- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸ਼ਰਦੁਲ ਦੀ ਥਾਂ ਉਮੇਸ਼ ਯਾਦਵ ਇੱਕ ਰੋਜ਼ਾ ਟੀਮ ਵਿੱਚ ਸ਼ਾਮਲ
ਨਵੀਂ ਦਿੱਲੀ – ਵੈਸਟ ਇੰਡੀਜ਼ ਖ਼ਿਲਾਫ਼ ਦੂਜੇ ਟੈਸਟ ਕ੍ਰਿਕਟ ਵਿੱਚ ਦਸ ਵਿਕਟਾਂ ਲੈਣ ਵਾਲੇ ਤੇਜ਼ ਗੇਂਦਬਾਜ਼ ਉਮੇਸ਼ ਯਾਦਵ ਨੂੰ ਸ਼ਰਦੁਲ ਠਾਕੁਰ ਦੀ ਥਾਂ ਪਹਿਲੇ ਦੋ ਇੱਕ ਰੋਜ਼ਾ ਕੌਮਾਂਤਰੀ ਮੈਚ ਲਈ ਭਾਰਤੀ ਟੀਮ ਵਿੱਚ ਸ਼ਾਮਲ ਕੀਤਾ ਗਿਆ ਹੈ। ਸ਼ਰਦੁਲ ਨੂੰ ਹੈਦਰਾਬਾਦ ਵਿੱਚ ਵੈਸਟ ਇੰਡੀਜ਼ ਖ਼ਿਲਾਫ਼ ਦੂਜੇ ਟੈਸਟ ਵਿੱਚ ਪਹਿਲੀ ਵਾਰ ਕੌਮਾਂਤਰੀ ਮੈਚ ਖੇਡਣ ਦਾ ਮੌਕਾ ਮਿਲਿਆ ਸੀ, ਪਰ ਉਹ ਆਪਣੇ ਦੂਜੇ ਓਵਰ ਵਿੱਚ ਜ਼ਖ਼ਮੀ ਹੋ ਕੇ ਮੈਦਾਨ ਤੋਂ ਬਾਹਰ ਚਲਾ ਗਿਆ। ਸੱਟ ਲੱਗਣ ਕਾਰਨ ਉਹ ਪੰਜ ਮੈਚਾਂ ਦੀ ਲੜੀ ਤੋਂ ਬਾਹਰ ਹੋ ਗਿਆ ਹੈ। ਭਾਰਤੀ ਚੋਣ ਕਮੇਟੀ ਨੇ ਠਾਕੁਰ ਦੀ ਥਾਂ ਉਮੇਸ਼ ਨੂੰ ਟੀਮ ਵਿੱਚ ਸ਼ਾਮਲ ਕੀਤਾ ਹੈ। ਉਮੇਸ਼ ਨੇ ਹੈਦਰਾਬਾਦ ਦੇ ਦੂਜੇ ਟੈਸਟ ਵਿੱਚ ਜ਼ਬਰਦਸਤ ਪ੍ਰਦਰਸ਼ਨ ਕਰਦਿਆਂ ਪਹਿਲੀ ਪਾਰੀ ਦੀਆਂ ਛੇ ਵਿਕਟਾਂ ਸਣੇ ਮੈਚ ਵਿੱਚ ਕੁੱਲ ਦਸ ਵਿਕਟਾਂ ਲਈਆਂ ਸਨ। ਉਸ ਦੇ ਕਰੀਅਰ ਵਿੱਚ ਇਹ ਪਹਿਲਾ ਮੌਕਾ ਸੀ, ਜਦੋਂ ਉਸ ਨੇ ਟੈਸਟ ਮੈਚ ਵਿੱਚ ਦਸ ਵਿਕਟਾਂ ਹਾਸਲ ਕੀਤੀਆਂ।


