- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸ਼ਿਵ ਸੈਨਾ-ਭਾਜਪਾ ‘ਚ ਵਧਿਆ ਵਿਵਾਦ, ਮੀਟਿੰਗ ਹੋਈ ਰੱਦ
ਮੁੰਬਈ – ਮਹਾਰਾਸ਼ਟਰ ਵਿਚ ਅਗਲੀ ਸਰਕਾਰ ਬਣਨ ਨੂੰ ਲੈ ਕੇ ਭੰਬਲਭੂਸੇ ਦੇ ਹਾਲਾਤ ਹਨ ਜਦਕਿ ਭਾਜਪਾ ਅਤੇ ਇਸ ਦੀ ਸਹਿਯੋਗੀ ਸ਼ਿਵ ਸੈਨਾ ਵਿਚਾਲੇ ਨਾਰਾਜ਼ਗੀ ਵਧ ਰਹੀ ਹੈ।ਸ਼ਿਵ ਸੈਨਾ ਅਤੇ ਭਾਜਪਾ ਦਰਮਿਆਨ ਬੈਠਕ ਮੰਗਲਵਾਰ ਸ਼ਾਮ ਚਾਰ ਵਜੇ ਨਹੀਂ ਹੋ ਸਕੀ। ਸ਼ਿਵ ਸੈਨਾ ਦੇ ਬੁਲਾਰੇ ਸੰਜੇ ਰਾਉਤ ਨੇ ਕਿਹਾ- ਬੀਜੇਪੀ ਅਤੇ ਸ਼ਿਵ ਸੈਨਾ ਦਰਮਿਆਨ ਅੱਜ ਮੁਲਾਕਾਤ ਚਾਰ ਵਜੇ ਹੋਣੀ ਸੀ। ਪਰ ਜੇ ਮੁੱਖ ਮੰਤਰੀ ਖ਼ੁਦ ਕਹਿੰਦੇ ਹਨ ਕਿ 50-50 ਦੇ ਫਾਰਮੂਲੇ ‘ਤੇ ਕੋਈ ਵਿਚਾਰ ਵਟਾਂਦਰਾ ਨਹੀਂ ਹੋਇਆ ਤਾਂ ਫਿਰ ਕੀ ਗੱਲ ਹੋਵੇਗੀ। ਕਿਸ ਅਧਾਰ ‘ਤੇ ਅਸੀਂ ਉਨ੍ਹਾਂ ਨਾਲ ਗੱਲ ਕਰਾਂਗੇ। ਇਸ ਲਈ ਉਧਵ ਠਾਕਰੇ ਨੇ ਅੱਜ ਦੀ ਮੁਲਾਕਾਤ ਨੂੰ ਰੱਦ ਕਰ ਦਿੱਤਾ ਹੈ। ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਸ਼ਿਵ ਸੈਨਾ ਦੇ ਇਸ ਦਾਅਵੇ ਤੋਂ ਇਨਕਾਰ ਕੀਤਾ ਹੈ ਕਿ ਸਰਕਾਰ ਬਣਾਉਣ ਲਈ 50:50 ਫਾਰਮੂਲਾ ਤੈਅ ਕੀਤਾ ਗਿਆ ਸੀ। ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਮੰਗਲਵਾਰ ਨੂੰ ਕਿਹਾ ਕਿ ਲੋਕ ਸਭਾ ਚੋਣਾਂ ਤੋਂ ਪਹਿਲਾਂ ਗਠਜੋੜ ਨੂੰ ਅੰਤਮ ਰੂਪ ਦਿੱਤਾ ਗਿਆ ਸੀ ਤਾਂ ਸ਼ਿਵ ਸੈਨਾ ਨੂੰ ਢਾਈ ਸਾਲ ਮੁੱਖ ਮੰਤਰੀ ਦੇ ਅਹੁਦੇ ਦਾ ਵਾਅਦਾ ਨਹੀਂ ਕੀਤਾ ਗਿਆ ਸੀ।


