- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸ਼ੇਰਪੁਰ ਵਿਖੇ ਸਿਹਤ ਮੰਤਰੀ ਨੂੰ ਪੱਕੇ ਹੋਣ ਲਈ ਦਿੱਤਾ ਮੰਗ ਪੱਤਰ
ਸਿਹਤ ਵਿਭਾਗ ਵਿੱਚ ਪਿਛਲੇ 12 ਸਾਲਾਂ ਤੋਂ ਠੇਕੇ ਤੇ ਕੰਮ ਕਰ ਰਹੇ ਹਾਂ : ਸਟਾਫ਼ ਨਰਸਾਂ
ਸ਼ੇਰਪੁਰ – ਸਿਹਤ ਵਿਭਾਗ ਵਿੱਚ ਨੈਸ਼ਨਲ ਰੂਰਲ ਹੈਲਥ ਮਿਸ਼ਨ ਤਹਿਤ ਕੰਮ ਕਰਦੇ ਕੱਚੇ ਕਾਮਿਆਂ ਨੇ ਸ਼ੇਰਪੁਰ ਦੇ ਸਰਕਾਰੀ ਹਸਪਤਾਲ ਵਿਖੇ ਪੁੱਜੇ ਪੰਜਾਬ ਸਰਕਾਰ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨਾਲ ਮੁਲਾਕਾਤ ਕੀਤੀ ਅਤੇ ਪੱਕੇ ਹੋਣ ਲਈ ਮੰਗ ਪੱਤਰ ਦਿੱਤਾ। ਇਸ ਮੌਕੇ ਸਟਾਫ਼ ਨਰਸ ਜਸਵੀਰ ਕੌਰ, ਰਸ਼ਵਿੰਦਰ ਕੌਰ ਨੇ ਕਿਹਾ ਕਿ ਉਹ ਸਿਹਤ ਵਿਭਾਗ ਵਿੱਚ ਪਿਛਲੇ 12 ਸਾਲਾਂ ਤੋਂ ਠੇਕੇ ਤੇ ਕੰਮ ਕਰ ਰਹੇ ਹਨ ਪ੍ਰੰਤੂ ਸਿਹਤ ਵਿਭਾਗ ਵੱਲੋਂ ਹਾਲੇ ਤੱਕ ਉਨ੍ਹਾਂ ਨੂੰ ਪੱਕਾ ਨਹੀਂ ਕੀਤਾ ਗਿਆ ਅਤੇ ਨਾ ਹੀ ਪੇਅ ਸਕੇਲ ਐਕਟ ਤਹਿਤ ਤਨਖ਼ਾਹ ਦਿੱਤੀ ਜਾ ਰਹੀ ਹੈ। ਜਿਸ ਤੇ ਸਿਹਤ ਮੰਤਰੀ ਨੇ ਵਫ਼ਦ ਨੂੰ ਭਰੋਸਾ ਦਿਵਾਇਆ ਕਿ ਕੱਚੇ ਕਾਮਿਆਂ ਨੂੰ ਪੱਕੇ ਕਰਨ ਦੀ ਤਜਵੀਜ਼ ਸਰਕਾਰ ਦੇ ਵਿਚਾਰ ਅਧੀਨ ਹੈ ਅਤੇ ਜਲਦ ਹੀ ਉਨ੍ਹਾਂ ਦੀ ਸਮੱਸਿਆ ਦਾ ਹੱਲ ਕੀਤਾ ਜਾਵੇਗਾ। ਇਸ ਮੌਕੇ ਹਰਕੀਰਤ ਕੌਰ, ਮਹਿੰਦਰ ਕੌਰ, ਭਿੰਦਰ ਕੌਰ ਏਐਨਐਮ, ਅਮਰਜੀਤ ਕੌਰ ਏਐਨਐਮ, ਹਰਜਿੰਦਰ ਸਿੰਘ, ਜਗਸੀਰ ਸਿੰਘ, ਨਰਿੰਦਰ ਸਿੰਘ, ਰਾਜਵੀਰ ਕੌਰ ਅਤੇ ਕੁਲਦੀਪ ਸਿੰਘ ਮੌਜੂਦ ਸਨ।


