- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦਾ ਨਵਾਂ ਦਫ਼ਤਰ ਤਿਆਰ
ਜਲਦ ਹੀ ਭਾਈ ਲੌਂਗੋਵਾਲ ਕਰਨਗੇ ਉਦਘਾਟਨ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਨਵੇਂ ਤਿਆਰ ਕੀਤੇ ਗਏ ਦਫ਼ਤਰ ਦਾ ਕੰਮ ਲਗਪਗ ਮੁਕੰਮਲ ਹੋ ਗਿਆ ਹੈ ਅਤੇ ਇਸ ਦਾ ਜਲਦ ਹੀ ਉਦਘਾਟਨ ਕੀਤਾ ਜਾਵੇਗਾ। ਇਹ ਜਾਣਕਾਰੀ ਸ਼੍ਰੋਮਣੀ ਕਮੇਟੀ ਸਕੱਤਰ ਅਤੇ ਬੁਲਾਰੇ ਸ. ਦਿਲਜੀਤ ਸਿੰਘ ਬੇਦੀ ਨੇ ਸਾਂਝੀ ਕੀਤੀ ਹੈ। ਸ. ਬੇਦੀ ਨੇ ਦੱਸਿਆ ਕਿ ਧਰਮ ਪ੍ਰਚਾਰ ਕਮੇਟੀ ਦਾ ਨਵਾਂ ਦਫ਼ਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਦਫ਼ਤਰ ਤੇਜਾ ਸਿੰਘ ਸਮੁੰਦਰੀ ਹਾਲ ਦੇ ਬਿਲਕੁਲ ਨਜ਼ਦੀਕ ਤਿਆਰ ਕੀਤਾ ਗਿਆ ਹੈ, ਜਿਸ ਦੀ ਕਾਰਸੇਵਾ ਬਾਬਾ ਸੁਬੇਗ ਸਿੰਘ ਗੋਇੰਦਵਾਲ ਸਾਹਿਬ ਵਾਲਿਆਂ ਵੱਲੋਂ ਕਰਵਾਈ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਤਿੰਨ ਮੰਜ਼ਲੀ ਇਮਾਰਤ ਵਿਚ 30 ਕਮਰੇ ਅਤੇ ਇਕ ਕਾਨਫਰੰਸ ਹਾਲ ਤਿਆਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਧਰਮ ਪ੍ਰਚਾਰ ਕਮੇਟੀ ਦਾ ਦਫ਼ਤਰ ਪੁਰਾਤਨ ਕੁਝ ਕਮਰਿਆਂ ਵਿਚ ਚੱਲ ਰਿਹਾ ਸੀ ਅਤੇ ਹੁਣ ਆਧੁਨਿਕ ਲੋੜ ਅਨੁਸਾਰ ਨਵਾਂ ਦਫ਼ਤਰ ਤਿਆਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਦਫ਼ਤਰ ਦਾ ਉਦਘਾਟਨ ਜਲਦ ਹੀ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਕੀਤਾ ਜਾਵੇਗਾ।


