- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਵੱਖ-ਵੱਖ ਸੜਕ ਹਾਦਸਿਆਂ ਵਿੱਚ 8 ਵਿਅਕਤੀ ਜ਼ਖਮੀ
ਰਾਮਪੁਰਾ ਫੂਲ -ਰਾਮਪੁਰਾ ਸ਼ਹਿਰ ਦੇ ਆਸ-ਪਾਸ ਦੇ ਖੇਤਰਾਂ ਵਿੱਚ ਵੱਖ-ਵੱਖ ਸੜਕ ਹਾਦਸਿਆਂ ਵਿੱਚ 8 ਵਿਅਕਤੀਆਂ ਦੇ ਜਖਮੀ ਹੋਣ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਸਹਾਰਾ ਗਰੁੱਪ ਪੰਜਾਬ ਦੇ ਮੁਖੀ ਸੰਦੀਪ ਵਰਮਾ ਨੇ ਦੱਸਿਆ ਕਿ ਪਿੰਡ ਗਿੱਲ ਕਲਾਂ ਤੋਂ ਰਾਮਪੁਰਾ ਵੱਲ ਆ ਰਹੇ ਆਟੋ ਰਿਕਸਾ ਦਾ ਅਗਲਾ ਟਾਇਰ ਫਟ ਜਾਣ ਨਾਲ ਆਟੋ ਰਿਕਸਾ ਪਲਟ ਗਿਆ ਜਿਸ ਕਾਰਨ ਡਰਾਇਵਰ ਗਿਆਨ ਸਿੰਘ ਵਾਸੀ ਰਾਮਪੁਰਾ, ਮਨਪ੍ਰੀਤ ਸਿੰਘ, ਬੇਅੰਤ ਕੌਰ, ਦੀਪ ਕੌਰ ਅਤੇ ਸੁਖਪਾਲ ਕੌਰ ਵਾਸੀ ਗਿੱਲ ਕਲਾਂ ਜਖਮੀ ਹੋ ਗਏ। ਇਸੇ ਤਰਾਂ ਹੀ ਸਥਾਨਕ ਮੌੜ ਰੋੜ ਤੇ ਪਿੰਡ ਭੂੰਦੜ ਨੂੰ ਜਾਣ ਵਾਲੀ ਸੜਕ ਦੇ ਨਜਦੀਕ ਦੋ ਮੋਟਰਸਾਇਕਲਾਂ ਦੀ ਟੱਕਰ ਹੋ ਗਈ ਜਿਸ ਵਿੱਚ ਤਿੰਨ ਵਿਅਕਤੀ ਅਸੋਕ ਕੁਮਾਰ, ਮੁਕੇਸ ਕੁਮਾਰ ਵਾਸੀ ਰਾਮਪੁਰਾ, ਅਤੇ ਗੁਰਦੀਪ ਸਿੰਘ ਪੁੱਤਰ ਕਿਰਪਾਲ ਸਿੰਘ ਵਾਸੀ ਭੂੰਦੜ ਗੰਭੀਰ ਰੂਪ ਵਿੱਚ ਜਖਮੀ ਹੋ ਗਏ। ਜਖਮੀਆਂ ਨੂੰ ਸਹਾਰਾ ਦੇ ਵਰਕਰਾਂ ਨੇ ਸਿਵਲ ਹਸਪਤਾਲ ਰਾਮਪੁਰਾ ਵਿਖੇ ਦਾਖਲ ਕਰਵਾਇਆ। ਉੱਕਤ ਜਖਮੀਆਂ ਵਿੱਚੋਂ ਗੁਰਦੀਪ ਸਿੰਘ ਦੀ ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਤਰੁੰਤ ਬਠਿੰਡਾ ਵਿਖੇ ਰੈਫਰ ਕਰ ਦਿੱਤਾ ਗਿਆ ਹੈ।


