- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਗੋਵਾਲ ਨੂੰ ਆਪਣੀਆਂ ਮੁਸ਼ਕਲਾਂ ਹੱਲ ਕਰਵਾਉਣ ਲਈ ਮਿਲੇ ਗ੍ਰੰਥੀ, ਰਾਗੀ ਅਤੇ ਪ੍ਰਚਾਰਕ
ਸੰਗਰੂਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਗੋਵਾਲ ਨਾਲ ਆਲ ਇੰਡੀਆ ਗ੍ਰੰਥੀ, ਰਾਗੀ, ਪ੍ਰਚਾਰਕ ਸਿੰਘ ਸਭਾ ਅਤੇ ਬਾਬਾ ਬੁੱਢਾ ਇੰਟਰਨੈਸ਼ਨਲ ਗ੍ਰੰਥੀ ਸਭਾ ਵਲੋਂ ਸਾਂਝੇ ਤੌਰ ‘ਤੇ ਮੀਟਿੰਗ ਕੀਤੀ ਗਈ, ਜਿਸ ‘ਚ ਸਮੁੱਚੇ ਸਿੱਖ ਜਗਤ ਦੇ ਗ੍ਰੰਥੀ, ਰਾਗੀ ਅਤੇ ਪ੍ਰਚਾਰਕਾਂ ਨੂੰ ਆ ਰਹੀਆਂ ਮੁਸ਼ਕਲਾਂ ਸੰਬੰਧੀ ਜਾਣੂੰ ਕਰਵਾਇਆ ਗਿਆ। ਇਸ ਮੀਟਿੰਗ ਦੌਰਾਨ ਤਨਖਾਹਾਂ ਸੰਬੰਧੀ, ਭੇਟਾ ਸੰਬੰਧੀ, ਬੱਚਿਆਂ ਦੀ ਮੁਫਤ ਪੜ੍ਹਾਈ ਕਰਵਾਉਣ ਸੰਬੰਧੀ ਅਤੇ ਲੜਕੀਆਂ ਦੇ ਵਿਆਹ ‘ਤੇ ਸ਼ਗਨ ਸਕੀਮ ਸੰਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ, ਜਿਸ ‘ਤੇ ਭਾਈ ਲੌਗੋਵਾਲ ਨੇ ਭਰੋਸਾ ਦਿਵਾਇਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਉਹ ਸਾਰੀਆਂ ਸਮੱਸਿਆਵਾਂ ਨੂੰ ਹੱਲ ਕਰਵਾਉਣ ਲਈ ਯਤਨ ਕਰਨਗੇ। ਆਲ ਇੰਡੀਆ ਗ੍ਰੰਥੀ, ਰਾਗੀ, ਪ੍ਰਚਾਰਕ ਸਭਾ ਦੇ ਮੁੱਖ ਸੇਵਾਦਾਰ ਭਾਈ ਜਗਮੇਲ ਸਿੰਘ ਛਾਜਲਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜਲਦੀ ਹੀ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਵਿਸ਼ਾਲ ਮੀਟਿੰਗ ਰੱਖੀ ਜਾਵੇਗੀ, ਜਿਸ ‘ਚ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਗੋਵਾਲ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕਰਨਗੇ । ਉਨ੍ਹਾਂ ਕਿਹਾ ਕਿ ਕਈ ਲਈ ਲੋਕ ਸਿਆਸੀ ਲਾਹਾ ਲੈਣ ਵਾਸਤੇ ਅਗਾਮੀ ਦਿਨਾਂ ‘ਚ ਗ੍ਰੰਥੀ, ਰਾਗੀ, ਪ੍ਰਚਾਰਕਾਂ ਨੂੰ ਗੁੰਮਰਾਹ ਵੀ ਕਰ ਸਕਦੇ ਹਨ, ਜਿਸ ਤੋਂ ਸੁਚੇਤ ਹੋਣ ਦੀ ਲੋੜ ਹੈ ਕਿਉਂਕਿ ਗ੍ਰੰਥੀ ਸਿੰਘਾਂ ਦੀਆਂ ਸਮੱਸਿਆਵਾਂ ਨੂੰ ਕੇਵਲ ਸ਼੍ਰੋਮਣੀ ਗੁਰਦੁਆਰਾ ਕਮੇਟੀ ਅਤੇ ਅਕਾਲ ਤਖਤ ਸਾਹਿਬ ਵਲੋਂ ਹੀ ਹੱਲ ਕੀਤਾ ਜਾ ਸਕਦਾ । ਇਸ ਮੌਕੇ ਜਥੇ. ਉਦੈ ਸਿੰਘ ਲੋਗੋਵਾਲ, ਬਾਬਾ ਬਲਵਿੰੰਦਰ ਸਿੰਘ ਛੰਨਾ, ਮੁੱਖ ਪ੍ਰਚਾਰਕ ਨਿਰਮਲ ਸਿੰਘ ਧੂਰਕੋਟ, ਭਾਈ ਅਜੀਤ ਸਿੰਘ ਅਨੰਦਪੁਰ ਸਾਹਿਬ, ਭਾਈ ਗੁਰਪ੍ਰੀਤ ਸਿੰਘ ਸ਼ੇਰੋਂ, ਭਾਈ ਹਰਪ੍ਰੀਤ ਸਿੰਘ ਦੋਦੜਾ, ਭਾਈ ਜਗਦੇਵ ਸਿੰਘ ਕਣਕਵਾਲ, ਭਾਈ ਜਗਸੀਰ ਸਿੰਘ ਲੱਡਾ, ਭਾਈ ਬਚਿੱਤਰ ਸਿੰਘ ਸੇਖਾ ਅਤੇ ਭਾਈ ਰਾਜਵਿੰਦਰ ਸਿੰਘ ਰਾਜੂ ਆਦਿ ਸਿੱਖ ਆਗੂ ਹਾਜ਼ਰ ਸਨ।


