- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸ਼ਾਕਿਬ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰ ਸਕਦਾ ਹੈ ਬੀਸੀਬੀ
ਢਾਕਾ – ਤਨਖ਼ਾਹ ਅਤੇ ਹੋਰ ਮੰਗਾਂ ਸਬੰਧੀ ਕੀਤੇ ਗਏ ਵਿਰੋਧ ਕਾਰਨ ਬੰਗਲਾਦੇਸ਼ ਦੇ ਘਰੇਲੂ ਕ੍ਰਿਕਟਰਾਂ ਨੂੰ ਭਾਵੇਂ ਫ਼ਾਇਦਾ ਹੋਇਆ ਹੈ, ਪਰ ਇਸ ਹੜਤਾਲ ਦੀ ਅਗਵਾਈ ਕਰਨ ਵਾਲੇ ਕੌਮੀ ਟੀਮ ਦੇ ਕਪਤਾਨ ਸ਼ਾਕਿਬ ਅਲ ਹਸਨ ਨੂੰ ਇੱਕ ਦੂਰਸੰਚਾਰ ਕੰਪਨੀ ਨਾਲ ਸਮਝੌਤਾ ਮਹਿੰਗਾ ਪੈ ਸਕਦਾ ਹੈ। ਕੇਂਦਰੀ ਸਮਝੌਤੇ ਦੀ ਉਲੰਘਣਾ ਕਾਰਨ ਬੰਗਲਾਦੇਸ਼ ਕ੍ਰਿਕਟ ਬੋਰਡ (ਬੀਸੀਬੀ) ਉਸ ’ਤੇ ਕਾਨੂੰਨੀ ਕਾਰਵਾਈ ਕਰਨ ਬਾਰੇ ਵਿਚਾਰ ਕਰ ਰਿਹਾ ਹੈ। ਬੰਗਲਾਦੇਸ਼ ਦੀ ਟੀਮ ਅਗਲੇ ਕੁੱਝ ਦਿਨਾਂ ਵਿੱਚ ਭਾਰਤ ਖ਼ਿਲਾਫ਼ ਲੜੀ ਲਈ ਰਵਾਨਾ ਹੋਵੇਗੀ। ਬੰਗਲਾਦੇਸ਼ ਕ੍ਰਿਕਟ ਬੋਰਡ (ਬੀਸੀਬੀ) ਦਾ ਇਹ ਕਦਮ ਟੀਮ ਦੇ ਮਨੋਬਲ ਨੂੰ ਪ੍ਰਭਾਵਿਤ ਕਰ ਸਕਦਾ ਹੈ। ‘ਕ੍ਰਿਕਬਜ਼’ ਦੀ ਇੱਕ ਰਿਪੋਰਟ ਅਨੁਸਾਰ ਸ਼ਾਕਿਬ ਨੇ ਦੂਰਸੰਚਾਰ ਕੰਪਨੀ ‘ਗ੍ਰਾਮੀਣਕਫੋਨ’ ਨਾਲ ਇੱਕ ਸਮਝੌਤੇ ’ਤੇ ਦਸਤਖ਼ਤ ਕੀਤੇ ਹਨ, ਜੋ ਕੇਂਦਰੀ ਸਮਝੌਤੇ ਦੇ ਨਿਯਮ ਦੀ ਉਲੰਘਣਾ ਹੈ। ‘ਕ੍ਰਿਕਬਜ਼’ ਦੀ ਰਿਪੋਰਟ ਅਨੁਸਾਰ, ‘‘ਬੀਸੀਬੀ ਪ੍ਰਧਾਨ ਨਜ਼ਮੁਲ ਹਸਨ ਨੇ ਕਿਹਾ ਕਿ ਜੇਕਰ ਉਹ ਸੰਤੁਸ਼ਟੀ ਵਾਲਾ ਜਵਾਬ ਨਹੀਂ ਦੇ ਸਕਿਆ ਤਾਂ ਉਹ ਸਖ਼ਤ ਕਦਮ ਚੁੱਕਣਗੇ। ਘਰੇਲੂ ਟੈਲੀਕਾਮ ਕੰਪਨੀ ਗ੍ਰਾਮੀਣਫੋਨ ਨੇ 22 ਅਕਤੂਬਰ ਨੂੰ ਐਲਾਨ ਕੀਤਾ ਕਿ ਦੇਸ਼ ਦਾ ਸੀਨੀਅਰ ਹਰਫ਼ਨਮੌਲਾ ਉਸ ਦਾ ਬਰਾਂਡ ਅੰਬੈਸਡਰ ਬਣਿਆ ਹੈ।


