- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸ਼੍ਰੋਮਣੀ ਕਮੇਟੀ ਦੇ ਸਕੂਲਾਂ ਦੀਆਂ 3 ਰੋਜ਼ਾ ਖ਼ਾਲਸਾਈ ਖੇਡਾਂ 17 ਜਨਵਰੀ ਤੋਂ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਹੇਠਲੇ ਸਕੂਲਾਂ ਦੀਆਂ ਤਿੰਨ ਰੋਜ਼ਾ ਖ਼ਾਲਸਾਈ ਖੇਡਾਂ ਭਲਕੇ 17 ਜਨਵਰੀ ਤੋਂ ਆਰੰਭ ਹੋਣਗੀਆਂ। ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਅਵਤਾਰ ਸਿੰਘ ਸੈਂਪਲਾ ਅਨੁਸਾਰ ਇਹ ਖ਼ਾਲਸਾਈ ਖੇਡਾਂ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਤਲਵੰਡੀ ਸਾਬੋ ਬਠਿੰਡਾ ਦੇ ਖੇਡ ਮੈਦਾਨ ਵਿਖੇ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਆਪਣੇ ਸਕੂਲਾਂ ਕਾਲਜਾਂ ਦੀਆਂ ਖ਼ਾਲਸਾਈ ਖੇਡਾਂ ਹਰ ਸਾਲ ਕਰਵਾਈਆਂ ਜਾਂਦੀਆਂ ਹਨ ਅਤੇ ਇਸ ਵਾਰ ਕਾਲਜਾਂ ਦੀਆਂ ਖੇਡਾਂ ਪਹਿਲਾਂ ਕਰਵਾਈਆਂ ਜਾ ਚੁੱਕੀਆਂ ਹਨ। ਸ. ਸੈਂਪਲਾ ਨੇ ਦੱਸਿਆ ਕਿ ਸਕੂਲਾਂ ਦੀਆਂ ਖ਼ਾਲਸਾਈ ਖੇਡਾਂ 17 ਜਨਵਰੀ ਤੋਂ 19 ਜਨਵਰੀ ਤੱਕ ਤਲਵੰਡੀ ਸਾਬੋ ਵਿਖੇ ਹੋਣਗੀਆਂ, ਜਿਸ ਦੀ ਆਰੰਭਤਾ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਮੌਜੂਦ ਰਹਿਣਗੀਆਂ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਸਾਰੀਆਂ ਤਿਆਰੀ ਮੁਕੰਮਲ ਕਰ ਲਈਆਂ ਗਈਆਂ ਹਨ।


