- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸ਼ਕਤੀਕਾਂਤ ਦਾਸ ਹੋਣਗੇ ਆਰ.ਬੀ. ਆਈ. ਦੇ ਨਵੇਂ ਗਵਰਨਰ
ਚੰਡੀਗੜ੍ਹ – ਭਾਰਤੀ ਰਿਜ਼ਰਵ ਬੈਂਕ ਦੇ ਗਵਰਨਰ ਲਈ ਨਵੇਂ ਚਿਹਰੇ ਦੀ ਚੋਣ ਕਰ ਲਈ ਗਈ ਹੈ। ਉਰਜਿਤ ਪਟੇਲ ਤੋਂ ਬਾਅਦ ਹੁਣ ਸ਼ਕਤੀਕਾਂਤ ਦਾਸ ਆਰ.ਬੀ.ਆਈ. ਦੇ ਨਵੇਂ ਗਵਰਨਰ ਹੋਣਗੇ। ਸ਼ਕਤੀਕਾਂਤ ਦਾਸ ਆਰਥਿਕ ਮਾਮਲਿਆਂ ਦੇ ਸਾਬਕਾ ਸਕਤਰ ਹਨ। ਜ਼ਿਕਰਯੋਗ ਹੈ ਕਿ ਬੀਤੇ ਦਿਨ ਆਰ.ਬੀ.ਆਈ. ਗਵਰਨਰ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿਤਾ ਸੀ। ਇਸ ਤੋਂ ਬਾਅਦ ਅਜ ਉਨ੍ਹਾਂ ਦੀ ਥਾਂ ’ਤੇ ਸ਼ਕਤੀਕਾਂਤ ਦਾਸ ਨੂੰ ਭਾਰਤੀ ਰਿਜ਼ਰਵ ਬੈਂਕ ਦਾ ਨਵਾਂ ਗਵਰਨਰ ਥਾਪਿਆ ਗਿਆ ਹੈ। ਸਾਬਕਾ ਗਵਰਨਰ ਉਰਜਿਤ ਪਟੇਲ ਦਾ ਕਾਰਜਕਾਲ ਸਤੰਬਰ 2019 ਨੂੰ ਖ਼ਤਮ ਹੋਣਾ ਸੀ ਪਰ ਇਸ ਤੋਂ ਪਹਿਲਾਂ ਹੀ ਉਨ੍ਹਾਂ ਨੇ ਅਸਤੀਫਾ ਦੇ ਦਿਤਾ। ਉਨ੍ਹਾਂ ਨੇ ਕਿਹਾ ਕਿ ਉਹ ਨਿਜੀ ਕਾਰਨਾਂ ਕਰਕੇ ਇਹ ਅਸਤੀਫ਼ਾ ਦੇ ਰਹੇ ਹਨ। ਉਹ ਸਤੰਬਰ 2016 ਨੂੰ ਆਰ.ਬੀ.ਆਈ. ਗਵਰਨਰ ਚੁਣੇ ਗਏ ਸਨ। ਦਰਅਸਲ ਕੁਝ ਸਮਾਂ ਪਹਿਲਾਂ ਉਰਜਿਤ ਪਟੇਲ ਨੇ ਨੋਟਬੰਦੀ ਦੇ ਅੰਕੜੇ ਜਾਰੀ ਕੀਤੇ ਸਨ ਜੋ ਕੇਂਦਰ ਦੀ ਮੋਦੀ ਸਰਕਾਰ ਨੂੰ ਪਸੰਦ ਨਹੀਂ ਆਏ।


