- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸ਼੍ਰੋਮਣੀ ਅਕਾਲੀ ਦੇ 99ਵੇਂ ਸਾਲਾ ਸਥਾਪਨਾ ਦਿਵਸ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਆਰੰਭ
ਅੰਮ੍ਰਿਤਸਰ -ਸ਼੍ਰੋਮਣੀ ਅਕਾਲੀ ਦੇ 99ਵੇਂ ਸਾਲਾ ਸਥਾਪਨਾ ਦਿਵਸ ਸਬੰਧੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਜੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤਾ ਗਿਆ, ਜਿਸ ਦਾ ਭੋਗ 14 ਦਸੰਬਰ ਨੂੰ ਪਵੇਗਾ। ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਨ ਤੋਂ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਰਾਏ ਸਿੰਘ ਦੇ ਜਥੇ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ ਅਤੇ ਭਾਈ ਸੁਲਤਾਨ ਸਿੰਘ ਨੇ ਆਰੰਭਤਾ ਦੀ ਅਰਦਾਸ ਕੀਤੀ। ਇਸ ਮੌਕੇ ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ, ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਸਮੇਤ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵੱਡੀ ਗਿਣਤੀ ਵਿਚ ਮੈਂਬਰ ਮੌਜੂਦ ਸਨ। ਇਸੇ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਸਮੁੱਚੇ ਆਗੂਆਂ ਵੱਲੋਂ ਜੋੜਾ ਘਰ ਵਿਖੇ ਅਤੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਸ਼ਰਧਾ ਨਾਲ ਸੇਵਾ ਵੀ ਕੀਤੀ ਗਈ। ਇਸ ਮੌਕੇ ਅਕਾਲੀ ਆਗੂ ਜਥੇਦਾਰ ਗੁਲਜ਼ਾਰ ਸਿੰਘ ਰਣੀਕੇ, ਡਾ. ਦਲਜੀਤ ਸਿੰਘ ਚੀਮਾ, ਬੀਬੀ ਜਗੀਰ ਕੌਰ, ਸ. ਬਿਕਰਮ ਸਿੰਘ ਮਜੀਠੀਆ, ਸ. ਮਹੇਸ਼ਇੰਦਰ ਸਿੰਘ ਗਰੇਵਾਲ, ਸ. ਵਿਰਸਾ ਸਿੰਘ ਵਲਟੋਹਾ, ਭਾਈ ਰਜਿੰਦਰ ਸਿੰਘ ਮਹਿਤਾ, ਸ. ਹਰਜਿੰਦਰ ਸਿੰਘ ਧਾਮੀ, ਸ. ਹਰਮੀਤ ਸਿੰਘ ਸੰਧੂ, ਸ. ਤਲਬੀਰ ਸਿੰਘ ਗਿੱਲ, ਸ. ਗੁਰਪ੍ਰਤਾਪ ਸਿੰਘ ਟਿੱਕਾ, ਸ. ਸ਼ੇਰ ਸਿੰਘ ਮੰਡਵਾਲਾ, ਸ. ਅਮਰਜੀਤ ਸਿੰਘ ਭਲਾਈਪੁਰ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਸ. ਹਰਚਰਨ ਸਿੰਘ ਬੈਂਸ, ਸ. ਦਿਆਲ ਸਿੰਘ ਕੋਲਿਆਂਵਾਲੀ, ਭਾਈ ਮਨਜੀਤ ਸਿੰਘ ਭੂਰਾਕੋਹਨਾ, ਭਾਈ ਅਜਾਇਬ ਸਿੰਘ ਅਭਿਆਸੀ, ਭਾਈ ਰਾਮ ਸਿੰਘ, ਸ. ਮਲਕੀਅਤ ਸਿੰਘ ਏ.ਆਰ., ਸ. ਵੀਰ ਸਿੰਘ ਲੋਪੋਕੇ, ਸ. ਅਲਵਿੰਦਰ ਸਿੰਘ ਪੱਖੋਕੇ, ਸ. ਹਰਜਾਪ ਸਿੰਘ ਸੁਲਤਾਨਵਿੰਡ, ਸ. ਭਗਵੰਤ ਸਿੰਘ ਸਿਆਲਕਾ, ਸ. ਬਲਜੀਤ ਸਿੰਘ ਜਲਾਲਉਸਮਾ, ਸ. ਗੁਰਬਚਨ ਸਿੰਘ ਕਰਮੂੰਵਾਲਾ, ਸ. ਚਰਨਜੀਤ ਸਿੰਘ ਬਰਾੜ, ਸ. ਸ਼ਰਨਜੀਤ ਸਿੰਘ ਢਿੱਲੋਂ, ਸ. ਰਵੀਕਰਨ ਸਿੰਘ ਕਾਹਲੋਂ, ਭਾਈ ਖੁਸ਼ਵਿੰਦਰ ਸਿੰਘ ਭਾਟੀਆ, ਮੁੱਖ ਸਕੱਤਰ ਡਾ. ਰੂਪ ਸਿੰਘ, ਸ. ਮਹਿੰਦਰ ਸਿੰਘ ਆਹਲੀ, ਸ. ਅਵਤਾਰ ਸਿੰਘ ਸੈਂਪਲਾ, ਸ. ਜਸਵਿੰਦਰ ਸਿੰਘ ਦੀਨਪੁਰ, ਸ. ਕੁਲਵਿੰਦਰ ਸਿੰਘ ਰਮਦਾਸ ਆਦਿ ਮੌਜੂਦ ਸਨ।


