- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸ਼੍ਰੋਮਣੀ ਅਕਾਲੀ ਦਲ ਦੇ 98ਵੇਂ ਸਥਾਪਨਾ ਦਿਵਸ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਆਰੰਭ
ਐਸ ਏ ਐਸ ਨਗਰ – ਸ਼੍ਰੋਮਣੀ ਅਕਾਲੀ ਦਲ ਦੇ 98ਵੇਂ ਸਥਾਪਨਾ ਦਿਵਸ ਦੇ ਸਬੰਧ ਵਿਚ ਪਾਰਟੀ ਦੀ ਕੋਰ ਕਮੇਟੀ ਦੇ ਫ਼ੈਸਲੇ ਮੁਤਾਬਕ ਕਰਵਾਏ ਜਾਣ ਵਾਲੇ ਧਾਰਮਿਕ ਸਮਾਗਮਾਂ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਅੱਜ ਇੱਥੇ ਫੇਜ਼ 8 ਸਥਿਤ ਗੁਰਦੁਆਰਾ ਸ੍ਰੀ ਅੰਬ ਸਾਹਿਬ ਵਿਖੇ ਆਰੰਭ ਕਰਵਾ ਦਿੱਤੇ ਗਏ ਹਨ| ਇਸ ਮੌਕੇ ਪਾਰਟੀ ਦੇ ਹਲਕਾ ਇੰਚਾਰਜ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ, ਜ਼ਿਲ੍ਹਾ ਸ਼ਹਿਰੀ ਪ੍ਰਧਾਨ ਮੁਹਾਲੀ ਜਥੇਦਾਰ ਬਲਜੀਤ ਸਿੰਘ ਕੁੰਭੜਾ, ਐਸ.ਜੀ.ਪੀ.ਸੀ. ਮੈਂਬਰ ਬੀਬੀ ਪਰਮਜੀਤ ਕੌਰ ਲਾਂਡਰਾਂ, ਕਮਲਜੀਤ ਸਿੰਘ ਰੂਬੀ ਸਕੱਤਰ ਜਨਰਲ, ਬੀਬੀ ਕੁਲਦੀਪ ਕੌਰ ਕੰਗ, ਹਰਮਨਪ੍ਰੀਤ ਸਿੰਘ ਪ੍ਰਿੰਸ, ਜਸਵੰਤ ਸਿੰਘ ਭੁੱਲਰ, ਬੀਬੀ ਸਤਵੰਤ ਕੌਰ ਜੌਹਲ, ਸੰਤੋਖ ਸਿੰਘ, ਹਰਪਾਲ ਸਿੰਘ ਬਰਾੜ, ਡਾ. ਮੇਜਰ ਸਿੰਘ, ਬਲਜੀਤ ਸਿੰਘ ਜਗਤਪੁਰਾ, ਬਲਵਿੰਦਰ ਸਿੰਘ ਲਖਨੌਰ, ਜਗਦੀਸ਼ ਸਿੰਘ ਮੀਤ ਪ੍ਰਧਾਨ, ਐਸ. ਐਸ. ਵਾਲੀਆ ਮੀਤ ਪ੍ਰਧਾਨ ਆਦਿ ਵੀ ਹਾਜ਼ਰ ਸਨ|


