- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸ਼ਰਦ ਅਰਵਿੰਦ ਬੋਬੜੇ ਬਣੇ ਭਾਰਤ ਦੇ 47ਵੇਂ ਚੀਫ਼ ਜਸਟਿਸ
ਨਵੀਂ ਦਿੱਲੀ – ਜਸਟਿਸ ਸ਼ਰਦ ਅਰਵਿੰਦ ਬੋਬੜੇ ਨੇ ਅੱਜ ਭਾਰਤ ਦੇ 47ਵੇਂ ਚੀਫ਼ ਜਸਟਿਸ ਵਜੋਂ ਹਲਫ਼ ਲੈ ਲਿਆ ਹੈ। ਜਸਟਿਸ ਰੰਜਨ ਗੋਗੋਈ ਕੱਲ੍ਹ ਐਤਵਾਰ ਨੂੰ ਸੇਵਾ–ਮੁਕਤ ਹੋ ਗਏ ਸਨ। ਭਾਰਤ ਦੇ ਰਾਸ਼ਟਰਪਤੀ ਸ੍ਰੀ ਰਾਮਨਾਥ ਕੋਵਿੰਦ ਨੇ ਅੱਜ ਸਵੇਰੇ 10:00 ਵਜੇ ਜਸਟਿਸ ਬੋਬੜੇ ਨੂੰ ਉਨ੍ਹਾਂ ਦੇ ਨਵੇਂ ਅਹੁਦੇ ਦੀ ਸਹੁੰ ਚੁਕਾਈ। 24 ਅਪ੍ਰੈਲ, 1956 ਨੂੰ ਨਾਗਪੁਰ (ਮਹਾਰਾਸ਼ਟਰ) ‘ਚ ਜਨਮੇ ਜਸਟਿਸ ਸ਼ਰਦ ਅਰਵਿੰਦ ਬੋਬੜੇ ਪਹਿਲਾਂ ਮੱਧ ਪ੍ਰਦੇਸ਼ ਹਾਈ ਕੋਰਟ ਦੇ ਚੀਫ਼ ਜਸਟਿਸ ਵੀ ਰਹਿ ਚੁੱਕੇ ਹਨ। ਜਸਟਿਸ ਐੱਸ.ਏ. ਬੋਬੜੇ ਨੇ 23 ਅਪ੍ਰੈਲ, 2021 ਨੂੰ ਸੇਵਾ–ਮੁਕਤ ਹੋਣਾ ਹੈ। ਉਹ ਪਿਛਲੇ 8 ਸਾਲਾਂ ਤੋਂ ਸੁਪਰੀਮ ਕੋਰਟ ਦੇ ਜੱਜ ਹਨ।


