ਸ਼ਾਹ ਨੇ ਪੁਲਵਾਮਾ ਅੱਤਵਾਦੀ ਹਮਲੇ ਤੇ ਇਮਰਾਨ ਖਾਨ ਦੀ ਚੁੱਪੀ ਤੇ ਚੁੱਕੇ ਸਵਾਲ

ਨਵੀਂ ਦਿੱਲੀ – ਭਾਜਪਾ ਪ੍ਰਧਾਨ ਅਮਿਤ ਸ਼ਾਹ ਨੇ ਪੁਲਵਾਮਾ ਅੱਤਵਾਦੀ ਹਮਲੇ ਦੀ ਨਿੰਦਾ ਨਾ ਕਰਨ ਲਈ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਅੱਜ ਆਲੋਚਨਾ ਕੀਤੀ ਅਤੇ ਕਿਹਾ ਕਿ ਕਿਵੇਂ ਭਾਰਤ ਉਨ੍ਹਾਂ ਤੇ ਭਰੋਸਾ ਕਰ ਸਕਦਾ ਹੈ| ਸ਼ਾਹ ਨੇ ਕਿਹਾ ਕਿ ਮੋਦੀ ਸਰਕਾਰ ਪਾਕਿਸਤਾਨ ਸਥਿਤ ਅੱਤਵਾਦੀਆਂ ਦੇ ਖਿਲਾਫ ਆਪਣੀ ਕਾਰਵਾਈ ਨਾਲ ਅੱਤਵਾਦ ਦੇ ਸਰਗਨਿਆਂ ਵਿੱਚ ਡਰ ਪੈਦਾ ਕਰਨ ਵਿੱਚ ਕਾਮਯਾਬ ਰਹੀ ਹੈ| ਉਨ੍ਹਾਂ ਨੇ ਕਿਹਾ,”ਮੈਨੂੰ ਲੱਗਦਾ ਹੈ ਕਿ ਆਜ਼ਾਦੀ ਦੇ ਬਾਅਦ ਤੋਂ ਅੱਤਵਾਦ ਨਾਲ ਨਜਿੱਠਣ ਲਈ ਸਾਡੀ ਸਰਕਾਰ ਦਾ ਟਰੈਕ ਰਿਕਾਰਡ ਸਭ ਤੋਂ ਚੰਗਾ ਰਿਹਾ ਹੈ| ਮੋਦੀ ਦੀ ਅਗਵਾਈ ਵਿੱਚ ਭਾਜਪਾ ਸਰਕਾਰ ਦੇ ਕਾਰਜਕਾਲ ਵਿੱਚ ਸਭ ਤੋਂ ਵਧ ਗਿਣਤੀ ਵਿੱਚ ਅੱਤਵਾਦੀਆਂ ਦਾ ਖਾਤਮਾ ਕੀਤਾ ਗਿਆ ਹੈ|”ਸ਼ਾਹ ਨੇ ਪੁਲਵਾਮਾ ਹਮਲੇ ਤੇ ਪਾਕਿਸਤਾਨ ਪ੍ਰਧਾਨ ਮੰਤਰੀ ਦੀ ਚੁੱਪੀ ਤੇ ਸਵਾਲ ਚੁੱਕਿਆ| ਉਨ੍ਹਾਂ ਨੇ ਕਿਹਾ,”ਪਾਕਿਸਤਾਨੀ ਪ੍ਰਧਾਨ ਮੰਤਰੀ ਨੂੰ ਘੱਟੋ-ਘੱਟ ਇਕ ਵਾਰ ਪੁਲਵਾਮਾ ਹਮਲਿਆਂ ਦੀ ਨਿੰਦਾ ਕਰਨੀ ਚਾਹੀਦੀ ਸੀ| ਅਸੀਂ ਉਨ੍ਹਾਂ ਤੋਂ ਕਿਸੇ ਹੋਰ ਚੀਜ਼ ਦੀ ਕੀ ਉਮੀਦ ਕਰ ਸਕਦੇ ਹਾਂ ਜਾਂ ਉਨ੍ਹਾਂ ਤੇ ਕਿਵੇਂ ਭਰੋਸਾ ਕਰ ਸਕਦੇ ਹਾਂ| ਸ਼ਾਇਦ ਸਥਿਤੀ ਉਨ੍ਹਾਂ ਦੇ ਕੰਟਰੋਲ ਵਿੱਚ ਨਾ ਹੋਵੇ ਪਰ ਘੱਟੋ-ਘੱਟ ਇਕ ਵਾਰ ਉਹ ਨਿੰਦਾ ਤਾਂ ਕਰ ਸਕਦੇ ਸਨ| ਜ਼ਿਕਰਯੋਗ ਹੈ ਕਿ ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲੇ ਵਿੱਚ 14 ਫਰਵਰੀ ਨੂੰ ਜੈਸ਼-ਏ-ਮੁਹੰਮਦ ਦੇ ਇਕ ਆਤਮਘਾਤੀ ਹਮਲੇ ਵਿੱਚ 40 ਜਵਾਨ ਸ਼ਹੀਦ ਹੋ ਗਏ ਸਨ|

VIA PUNJAB