- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸੁਖਜਿੰਦਰ ਸਿੰਘ ਰੰਧਾਵਾ ਵਿਰੁੱਧ ਕਾਰਵਾਈ ਮੰਗੀ
ਪੁਲਿਸ ਕਮਿਸ਼ਨਰ ਨੂੰ ਵੀ ਕਾਨੂੰਨੀ ਕਾਰਵਾਈ ਲਈ ਦਿੱਤੀ ਲਿਖਤੀ ਸ਼ਿਕਾਇਤ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਜਾਬ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਬਾਰੇ ਬੋਲੇ ਗਏ ਅਪਸ਼ਬਦਾਂ ਨੂੰ ਲੈ ਕੇ ਉਸ ਖਿਲਾਫ਼ ਕਾਰਵਾਈ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਤੱਕ ਪਹੁੰਚ ਕੀਤੀ ਹੈ। ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ ਦੀ ਅਗਵਾਈ ਵਿਚ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਮੰਗਵਿੰਦਰ ਸਿੰਘ ਖਾਪੜਖੇੜੀ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ, ਭਾਈ ਰਾਮ ਸਿੰਘ, ਸ. ਸੁਰਜੀਤ ਸਿੰਘ ਭਿੱਟੇਵਡ, ਸ. ਹਰਜਾਪ ਸਿੰਘ ਸੁਲਤਾਨਵਿੰਡ ਅਤੇ ਸ. ਗੁਰਪ੍ਰੀਤ ਸਿੰਘ ਝੱਬਰ ਨੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਾਂ ਮੰਗ ਪੱਤਰ ਦੇ ਕੇ ਪੰਥਕ ਕਾਰਵਾਈ ਦੀ ਮੰਗ ਕੀਤੀ। ਇਹ ਮੰਗ ਪੱਤਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਨਿੱਜੀ ਸਹਾਇਕ ਸ. ਜਸਪਾਲ ਸਿੰਘ ਨੇ ਪ੍ਰਾਪਤ ਕੀਤਾ। ਇਸ ਤੋਂ ਇਲਾਵਾ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਪਾਸ ਵੀ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਸੁਖਜਿੰਦਰ ਸਿੰਘ ਰੰਧਾਵਾ ਖਿਲਾਫ਼ 295-ਏ ਧਾਰਾ ਸਮੇਤ ਹੋਰ ਬਣਦੀਆਂ ਧਰਾਵਾਂ ਤਹਿਤ ਕਾਨੂੰਨੀ ਕਾਰਵਾਈ ਕਰਨ ਸਬੰਧੀ ਲਿਖਤੀ ਸ਼ਿਕਾਇਤ ਦਰਜ਼ ਕਰਵਾਈ ਹੈ।ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਜਥੇਦਾਰ ਸਾਹਿਬ ਦੇ ਨਾਂ ਮੰਗ ਪੱਤਰ ਸੌਂਪਣ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ ਨੇ ਆਖਿਆ ਕਿ ਸੁਖਜਿੰਦਰ ਸਿੰਘ ਰੰਧਾਵਾ ਨੇ ਹਕੂਮਤੀ ਨਸ਼ੇ ਵਿਚ ਸਿੱਖ ਧਰਮ ਦੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਵਿਰੁੱਧ ਅਪਸ਼ਬਦ ਬੋਲ ਕੇ ਜਿਥੇ ਗੁਰੂ ਸਾਹਿਬ ਜੀ ਦਾ ਘੋਰ ਨਿਰਾਦਰ ਕੀਤਾ ਹੈ, ਉਥੇ ਹੀ ਸਿੱਖ ਜਜ਼ਬਾਤਾਂ ਨੂੰ ਵੀ ਭਾਰੀ ਠੇਸ ਪਹੁੰਚਾਈ ਹੈ। ਉਨ੍ਹਾਂ ਆਖਿਆ ਕਿ ਅਜਿਹੇ ਵਿਅਕਤੀ ਦਾ ਜ਼ੁੰਮੇਵਾਰ ਅਹੁਦੇ ’ਤੇ ਬਣੇ ਰਹਿਣਾ ਤਾਂ ਦੂਰ ਦੀ ਗੱਲ ਹੈ, ਸਗੋਂ ਉਸ ਦੀ ਸਿੱਖ ਸਮਾਜ ਅੰਦਰ ਵੀ ਕੋਈ ਥਾਂ ਨਹੀਂ ਹੋਣੀ ਚਾਹੀਦੀ। ਉਨ੍ਹਾਂ ਆਖਿਆ ਕਿ ਕੈਬਨਟ ਮੰਤਰੀ ਨੇ ਜਾਣਬੁਝ ਕੇ ਮਾੜੀ ਨੀਤ ਨਾਲ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ, ਇਸ ਲਈ ਉਸ ਵਿਰੁੱਧ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਨੂੰ ਲੈ ਕੇ ਪੰਥਕ ਕਾਰਵਾਈ ਲਈ ਜਿਥੇ ਸਰਵਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਨੂੰ ਲਿਖਤੀ ਬੇਨਤੀ ਕੀਤੀ ਗਈ ਹੈ, ਉਥੇ ਹੀ ਸ੍ਰੀ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਨੂੰ ਬਣਦੀਆਂ ਧਰਾਵਾਂ ਤਹਿਤ ਕੇਸ ਦਰਜ਼ ਕਰਨ ਲਈ ਵੀ ਲਿਖਿਆ ਹੈ। ਉਨ੍ਹਾਂ ਕਿਹਾ ਕਿ ਰੰਧਾਵਾ ਦਾ ਗੁਨਾਹ ਬਹੁਤ ਵੱਡਾ ਹੈ ਅਤੇ ਉਸ ਨੂੰ ਸਜ਼ਾ ਵੀ ਜ਼ਰੂਰ ਮਿਲਣੀ ਚਾਹੀਦੀ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ ਨੇ ਆਖਿਆ ਕਿ ਸਿੱਖ ਧਰਮ ਅੰਦਰ ਗੁਰੂ ਸਾਹਿਬਾਨ ਦਾ ਸਤਿਕਾਰ ਸਿੱਖਾਂ ਲਈ ਆਪਣੀ ਜਾਨ ਤੋਂ ਵੀ ਵੱਧ ਹੈ ਅਤੇ ਗੁਰੂ ਸਾਹਿਬਾਨ ਵਿਰੁੱਧ ਬੋਲਣ ਵਾਲਾ ਵਿਅਕਤੀ ਸਿੱਖ ਨਹੀਂ ਹੋ ਸਕਦਾ। ਉਨ੍ਹਾਂ ਕਿਹਾ ਕਿ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਤੇ ਗੁਰੂ ਸਾਹਿਬਾਨ ਦੇ ਸਤਿਕਾਰ ਨੂੰ ਸੱਟ ਮਾਰੀ ਹੈ, ਜਿਸ ਨੂੰ ਕੌਮ ਬਰਦਾਸ਼ਤ ਨਹੀਂ ਕਰ ਸਕਦੀ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਕੁਲਵਿੰਦਰ ਸਿੰਘ ਰਮਦਾਸ ਵੀ ਮੌਜੂਦ ਸਨ।


