- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਹਿਸਾਰ ਵਿਖੇ ਜਪੁਜੀ ਸਾਹਿਬ ਦੀ ਸੰਥਿਆ ਸਬੰਧੀ ਗੁਰਮਤਿ ਸਮਾਗਮ 11 ਤੋਂ 17 ਤੱਕ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੀ ਧਰਮ ਪ੍ਰਚਾਰ ਕਮੇਟੀ ਦੇ ਪ੍ਰਬੰਧ ਅਧੀਨ ਹਰਿਆਣਾ ਸੂਬੇ ਅੰਦਰ ਸਿੱਖੀ ਪ੍ਰਚਾਰ ਲਈ ਕਾਰਜਸ਼ੀਲ ਸਿੱਖ ਮਿਸ਼ਨ ਕੁਰੂਕਸ਼ੇਤਰ ਵੱਲੋਂ ਹਿਸਾਰ ਵਿਖੇ 11 ਸਤੰਬਰ ਤੋਂ 17 ਸਤੰਬਰ ਤੱਕ ‘ਜਪੁਜੀ ਸਾਹਿਬ ਸੰਥਿਆ ਸਮਾਗਮ’ ਕਰਵਾਇਆ ਜਾ ਰਿਹਾ ਹੈ। ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਧਰਮ ਪ੍ਰਚਾਰ ਕਮੇਟੀ ਵੱਲੋਂ ਸਿੱਖ ਮਿਸ਼ਨ ਕੁਰੂਕਸ਼ੇਤਰ (ਹਰਿਆਣਾ) ਵੱਲੋਂ ਸੂਬੇ ਅੰਦਰ ਆਰੰਭੀ ਗਈ ਧਰਮ ਪ੍ਰਚਾਰ ਲਹਿਰ ਤਹਿਤ ਗੁਰਦੁਆਰਾ ਸਿੰਘ ਸਭਾ ਮਾਡਲ ਟਾਊਨ ਹਿਸਾਰ ਵਿਖੇ ਇਕ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ, ਜਿਸ ਵਿਚ ਸੰਗਤਾਂ ਨੂੰ ਜਪੁਜੀ ਸਾਹਿਬ ਦੇ ਸ਼ੁੱਧ ਉਚਾਰਨ ਦੀ ਸੰਥਿਆ ਦਿੱਤੀ ਜਾਵੇਗੀ। ਇਹ ਸਮਾਗਮ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ ਦੀ ਅਗਵਾਈ ਵਿਚ ਕੀਤਾ ਜਾ ਰਿਹਾ ਹੈ। ਸ. ਬੇਦੀ ਨੇ ਦੱਸਿਆ ਕਿ ਸਮਾਪਤੀ ਵਾਲੇ ਦਿਨ 17 ਸਤੰਬਰ ਨੂੰ ਸਵੇਰੇ 6:30 ਵਜੇ ਤੋਂ ਲੈ ਕੇ 8:30 ਤੀਕ ਵਿਸ਼ੇਸ਼ ਗੁਰਮਤਿ ਸਮਾਗਮ ਸਜਾਇਆ ਜਾਵੇਗਾ, ਜਿਸ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸ਼ਮਨਦੀਪ ਸਿੰਘ, ਸਿੱਖ ਮਿਸ਼ਨ ਹਰਿਆਣਾ ਦੇ ਇੰਚਾਰਜ ਭਾਈ ਮੰਗਪ੍ਰੀਤ ਸਿੰਘ, ਪ੍ਰਚਾਰਕ ਭਾਈ ਗੁਰਪਾਲ ਸਿੰਘ ਤੇ ਭਾਈ ਰਣਜੀਤ ਸਿੰਘ ਸੰਗਤਾਂ ਨੂੰ ਗੁਰਬਾਣੀ ਕੀਰਤਨ ਅਤੇ ਗੁਰਮਤਿ ਵਿਚਾਰਾਂ ਨਾਲ ਜੋੜਨਗੇ। ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਬਲਦੇਵ ਸਿੰਘ ਖਾਲਸਾ, ਬੀਬੀ ਅਮਰਜੀਤ ਕੌਰ ਬਾੜਾ ਅਤੇ ਜਥੇਦਾਰ ਤੇਜਿੰਦਰਪਾਲ ਸਿੰਘ ਲਾਡਵਾ ਵੱਲੋਂ ਸੰਗਤਾਂ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ।


