- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸ਼ੂਟਰ ਅੰਜੁਮ ਮੌਦਗਿਲ, ਅਥਲੀਟ ਤੇਜਿੰਦਰ ਪਾਲ ਸਿੰਘ ਤੂਰ ਅਤੇ ਫੁੱਟਬਾਲਰ ਗੁਰਪ੍ਰੀਤ ਸਿੰਘ ਸੰਧੂ ਦੀ ‘ਅਰਜੁਨਾ ਐਵਾਰਡ’ ਲਈ ਸਿਫਾਰਸ਼
ਅਥੈਲਿਟਕ ਕੋਚ ਮਹਿੰਦਰ ਸਿੰਘ ਢਿੱਲੋਂ ਦੇ ਨਾਮ ਦੀ ‘ਦਰੋਣਾਚਾਰੀਆ ਐਵਾਰਡ’ ਲਈ ਸਿਫਾਰਸ਼
ਚੰਡੀਗੜ – “ਖੇਡ ਜਗਤ ਵਿੱਚ ਪੰਜਾਬ ਦੀ ਸਰਦਾਰੀ ਮੁੜ ਕਾਇਮ ਹੋਣ ਜਾ ਰਹੀ ਹੈ ਕਿਉਂ ਜੋ ‘ਅਰਜੁਨਾ ਐਵਾਰਡ’ , ‘ਦਰੋਣਾਚਾਰੀਆ ਐਵਾਰਡ’ ਲਈ ਐਲਾਨੀ ਗਈ ਸੂਚੀ ਵਿਚ ਪੰਜਾਬੀ ਖਿਡਾਰੀਆਂ ਦੀ ਸ਼ਮੂਲੀਅਤ ਇਸਦੀ ਤਸਦੀਕ ਕਰਦੀ ਹੈ। ਉਹ ਦਿਨ ਦੂਰ ਨਹੀਂ ਜਦੋਂ ਮੌਜੂਦਾ ਸਰਕਾਰ ਦੇ ਉੱਦਮਾਂ ਸਦਕਾ ਖੇਡਾਂ ਦੇ ਪਿੜ ਵਿੱਚ ਪੰਜਾਬ ਪੂਰੇ ਦੇਸ਼ ਦਾ ਮੋਹਰੀ ਸੂਬਾ ਬਣਕੇ ਉੱਭਰੇਗਾ ਤੇ ਆਪਣੀ ਪੁਰਾਣੀ ਸਰਦਾਰੀ ਦਾ ਲੋਹਾ ਮਨਵਾਏਗਾ । ਖੇਡ ਤੇ ਯੁਵਕ ਮਾਮਲੇ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਕਿਹਾ ਕਿ ਅਰਜੁਨਾ ਐਵਾਰਡ ਵਰਗੇ ਵੱਡੇ ਪੁਰਸਕਾਰ ਲਈ ਸੂਬੇ ਦੇ 3 ਖਿਡਾਰੀਆਂ, ਸ਼ੂਟਰ ਅੰਜੁਮ ਮੌਦਗਿਲ, ਅਥਲੀਟ ਤੇਜਿੰਦਰ ਪਾਲ ਸਿੰਘ ਤੂਰ (ਸ਼ਾਟਪੁੱਟ) ਅਤੇ ਫੁੱਟਬਾਲਰ ਗੁਰਪ੍ਰੀਤ ਸਿੰਘ ਸੰਧੂ ਦੇ ਨਾਂ ਦੀ ਸਿਫਾਰਸ਼ ਕੀਤੀ ਜਾਣੀ ਬੜੇ ਮਾਣ ਵਾਲੀ ਗੱਲ ਹੈ। ਖੇਡ ਮੰਤਰੀ ਨੇ ਅਥਲੈÎਟਿਕ ਕੋਚ ਮਹਿੰਦਰ ਸਿੰਘ ਢਿੱਲੋਂ ਦਾ ਨਾਂ ‘ਦਰੋਣਾ ਚਾਰੀਆ ਐਵਾਰਡ’ ਲਈ ਭੇਜੇ ਜਾਣ ਉੱਤੇ ਵੀ ਖੁਸ਼ੀ ਦਾ ਪ੍ਰਗਟਾਵਾ ਕਰਦੇ ਹੋਏ ਉਨਾਂ ਨੂੰ ਵਧਾਈ ਦਿੱਤੀ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਮੰਤਰੀ ਨੇ ਕਿਹਾ ਕਿ ਮੌਲਾਨਾ ਅਬੁਲ ਕਲਾਮ ਅਜ਼ਾਦ ਟਰਾਫੀ ਵਿੱਚ ਪਹਿਲੀਆਂ 3 ਪੁਜ਼ੀਸ਼ਨਾਂ ਵਿੱਚ ਪੰਜਾਬ ਦੀਆਂ ਤਿੰਨ ਯੂਨੀਵਰਸਿਟੀਆਂ ਦਾ ਨਾਂ ਭਰਨਾ ਵੀ ਸੂਬੇ ਲਈ ਕਿਸੇ ਗੱਲੋਂ ਸਨਮਾਨ ਤੋਂ ਘੱਟ ਨਹੀਂ ਹੈ। ਜਿਸ ਵਿੱਚ ਪੰਜਾਬ ਯੂਨੀਵਰਸਿਟੀ ਚੰਡੀਗੜ ਨੇ ਪਹਿਲਾ ਸਥਾਨ ਜਦਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਕ੍ਰਮਵਾਰ ਦੂਜੇ ਤੇ ਤੀਜੇ ਸਥਾਨ ‘ਤੇ ਰਹਿ ਕੇ ਪੰਜਾਬ ਦਾ ਨਾਂ ਚਮਕਾਇਆ ਹੈ।ਐਵਾਰਡ ਜੇਤੂਆਂ ਨੂੰ ਵਧਾਈ ਦਿੰਦਿਆਂ ਰਾਣਾ ਸੋਢੀ ਨੇ ਖਿਡਾਰੀਆਂ ਨੂੰ ਹੁਣ ਆਪਣਾ ਨਿਸ਼ਾਨਾ ਟੋਕੀਓ ਓਲੰਪਿਕ-2020 ‘ਤੇ ਰੱਖਣ ਲਈ ਪ੍ਰੇਰਿਆ ਅਤੇ ਸਰਕਾਰ ਵੱਲੋਂ ਖਿਡਾਰੀਆਂ ਲਈ ਹਰ ਕਿਸਮ ਦੀ ਸਹਾਇਤਾ ਦੇਣ ਦਾ ਭਰੋਸਾ ਵੀ ਦਿੱਤਾ।


