- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸ਼੍ਰੋਮਣੀ ਕਮੇਟੀ ਦੇ ਸਥਾਪਨਾ ਦਿਵਸ ਸਬੰਧੀ ਸਮਾਗਮ ਭਲਕੇ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਥਾਪਨਾ ਦਿਵਸ ਸਬੰਧੀ ਭਲਕੇ 16 ਨਵੰਬਰ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਗੁਰਮਤਿ ਸਮਾਗਮ ਹੋਵੇਗਾ। ਇਸ ਬਾਰੇ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਨਵੰਬਰ 1920 ਵਿਚ ਹੋਂਦ ਵਿਚ ਆਈ ਸਿੱਖਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਥਾਪਨਾ ਦਾ ਇਤਿਹਾਸ ਕੁਰਬਾਨੀਆਂ ਭਰਿਆ ਹੈ ਅਤੇ ਇਸ ਦੇ ਸਥਾਪਨਾ ਦਿਵਸ ਮੌਕੇ ਭਲਕੇ ਸ਼੍ਰੋਮਣੀ ਕਮੇਟੀ ਦੇ ਸਮੂਹ ਮੁਲਾਮਜ਼ਾਂ ਵੱਲੋਂ ਵਿਸ਼ੇਸ਼ ਸਮਾਗਮ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸਮਾਗਮ ਦੌਰਾਨ ਰਾਗੀ ਜਥਿਆਂ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵਿਚਾਰਾਂ ਸਾਂਝੀਆਂ ਕਰਨਗੇ। ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰ ਸਹਿਬਾਨ ਵੀ ਵਿਸ਼ੇਸ਼ ਤੌਰ ’ਤੇ ਪਹੁੰਚਣਗੇ। ਸ. ਬੇਦੀ ਅਨੁਸਾਰ ਇਸ ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ ਦੇ ਤਿੰਨ ਸਾਬਕਾ ਮੁਲਾਜ਼ਮਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਵੀ ਕੀਤਾ ਜਾਵੇਗਾ। ਸਨਮਾਨਿਤ ਕੀਤੇ ਜਾਣ ਵਾਲੇ ਇਨ੍ਹਾਂ ਮੁਲਾਜ਼ਮਾਂ ਵਿਚ ਸਾਬਕਾ ਮੀਤ ਸਕੱਤਰ ਸ. ਗੁਬਬਚਨ ਸਿੰਘ ਚਾਂਦ, ਸਾਬਕਾ ਮੈਨੇਜਰ ਸ. ਦਿਆਲ ਸਿੰਘ ਤੇ ਧਰਮ ਪ੍ਰਚਾਰ ਕਮੇਟੀ ਦੇ ਸਾਬਕਾ ਸੇਵਾਦਾਰ ਸ. ਸਵਰਨ ਸਿੰਘ ਦੇ ਨਾਂ ਸ਼ਾਮਲ ਹਨ।


