- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸ਼ਹਿਰਾਂ ਦੇ ਵਿਕਾਸ ਸਦਕਾ ਕਾਂਗਰਸ ਪਾਰਟੀ ਨੂੰ ਵੋਟਰਾਂ ਨੇ ਦਿੱਤਾ ਪੂਰਨ ਸਮਰਥਨ: ਬ੍ਰਹਮ ਮਹਿੰਦਰਾ
2022 ‘ਚ ਭਾਜਪਾ, ਅਕਾਲੀਆਂ ਅਤੇ ਆਮ ਆਦਮੀ ਪਾਰਟੀ ਦੀ ਇਸ ਤੋਂ ਵੀ ਵੱਡੀ ਹਾਰ ਯਕੀਨੀ
ਚੰਡੀਗੜ – ਸਥਾਨਕ ਸਰਕਾਰਾਂ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੇ ਕਿਹਾ ਕਿ ਪੰਜਾਬ ਦੇ ਵੋਟਰਾਂ ਨੇ ਰਾਜ ਸਰਕਾਰ ਦੇ ਵਿਆਪਕ ਵਿਕਾਸ ਕਾਰਜਾਂ ਨੂੰ ਦੇਖਦੇ ਹੋਏ ਨਗਰ ਨਿਗਮ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਵਿਚ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਵਿਚ ਵਿਸ਼ਵਾਸ਼ ਦਿਖਾ ਕੇ ਪੂਰਨ ਸਮਰਥਨ ਦਿੱਤਾ ਹੈ।ਚੋਣ ਪ੍ਰਕਿਰਿਆ ਦੌਰਾਨ ਅਮਨ-ਸ਼ਾਤੀ ਬਣਾਈ ਰੱਖਣ ਲਈ ਉਨਾਂ ਪੰਜਾਬ ਦੇ ਵੋਟਰਾਂ ਦਾ ਧੰਨਵਾਦ ਕੀਤਾ। ਸਥਾਨਕ ਸਰਕਾਰਾਂ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਨੂੰ ਮਿਆਰੀ ਸ਼ਹਿਰੀ ਸਹੂਲਤਾਂ ਮੁਹੱਈਆ ਕਰਵਾਉਣ ਵਿਚ ਕੋਈ ਕਸਰ ਨਹੀਂ ਛੱਡੀ ਹੈ ਅਤੇ ਵਿਸ਼ੇਸ਼ ਤੌਰ ’ਤੇ ਕਰੋਨਾ ਮਹਾਂਮਾਰੀ ਸਮੇਂ ਲੱਗੇ ਲਾਕਡਾਊਨ ਦੌਰਾਨ ਵੀ ਸ਼ਹਿਰੀ ਸਹੂਲਤਾਂ ਨੂੰ ਲੋਕਾਂ ਤੱਕ ਪਹੁੰਚਾਇਆ। ਉਨਾਂ ਕਿਹਾ ਕਿ ਸੂਬਾ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਨੂੰ ਦੇਖਦਿਆਂ ਵੋਟਰਾਂ ਨੇ ਸਾਡੀ ਸਰਕਾਰ ਵਿਚ ਭਰੋਸਾ ਜਤਾਇਆ ਅਤੇ ਇਸ ਭਰੋਸੇ ਨੂੰ ਬਰਕਰਾਰ ਰੱਖਿਆ ਜਾਵੇਗਾ।ਸ੍ਰੀ ਮਹਿੰਦਰਾ ਨੇ ਕਿਹਾ ਕਿ ਇਸ ਵੱਡੀ ਜਿੱਤ ਨੇ ਸਾਬਿਤ ਕਰ ਦਿੱਤਾ ਹੈ ਕਿ ਸੂਬੇ ਦੇ ਲੋਕਾਂ ਨੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਵਲੋਂ ਲੋਕ ਹਿੱਤ ਲਈ ਚੁੱਕੇ ਕਦਮਾਂ ਅਤੇ ਫੈਸਲਿਆਂ ਪ੍ਰਤੀ ਹਾਂ-ਪੱਖੀ ਵਿਚਾਰਧਾਰਾ ਬਣਾ ਕੇ ਕਾਂਗਰਸ ਪਾਰਟੀ ਨੂੰ ਜਤਾਇਆ ਹੈ ਜਿਸ ਨਾਲ ਸਾਡੀ ਸਰਕਾਰ ਦੀ ਜਿੰਮੇਵਾਰੀ ਹੋਰ ਵੱਧ ਗਈ ਹੈ। ਉਨਾਂ ਵਿਸ਼ਵਾਸ਼ ਦਵਾਉਂਦਿਆ ਕਿਹਾ ਕਿ ਪੰਜਾਬ ਸਰਕਾਰ ਅੱਗੇ ਵੀ ਸ਼ਹਿਰਾਂ ਦੇ ਵਿਕਾਸ ਕਾਰਜਾਂ ਨੂੰ ਜੰਗੀ ਪੱਧਰ ’ਤੇ ਜਾਰੀ ਰੱਖੇਗੀ ਅਤੇ 2022 ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਵੀ ਸਥਾਨਕ ਚੋਣਾਂ ਵਾਂਗ ਹੀ ਜਿੱਤ ਹਾਸਲ ਕਰੇਗੀ।ਉਨਾਂ ਅੱਗੇ ਕਿਹਾ ਕਿ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦੀਆਂ ਮੰਗਾਂ ਨੂੰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਗੰਭੀਰਤਾ ਨਾਲ ਨਹੀਂ ਲੈ ਰਹੀ ਅਤੇ ਭਾਜਪਾ ਦੇ ਨੇਤਾ ਜਿਸ ਤਰਾਂ ਦੀ ਮਾੜੀ ਸ਼ਬਦਾਵਲੀ ਵਰਤ ਰਹੇ ਹਨ ਉਹ ਬਹੁਤ ਮੰਦਭਾਗਾ ਹੈ। ਇਹੀ ਵਜਾਂ ਹੈ ਕਿ ਲੋਕ ਰੋਹ ਨੇ ਭਾਜਪਾ ਦਾ ਪੰਜਾਬ ਵਿਚੋਂ ਪੂਰੀ ਤਰਾਂ ਸਫਾਇਆ ਕਰ ਦਿੱਤਾ ਹੈ। ਉਨਾਂ ਕਿਹਾ ਕਿ ਭਾਜਪਾ ਦੀ ਤਰਾਂ ਹੀ ਅਕਾਲੀ ਦਲ ਬਾਦਲ ਅਤੇ ਆਮ ਆਦਮੀ ਪਾਰਟੀ ਨੂੰ ਵੀ ਪੰਜਾਬ ਦੇ ਸੂਝਵਾਨ ਲੋਕਾਂ ਨੇ ਨਾਕਾਰ ਦਿੱਤਾ ਹੈ ਅਤੇ 2022 ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਇਨਾਂ ਪਾਰਟੀਆਂ ਦਾ ਹਾਲ ਇਸ ਤੋਂ ਵੀ ਮਾੜਾ ਹੋਵੇਗਾ।


