- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸ਼੍ਰੋਮਣੀ ਕਮੇਟੀ ਦੇ ਵਿੱਦਿਅਕ ਅਦਾਰੇ 31 ਤੱਕ ਬੰਦ
ਅੰਮ੍ਰਿਤਸਰ – ਪੂਰੇ ਵਿਸ਼ਵ ਅੰਦਰ ਕੋਰੋਨਾ ਵਾਇਰਸ ਕਾਰਨ ਬਣੀ ਭਿਆਨਕ ਸਥਿਤੀ ਦੇ ਮੱਦੇਨਜ਼ਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਹੇਠਲੇ ਵਿੱਦਿਅਕ ਅਦਾਰੇ 31 ਮਾਰਚ ਤੱਕ ਬੰਦ ਕਰ ਦਿੱਤੇ ਗਏ ਹਨ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਜਾਰੀ ਇੱਕ ਪ੍ਰੈਸ ਬਿਆਨ ਵਿਚ ਕਿਹਾ ਕਿ ਕੋਰੋਨਾ ਵਾਇਰਸ ਨੇ ਪੂਰੀ ਦੁਨੀਆਂ ਨੂੰ ਚਿੰਤਾਜਨਕ ਹਾਲਾਤਾਂ ਦੇ ਰੂਬਰੂ ਕਰ ਦਿੱਤਾ ਹੈ। ਇਸੇ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਦੇ ਸਕੂਲ ਕਾਲਜ 31 ਮਾਰਚ ਤੱਕ ਬੰਦ ਰਹਿਣਗੇ। ਉਨ੍ਹਾਂ ਕਿਹਾ ਕਿ ਬੇਸ਼ੱਕ ਇਨ੍ਹਾਂ ਦਿਨਾਂ ਵਿਚ ਬੋਰਡ ਪ੍ਰੀਖਿਆਵਾਂ ਵੀ ਚੱਲ ਰਹੀਆਂ ਹਨ ਪਰ ਇਸ ਸਬੰਧੀ ਸਰਕਾਰਾਂ ਤੇ ਬੋਰਡਾਂ ਦੀਆਂ ਹਦਾਇਤਾਂ ਨੂੰ ਲਾਗੂ ਕੀਤਾ ਜਾਵੇਗਾ। ਉਨ੍ਹਾਂ ਸੰਗਤ ਅਤੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਇਹ ਸਮਾਂ ਸੁਚੇਤ ਹੋਣ ਦਾ ਹੈ ਅਤੇ ਇਸ ਸਬੰਧ ਵਿਚ ਜ਼ਰੂਰੀ ਸਾਵਧਾਨੀਆਂ ਤੇ ਅਮਲ ਕੀਤਾ ਜਾਵੇ। ਦੱਸਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਵੱਲੋਂ ਇੱਕ ਸੌ ਤੋਂ ਵੱਧ ਵਿੱਦਿਅਕ ਅਦਾਰੇ ਚਲਾਏ ਜਾ ਰਹੇ ਹਨ, ਜਿਨ੍ਹਾਂ ਵਿਚ ਵੱਡੀ ਗਿਣਤੀ ਵਿਦਿਆਰਥੀ ਵਿੱਦਿਆ ਗ੍ਰਹਿਣ ਕਰਦੇ ਹਨ।


