- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸ਼ੋਪੀਆਂ ’ਚ ਅੱਤਵਾਦੀ ਹਮਲੇ ’ਚ 4 ਪੁਲਿਸ ਕਰਮਚਾਰੀ ਸ਼ਹੀਦ
ਅਨੰਤਨਾਗ ’ਚ ਸੁਰੱਖਿਆ ਬਲਾਂ ਵੱਲੋਂ 2 ਅੱਤਵਾਦੀ ਢੇਰ
ਸ੍ਰੀਨਗਰ – ਦਖਣੀ ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ‘ਚ ਅਜ ਹੋਏ ਅਤਵਾਦੀ ਹਮਲੇ ’ਚ ਚਾਰ ਪੁਲਿਸ ਕਰਮਚਾਰੀ ਸ਼ਹੀਦ ਹੋ ਗਏ। ਹਮਲਾ ਸ਼ੋਪੀਆਂ ਦੇ ਅਰਹਾਮਾ ‘ਚ ਉਸ ਸਮੇਂ ਕੀਤਾ ਗਿਆ, ਜਦੋਂ ਡੀ. ਐਸ. ਪੀ. ਹੈਡਕੁਆਰਟਰ ਦੀ ਐਸਕਾਰਟ ਪਾਰਟੀ ਨਿਕਲੀ।ਅੱਤਵਾਦੀਆਂ ਵਲੋਂ ਪੁਲਿਸ ਕਰਮਾਚਰੀਆਂ ’ਤੇ ਗੋਲੀਆਂ ਚਲਾਈਆਂ ਗਈਆਂ, ਜਿਸ ਦੌਰਾਨ ਚਾਰ ਕਰਮਚਾਰੀ ਹਮਲੇ ‘ਚ ਜ਼ਖਮੀ ਹੋ ਗਏ। ਉਨ੍ਹਾਂ ਨੂੰ ਜਲਦ ਹੀ ਹਸਪਤਾਲ ਪਹੁੰਚਾਇਆ ਗਿਆ ਅਤੇ ਚਾਰਾਂ ਨੇ ਹਸਪਤਾਲ ‘ਚ ਹੀ ਦਮ ਤੋੜ ਦਿਤਾ। ਉਕਤ ਹਮਲਾ ਹਿਜ਼ਬੁਲ ਮੁਜਾਹਿਦੀਨ ਦੇ ਉਚ ਕਮਾਂਡਰ ਅਲਤਾਫ ਅਹਿਮਦ ਡਾਰ ਦੀ ਨਾਲ ਲਗਦੇ ਅਨੰਤਨਾਗ ਵਿਚ ਸੁਰਖਿਆ ਬਲਾਂ ਵਲੋਂ ਕੀਤੀ ਗਈ ਹਤਿਆ ਦੇ ਬਦਲੇ ਵਜੋਂ ਕੀਤਾ ਗਿਆ ਹੈ। ਸ਼ਹੀਦ ਹੋਣ ਵਾਲੇ ਚਾਰੇ ਪੁਲਿਸ ਕਰਮਚਾਰੀ ਇਕ ਡੀ. ਐਸ. ਪੀ ਨੂੰ ਐਸਕਾਰਟ ਕਰ ਰਹੇ ਸਨ ਜਦੋਂ ਬੋਂਗਮ ਵਿਚ ਫਲ ਮੰਡੀ ਦੇ ਨੇੜੇ ਇਕ ਬਾਗ਼ ਵਿਚੋਂ ਉਨ੍ਹਾਂ ‘ਤੇ ਗੋਲੀਬਾਰੀ ਸ਼ੁਰੂ ਕਰ ਦਿਤੀ ਅਤੇ ਜਾਂਦੇ ਹੋਏ ਹਮਲਾਵਰ ਮਾਰੇ ਗਏ ਪੁਲਿਸ ਮੁਲਾਜ਼ਮਾਂ ਦੀਆਂ ਤਿੰਨ ਰਾਈਫਲਾਂ ਚਕ ਕੇ ਫਰਾਰ ਹੋ ਗਏ। ਪੁਲਿਸ ਅਧਿਕਾਰੀਆਂ ਮੁਤਾਬਿਕ ਪੂਰੇ ਇਲਾਕੇ ਦੀ ਘੇਰਾਬੰਦੀ ਕਰਕੇ ਤਲਾਸ਼ੀ ਅਭਿਆਨ ਜਾਰੀ ਹੈ। ਦੱਖਣੀ ਕਸ਼ਮੀਰ ਵਿੱਚ ਪਿਛਲੇ ਮਹੀਨੇ ਦੌਰਾਨ ਸੁਰੱਖਿਆ ਬਲਾਂ ’ਤੇ ਕੀਤਾ ਗਿਆ ਇਹ ਸਭ ਤੋਂ ਵੱਡਾ ਹਮਲਾ ਸੀ। ਇਸ ਸਾਲ ’ਚ ਹਣ ਤੱਕ 30 ਪੁਲਿਸ ਕਰਮਚਾਰੀਆਂ ਨੇ ਆਪਣੀ ਜਾਨ ਗਵਾਈ ਹੈ। ਅਨੰਤਨਾਗ ’ਚ ਹੋਏ ਮੁਕਾਬਲੇ ’ਚ ਪੁਲਿਸ ਅਤੇ ਫੌਜ ਵੱਲੋਂ ਸਾਂਝੀ ਕਾਰਵਾਈ ’ਚ 2 ਅੱਤਵਾਦੀ ਮਾਰੇ ਗਏ ਸਨ।


