- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸ਼ਬਰੀਮਾਲਾ: ਨਜ਼ਰਸਾਨੀ ਪਟੀਸ਼ਨਾਂ ’ਤੇ ਸੁਣਵਾਈ ਦੀ ਤਰੀਕ ਬਾਰੇ ਫ਼ੈਸਲਾ ਅੱਜ
ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਉਹ ਭਲਕੇ ਇਸ ਗੱਲ ਦਾ ਨਿਰਣਾ ਲਏਗੀ ਕਿ ਸ਼ਬਰੀਮਾਲਾ ਫੈਸਲੇ, ਜਿਸ ਵਿੱਚ ਹਰ ਉਮਰ ਵਰਗ ਦੀ ਮਹਿਲਾ ਨੂੰ ਮੰਦਰ ਵਿੱਚ ਦਾਖ਼ਲੇ ਦੀ ਆਗਿਆ ਦਿੱਤੀ ਗਈ ਸੀ, ਖ਼ਿਲਾਫ਼ ਦਾਇਰ ਨਜ਼ਰਸਾਨੀ ਪਟੀਸ਼ਨਾਂ ਦੀ ਸੁਣਵਾਈ ਕਦੋਂ ਕੀਤੀ ਜਾਵੇ। ਚੀਫ਼ ਜਸਟਿਸ ਰੰਜਨ ਗੋਗੋਈ ਤੇ ਜਸਟਿਸ ਐਸ.ਕੇ.ਕੌਲ ਦੇ ਬੈਂਚ ਨੇ ਵਕੀਲ ਮੈਥਿਊਜ਼ ਜੇ.ਨੇਦੁਮਪਾਰਾ ਵੱਲੋਂ ਦਾਇਰ ਪਟੀਸ਼ਨ ’ਤੇ ਸੁਣਵਾਈ ਲਈ ਹਾਮੀ ਭਰ ਦਿੱਤੀ, ਜਿਸ ਵਿੱਚ ਉਸ ਨੇ ਸੰਵਿਧਾਨਕ ਬੈਂਚ ਦੇ ਫ਼ੈਸਲੇ ਖ਼ਿਲਾਫ਼ ਦਾਇਰ ਨਜ਼ਰਸਾਨੀ ਪਟੀਸ਼ਨ ’ਤੇ ਫ਼ੌਰੀ ਸੁਣਵਾਈ ਵਾਲੇ ਕੇਸਾਂ ਦੀ ਸੂਚੀ ਵਿੱਚ ਸ਼ਾਮਲ ਕਰਨ ਦੀ ਮੰਗ ਕੀਤੀ ਸੀ। ਬੈਂਚ ਨੇ ਕਿਹਾ, ‘ਅਸੀਂ ਜਾਣਦੇ ਹਾਂ ਕਿ ਉਪਰੋਕਤ ਸੰਵਿਧਾਨਕ ਫ਼ੈਸਲੇ ਖ਼ਿਲਾਫ਼ 19 ਨਜ਼ਰਸਾਨੀ ਪਟੀਸ਼ਨਾਂ ਬਕਾਇਆ ਹਨ, ਜਿਨ੍ਹਾਂ ’ਤੇ ਸੁਣਵਾਈ ਬਾਰੇ ਫ਼ੈਸਲਾ ਭਲਕੇ ਕੀਤਾ ਜਾਵੇਗਾ। ਚੇਤੇ ਰਹੇ ਕਿ ਪੰਜ ਮੈਂਬਰੀ ਸੰਵਿਧਾਨਕ ਬੈਂਚ ਨੇ 4-1 ਨਾਲ ਕੇਰਲਾ ਸਥਿਤ ਸ਼ਬਰੀਮਾਲਾ ਮੰਦਿਰ ਵਿੱਚ ਹਰ ਉਮਰ ਵਰਗ ਦੀ ਮਹਿਲਾ ਦੇ ਦਾਖ਼ਲੇ ਨੂੰ ਹਰੀ ਝੰਡੀ ਦੇ ਦਿੱਤੀ ਸੀ। ਇਸ ਦੌਰਾਨ ਪਾਬੰਦੀਸ਼ੁਦਾ ਉਮਰ ਵਰਗ ਦੀ ਇਕ ਹੋਰ ਮਹਿਲਾ ਨੇ ਅੱਜ ਸ਼ਬਰੀਮਾਲਾ ਮੰਦਿਰ ਵਿੱਚ ਦਾਖ਼ਲ ਹੋਣ ਦਾ ਨਾਕਾਮ ਯਤਨ ਕੀਤਾ।


