- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸ਼ੇਰਖਾਵਾਲਾ ਵਾਸੀ ਸ਼ਾਮ ਸਿੰਘ ਵੱਲੋਂ ਖੁਦਕੁਸ਼ੀ
ਬੋਹਾ – ਪਿੰਡ ਸ਼ੇਰਖਾਵਾਲਾ ਵਾਸੀ ਸ਼ਾਮ ਸਿੰਘ ਪੁੱਤਰ ਬਲਦੇਵ ਸਿੰਘ (42) ਕੌਮ ਰਮਦਾਸੀਆ ਸਿੱਖ ਨੇ ਜਹਿਰੀਲੀ ਦਿਵਾਈ ਪੀਕੇ ਖੁਦਕੁਸ਼ੀ ਕਰ ਲਈ।ਇਸ ਦੁੱਖਾਂ ਭਰੇ ਗਮਗੀਨ ਮਹੌਲ ਤੇ ਸ਼ਾਮ ਸਿੰਘ ਦੀ ਪਤਨੀ ਵੀਰਪਾਲ ਕੌਰ ਨੇ ਨਮ ਅੱਖਾਂ ਨਾਲ ਦੱਸਿਆ ਕਿ ਮੇਰੇ ਪਤੀ ਨੂੰ ਪਿੰਡ ਦੇ ਹੀ ਡਾ. ਗਮਦੂਰ ਸਿੰਘ ਅਤੇ ਹੋਰ ਤਿੰਨ ਵਿਅਕਤੀ ਕਈ ਦਿਨਾਂ ਤੋਂ ਤੰਗ ਪ੍ਰੇਸ਼ਾਨ ਕਰ ਰਹੇ ਸਨ। ਜਿਸ ਦੀ ਵਜਾਅ ਕਾਰਨ ਮੇਰਾ ਪਤੀ ਮਾਨਸਿਕ ਤੋਰ ਤੇ ਪ੍ਰੇਸ਼ਾਨ ਸੀ ਅਤੇ ਪ੍ਰੇਸ਼ਾਨੀ ਕਾਰਨ ਮੇਰੇ ਪਤੀ ਨੇ ਜਹਿਰ ਪੀ ਕੇ ਖੁਦਕੁਸ਼ੀ ਕਰ ਲਈ ਹੈ।ਇਸ ਦਰਦ ਭਰੀ ਘਟਨਾਂ ਤੇ ਬੋਹਾ ਥਾਣਾ ਵਿਖੇ ਤਾਇਨਾਤ ਅਤੇ ਪਿੰਡ ਸ਼ੇਰਖਾਂਵਾਲਾ ਦੇ ਜੈਲ ਅਫਸਰ ਐਸ.ਆਈ ਸਤਵਿੰਦਰ ਸਿੰਘ ਨੇ ਦੱਸਿਆ ਕਿ ਸ਼ਾਮ ਸਿੰਘ ਦੀ ਪਤਨੀ ਵੀਰਪਾਲ ਕੌਰ ਦੇ ਬਿਆਨ ਦੇ ਅਧਾਰ ਤੇ 306 ਦਾ ਪਰਚਾ ਦਰਜ ਕਰ ਲਿਆ ਹੈ। ਦੋਸ਼ੀਆਂ ਨੂੰ ਜਲਦ ਗ੍ਰਿਫਤਾਰ ਕਰ ਲਿਆ ਜਾਵੇਗਾ ਅਤੇ ਮ੍ਰਿਤਕ ਦਾ ਪੋਸਟਮਾਰਟ ਕਰਾਕੇ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਹੈ।ਸ਼ਾਮ ਸਿੰਘ ਅਪਣੇ ਪਰਿਵਾਰ ਵਿੱਚ ਪਿੱਛੇ ਪਤਨੀ ,ਤਿੰਨ ਲੜਕੀਆਂ ਅਤੇ ਇੱਕ ਲੜਕਾ ਛੱਡ ਗਿਆ ਹੈ।ਸ਼ਾਮ ਸਿੰਘ ਦੀ ਮੌਤ ਤੇ ਪਿੰਡ ਵਾਸੀਆਂ ਗਹਿਰਾ ਦੁੱਖ ਪ੍ਰਗਟ ਕੀਤਾ।


