- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਨੇ ਸੁਣੀਆਂ ਹਲਕੇ ਦੀਆਂ ਮੁਸ਼ਕਿਲਾਂ
ਚੋਹਲਾ ਸਾਹਿਬ – ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਅੱਜ ਹਲਕੇ ਖਡੂਰ ਸਾਹਿਬ ਵਿੱਚ ਪੈਦੇ ਆਪਣੇ ਜੱਦੀ ਪਿੰਡ ਬ੍ਰਹਮਪੁਰ ਵਿਖੇ ਪਾਰਟੀ ਵਰਕਰਾਂ ਨਾਲ ਹਲਕੇ ਖਡੂਰ ਸਾਹਿਬ ਵਿੱਚ ਆ ਰਹੀਆਂ ਮੁਸ਼ਕਲਾਂ ਨੂੰ ਸੁਣਿਆ ਗੌਰਤਾਲਬ ਹੈ ਕਿ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰ ਤੰਦਰੁਸਤ ਹੋਣ ਤੌ ਬਾਅਦ ਅੱਜ ਆਪਣੇ ਹਲਕੇ ਖਡੂਰ ਸਾਹਿਬ ਵਿੱਚ ਪੈਦੇ ਆਪਣੇ ਜੱਦੀ ਪਿੰਡ ਬ੍ਰਹਮਪੁਰ ਵਿਖੇ ਪਹੁੰਚੇ ਸਨ।ਜਿੱਥੇ ਪਾਰਟੀ ਵਰਕਰਾਂ ਨੇ ਉਹਲਾਂ ਦਾ ਗਰਮ ਜੋਸ਼ੀ ਸਵਾਗਤ ਕੀਤਾ।ਜਥੇਦਾਰ ਬ੍ਰਹਮਪੁਰ ਨੇ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆ ਕਿਹਾ ਕਿ ਉਹ ਪਾਰਟੀ ਵਰਕਰਾਂ ਦਾ ਧੰਨਵਾਦ ਕਰਦੇ ਹਨ ਜਿਹਨਾਂ ਨੇ ਉਨਾਂ ਦੀ ਤੰਦਰੁਸਤੀ ਲਈ ਦਿਨ-ਰਾਤ ਅਰਦਾਸਾਂ ਕੀਤੀਆਂ।ਉਨਾਂ ਪਾਰਟੀ ਵਰਕਰਾਂ ਨੂੰ ਕਿਹਾ ਕਿ ਗੁਰੂ ਨਾਨਕ ਪਾਤਸ਼ਾਹ ਦੇ 550 ਸਾਲ ਗੁਰਪੁਰਬ ਨੂੰ ਸ਼ਰਧਾ ਭਾਵਨਾ ਨਾਲ ਮਨਾਉਣ ਤੇ ਪਾਰਟੀ ਬਾਜੀ ਤੋ ਉਪਰ ਉੱਠ ਕੇ ਸਿੱਖੀ ਦੀ ਚੜ੍ਹਦੀ ਕਲ੍ਹਾਂ ਲਈ ਉਪਰਾਲਾ ਕਰਨ।ਇਸ ਮੌਕੇ ਜਥੇਦਾਰ ਰਵਿੰਦਰ ਸਿੰਘ ਬ੍ਰਹਮਪੁਰਾ ਸਾਬਕਾ ਐਮ.ਐਲ.ਏ, ਜਥੇਦਾਰ ਸਤਨਾਮ ਸਿੰਘ ਸੱਤਾ ਬਲਾਕ ਸੰਮਤੀ ਮੈਬਰ, ਮਨਮੋਹਨ ਸਿੰਘ ਸਠਿਆਲਾ ਸਾਬਕਾ ਐਮ.ਐਲ.ਏ, ਦਲਜੀਤ ਸਿੰਘ ਗਿੱਲ ਜਿਲ੍ਹਾ ਪ੍ਰਧਾਨ, ਕਸ਼ਮੀਰ ਸਿੰਘ ਸੰਘਾ, ਡੀ.ਐਸ.ਪੀ ਰਤਨ ਸਿੰਘ ਪੱਖੋਕੇ, ਕੁਲਦੀਪ ਸਿੰਘ ਸਾਬਕਾ ਡੀ.ਐਸ.ਪੀ., ਮਾਸਟਰ ਦਲਬੀਰ ਸਿੰਘ, ਮਾਸਟਰ ਗੁਰਨਾਮ ਸਿੰਘ, ਜਗਜੀਤ ਸਿੰਘ ਨਿੱਕਾ ਚੋਹਲਾ, ਹਰਦਿਆਲ ਸਿੰਘ ਨਿੱਕਾ ਚੋਹਲਾ, ਬਲਬੀਰ ਸਿੰਘ ਬੱਲੀ, ਕੈਪਟਨ ਸਵਰਨ ਸਿੰਘ ਆਦਿ ਹਾਜ਼ਰ ਸਨ।


