- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸ਼ਾਸਤਰੀ ਮਾਡਲ ਸਕੂਲ ਵਿਖੇ ਮੈਂਗੋ-ਡੇ ਮਨਾਇਆ
ਐਸ.ਏ.ਐਸ ਨਗਰ – ਸ਼ਾਸਤਰੀ ਮਾਡਲ ਸਕੂਲ ਫੇਜ਼-1 ਮੁਹਾਲੀ ਵਿਖੇ ਗਰਮੀ ਦੀ ਛੁੱਟੀਆਂ ਹੋਣ ਤੋਂ ਪਹਿਲਾਂ ਸਕੂਲ ਦੇ ਕਿੰਡਰਗਾਰਡਨ ਦੇ ਬੱਚਿਆਂ ਨੇ ਸਕੂਲ ਵਿਖੇ ਮੈਂਗੋ-ਡੇ ਅਤੇ ਪੂਲ ਪਾਰਟੀ ਦਾ ਆਯੋਜਨ ਕੀਤਾ ਗਿਆ ਜਿਸਦਾ ਬੱਚਿਆਂ ਨੇ ਭਰਪੂਰ ਆਨੰਦ ਮਾਣਿਆ| ਇਸਤੋਂ ਪਹਿਲਾਂ ਬੱਚੇ ਘਰੋਂ ਪੀਲੇ ਰੰਗ ਦੇ ਪਹਿਰਾਵੇ ਵਿੱਚ ਖੁਸ਼ੀ-ਖੁਸ਼ੀ ਸਕੂਲ ਪਹੁੰਚੇ| ਬੱਚਿਆਂ ਨੇ ਸਵੇਰ ਦੀ ਅਸੈਂਬਲੀ ਵਿੱਚ ਵੱਖ-ਵੱਖ ਕਵਿਤਾਵਾਂ ਤੇ ਡਾਂਸ ਵੀ ਪੇਸ਼ ਕੀਤਾ| ਉਹਨਾਂ ਦੇ ਜਮਾਤ ਦੇ ਅਧਿਆਪਕਾਂ ਨੇ ਅੰਬ ਦੀਆਂ ਵੱਖ-ਵੱਖ ਕਿਸਮਾਂ ਅਤੇ ਅੰਬ ਤੋਂ ਬਣਨ ਵਾਲੀਆਂ ਖਾਣ ਵਾਲੀਆਂ ਵਸਤੂਆਂ ਬਾਰੇ ਵੀ ਜਾਣਕਾਰੀ ਦਿੱਤੀ| ਬੱਚਿਆਂ ਨੇ ਅਧਿਆਪਕਾਂ ਨੂੰ ਦੱਸਿਆ ਕਿ ਉਹਨਾਂ ਨੂੰ ਫਲਾਂ ਦਾ ਰਾਜਾ ਅੰਬ ਬਹੁਤ ਸਵਾਦ ਲੱਗਦਾ ਹੈ| ਬੱਚੇ ਆਪਣੇ ਟਿਫਨ ਵਿੱਚ ਵੀ ਅੰਬ ਲੈ ਕੇ ਆਏ, ਜਿਸਦਾ ਉਹਨਾਂ ਨੇ ਪੂਰੀ ਜਮਾਤ ਨਾਲ ਮਿਲ ਕੇ ਆਨੰਦ ਮਾਣਿਆਂ ਅਤੇ ਇਸ ਉਪਰੰਤ ਬੱਚਿਆਂ ਨੇ ਪੂਲ ਪਾਰਟੀ ਅਤੇ ਡਾਂਸ ਪਾਰਟੀ ਦਾ ਲੁਤਫ ਉਠਾਇਆ| ਸਕੂਲ ਪ੍ਰਿੰਸੀਪਲ ਸ਼੍ਰੀਮਤੀ ਆਰ.ਬਾਲਾ ਨੇ ਬੱਚਿਆਂ ਨੂੰ ਕਿਹਾ ਕੇ ਗਰਮੀ ਦੀਆਂ ਛੁੱਟੀਆਂ ਵਿੱਚ ਨਾਨੀ-ਦਾਦੀ ਦੇ ਘਰ ਜਾ ਕੇ ਖੂਬ ਮਸਤੀ ਕਰਨੀ ਹੈ, ਚੰਗੀਆਂ-ਚੰਗੀਆਂ ਗੱਲਾਂ ਸਿੱਖਣੀਆਂ ਹਨ ਅਤੇ ਗਰਮੀ ਤੋਂ ਵੀ ਬਚਾਅ ਰੱਖਣਾ ਹੈ|
5


