ ਪ੍ਰਧਾਨ ਅਮਨਦੀਪ ਸਿੰਘ ਸ਼ਾਮਲ ਸਨ।ਇਸ ਦੌਰਾਨ ਪੰਜਾਬ ਟੀਚਰਜ਼ ਐਂਡ ਐਜੂਕੇਸ਼ਨ ਵੈਲਫੇਅਰ ਐਸੋਸੀਏਸ਼ਨ ਅਤੇ ਰੀਵਾਈਜ਼ਡ ਰਿਜ਼ਲਟ ਪੀ.ਐਸ.ਟੀ.ਈ.ਟੀ.-1 ਜਥੇਬੰਦੀ ਦਾ ਵਫ਼ਦ ਵੀ ਸਿੱਖਿਆ ਮੰਤਰੀ ਨੂੰ ਮਿਲਿਆ ਅਤੇ ਆਪਣੀਆਂ ਮੰਗਾਂ ਸਬੰਧੀ ਜਾਣੂੰ ਕਰਵਾਇਆ। ਇਸ ਉਤੇ ਸ੍ਰੀ ਸੋਨੀ ਨੇ ਸਾਰੀਆਂ ਜਾਇਜ਼ ਮੰਗਾਂ ਮੰਨਣ ਦਾ ਭਰੋਸਾ ਦਿੱਤਾ।


