- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਵੱਡੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਵਿਸ਼ੇਸ਼ ਕੀਰਤਨ ਦਰਬਾਰ ਦਾ ਆਯੋਜਨ
ਐਸ.ਏ.ਐਸ. ਨਗਰ – ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਵੱਡੇ ਸਾਹਿਬਜ਼ਾਦਿਆਂ ਦੀ ਅਦੁੱਤੀ ਅਤੇ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਵਿਸ਼ੇਸ਼ ਕੀਰਤਨ ਦਰਬਾਰ ਦਾ ਆਯੋਜਨ ਸ਼ਰਧਾ ਨਾਲ ਕੀਤਾ ਗਿਆ| ਵੱਡੇ ਸਾਹਿਬਜ਼ਾਦਿਆਂ ਦੀ ਯਾਦ ਵਿੱਚ ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ| ਇਸ ਧਾਰਮਿਕ ਸਮਾਗਮ ਵਿੱਚ ਭਾਈ ਗੁਰਦੇਵ ਸਿੰਘ ਦੇ ਪੰਥਕ ਜੱਥੇ ਨੇ ਵੱਡੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਦੇ ਪੂਰੇ ਪ੍ਰਸੰਗ ਬਾਰੇ ਸੰਗਤਾਂ ਨੂੰ ਵਿਸਥਾਰ ਸਹਿਤ ਜਾਣੂ ਕਰਵਾਇਆ| ਉਨ੍ਹਾਂ ਸਾਹਿਬਜ਼ਾਦਿਆਂ ਵੱਲੋਂ ਬਾਲ ਉਮਰੇ ਜਬਰ ਅਤੇ ਜੁਲਮ ਖਿਲਾਫ ਮੁਗਲਾਂ ਨਾਲ ਕੀਤੀ ਜੰਗ ਅੰਦਰ ਚਮਕੌਰ ਦੀ ਗੜੀ ਵਿੱਚ ਦਿੱਤੀ ਅਦੁੱਤੀ ਅਤੇ ਲਾਸਾਨੀ ਸ਼ਹਾਦਤ ਬਾਰੇ ਸੰਗਤਾਂ ਨੂੰ ਵਿਸਥਾਰ ਵਿੱਚ ਦੱਸਿਆ| ਭਾਈ ਪ੍ਰਿਤਪਾਲ ਸਿੰਘ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ ਅਤੇ ਬਾਣੀ ਨਾਲ ਜੁੜ ਕੇ ਸੰਗਤਾਂ ਨੂੰ ਗੁਰੂ ਵਾਲੇ ਬਣਨ ਲਈ ਪ੍ਰੇਰਿਆ| ਇਸ ਤੋਂ ਇਲਾਵਾ ਭਾਈ ਓਂਕਾਰ ਸਿੰਘ, ਭਾਈ ਨਿਸ਼ਾਨ ਸਿੰਘ ਪਟਿਆਲਾ, ਭਾਈ ਗੁਰਦੀਪ ਸਿੰਘ ਖੰਨਾ, ਭਾਈ ਬਹਾਦਰ ਸਿੰਘ ਸੇਵਕ, ਭਾਈ ਸੁਖਦੇਵ ਸਿੰਘ, ਭਾਈ ਰਵਿੰਦਰ ਸਿੰਘ, ਸ਼ੇਰ ਏ ਪੰਜਾਬ ਕਵੀਸ਼ਰੀ ਜੱਥਾ, ਬੀਬੀ ਉੱਤਮਜੀਤ ਕੌਰ, ਭਾਈ ਗੁਰਿੰਦਰ ਸਿੰਘ ਜੀ, ਭਾਈ ਮੇਘ ਸਿੰਘ, ਭਾਈ ਕੁਲਦੀਪ ਸਿੰਘ, ਮੀਰੀ ਪੀਰੀ ਕਵੀਸ਼ਰੀ ਜੱਥਾ, ਭਾਈ ਮਹਿੰਦਰ ਸਿੰਘ ਦੇ ਜੱਥਿਆਂ ਤੋਂ ਇਲਾਵਾ ਗੁ: ਸਿੰਘ ਸ਼ਹੀਦਾਂ ਸੋਹਾਣਾ ਦੇ ਹਜੂਰੀ ਜੱਥੇ ਭਾਈ ਇੰਦਰਜੀਤ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਜਤਿੰਦਰ ਸਿੰਘ, ਭਾਈ ਜਸਵੰਤ ਸਿੰਘ ਨੇ ਕਥਾ, ਕੀਰਤਨ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ|


