- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸ਼੍ਰੋਮਣੀ ਕਮੇਟੀ ਦੇ ਵਫਦ ਨੇ ਕਿਸਾਨ ਆਗੂ ਸ੍ਰੀ ਰਕੇਸ਼ ਟਿਕੈਤ ਨਾਲ ਕੀਤੀ ਮੁਲਾਕਾਤ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਫਦ ਨੇ ਅੱਜ ਗਾਜੀਪੁਰ ਸਰਹੱਦ ’ਤੇ ਕਿਸਾਨ ਆਗੂ ਸ੍ਰੀ ਰਕੇਸ਼ ਟਿਕੈਤ ਨਾਲ ਮੁਲਾਕਾਤ ਕੀਤੀ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਦੇ ਨਿਰਦੇਸ਼ਾਂ ’ਤੇ ਗਏ ਇਸ ਵਫਦ ਵਿਚ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਸੁਰਜੀਤ ਸਿੰਘ ਭਿੱਟੇਵਡ, ਸਾਬਕਾ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਅੰਤ੍ਰਿੰਗ ਮੈਂਬਰ ਸ. ਸਤਵਿੰਦਰ ਸਿੰਘ ਟੌਹੜਾ, ਸ. ਹਰਭਜਨ ਸਿੰਘ ਮਸਾਣਾ, ਵਧੀਕ ਸਕੱਤਰ ਸ. ਪਰਮਜੀਤ ਸਿੰਘ ਸਰੋਆ ਸਮੇਤ ਹੋਰ ਅਧਿਕਾਰੀ ਮੌਜੂਦ ਸਨ। ਭਾਈ ਰਜਿੰਦਰ ਸਿੰਘ ਮਹਿਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਿਸਾਨਾਂ ਦੇ ਸੰਘਰਸ਼ ਨੂੰ ਦਬਾਉਣ ਲਈ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਧੱਕਾ ਕਰ ਰਹੇ ਹਨ ਅਤੇ ਸ਼੍ਰੋਮਣੀ ਕਮੇਟੀ ਇਸ ਮੌਕੇ ਕਿਸਾਨਾਂ ਦੇ ਨਾਲ ਹੈ। ਉਨ੍ਹਾਂ ਕਿਹਾ ਕਿ ਸ੍ਰੀ ਰਕੇਸ਼ ਟਿਕੈਤ ਨਾਲ ਬੀਤੇ ਦਿਨੀ ਪੁਲਿਸ ਵੱਲੋਂ ਕੀਤੇ ਗਏ ਵਿਹਾਰ ਕਾਰਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਉਨ੍ਹਾਂ ਦੀ ਹਮਾਇਤ ਲਈ ਵਫਦ ਭੇਜਿਆ ਹੈ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਕਿਸਾਨ ਸੰਘਰਸ਼ ਦੌਰਾਨ ਸੇਵਾਵਾਂ ਨਿਰੰਤਰ ਚੱਲ ਰਹੀਆਂ ਹਨ, ਜੋ ਲਗਾਤਾਰ ਜਾਰੀ ਰਹਿਣਗੀਆਂ। ਇਸੇ ਤਹਿਤ ਹੀ ਗਾਜੀਪੁਰ ਬਾਰਡਰ ਵਿਖੇ ਵੀ ਸ਼੍ਰੋਮਣੀ ਕਮੇਟੀ ਦੇ ਸਿੱਖ ਮਿਸ਼ਨ ਹਾਪੜ ਦੀ ਦੇਖ-ਰੇਖ ਹੇਠ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ। ਇਥੇ ਕਿਸਾਨਾਂ ਦੇ ਰਹਿਣ ਲਈ ਪ੍ਰਬੰਧ ਕੀਤਾ ਹੈ ਅਤੇ ਲੰਗਰ ਲਈ ਵੀ ਸੇਵਾ ਨਿਭਾਈ ਜਾ ਰਹੀ ਹੈ।


