- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸ਼ਿਖਰ ਅਤੇ ਹਿੰਮਤ ਦੇ ਅਰਧ ਸੈਂਕੜਿਆਂ ਦੇ ਬਾਵਜੂਦ ਦਿੱਲੀ ਹਾਰੀ
ਓਪਨਰ ਸ਼ਿਖਰ ਧਵਨ (54) ਅਤੇ ਹਿੰਮਤ ਸਿੰਘ (64) ਦੇ ਸ਼ਾਨਦਾਰ ਅਰਧ ਸੈਂਕੜਿਆਂ ਦੇ ਬਾਵਜੂਦ ਦਿੱਲੀ ਨੂੰ ਉੱਤਰ ਪ੍ਰਦੇਸ਼ ਦੇ ਹੱਥੋਂ ਵਿਜੇ ਹਜ਼ਾਰੇ ਟਰਾਫੀ ਗਰੁੱਪ-ਏ ਅਤੇ ਬੀ ਵਿਚ ਮੰਗਲਵਾਰ ਨੂੰ 5 ਵਿਕਟਾਂ ਨਾਲ ਹਾਰ ਦਾ ਸਾਹਮਣਾ ਕਰਨਾ ਪਿਆ। ਦਿੱਲੀ ਨੇ 50 ਓਵਰਾਂ ਵਿਚ 8 ਵਿਕਟਾਂ ‘ਤੇ 204 ਦੌੜਾਂ ਬਣਾਈਆਂ, ਜਦਕਿ ਉੱਤਰ ਪ੍ਰਦੇਸ਼ ਨੇ 29 ਓਵਰਾਂ ਵਿਚ ਹੀ 5 ਵਿਕਟਾਂ ‘ਤੇ 207 ਦੌੜਾਂ ਬਣਾ ਕੇ ਆਸਾਨੀ ਨਾਲ ਮੈਚ ਜਿੱਤ ਲਿਆ। ਉੱਤਰ ਪ੍ਰਦੇਸ਼ ਦੀ ਟੀਮ ਦੀ 6 ਮੈਚਾਂ ਵਿਚ ਇਹ ਦੂਜੀ ਜਿੱਤ ਹੈ ਅਤੇ ਉਹ 16 ਅੰਕਾਂ ਨਾਲ ਅੰਕ ਸੂਚੀ ਵਿਚ ਚੋਟੀ ‘ਤੇ ਆ ਗਈ ਹੈ । ਦਿੱਲੀ ਦੀ ਪੰਜ ਮੈਚਾਂ ਵਿਚ ਇਹ ਪਹਿਲੀ ਹਾਰ ਹੈ ਅਤੇ ਉਸਦੇ ਖਾਤੇ ਵਿਚ 10 ਅੰਕ ਹੋ ਗਏ ਹਨ।


