- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸ਼੍ਰੋਮਣੀ ਕਮੇਟੀ ਦੇ ਸੁਪਰਵਾਈਜ਼ਰ ਸ. ਸੁਖਦੇਵ ਸਿੰਘ ਨੂੰ ਸੇਵਾ ਮੁਕਤ ਹੋਣ ’ਤੇ ਵਿਦਾਇਗੀ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਰਿਕਾਰਡ ਵਿਭਾਗ ਦੇ ਸਹਾਇਕ ਸੁਪਰਵਾਈਜ਼ਰ ਸ. ਸੁਖਦੇਵ ਸਿੰਘ ਨੂੰ ਸੇਵਾ ਮੁਕਤ ਹੋਣ ’ਤੇ ਨਿੱਘੀ ਵਿਦਾਇਗੀ ਦਿੱੱਤੀ ਗਈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਨਜੀਤ ਸਿੰਘ ਬਾਠ, ਵਧੀਕ ਸਕੱਤਰ ਸ. ਪ੍ਰਤਾਪ ਸਿੰਘ, ਮੀਤ ਸਕੱਤਰ ਸ. ਹਰਜੀਤ ਸਿੰਘ ਲਾਲੂਘੁੰਮਣ, ਸ. ਕਰਮਬੀਰ ਸਿੰਘ ਕਿਆਮਪੁਰ, ਸ. ਸੁਲੱਖਣ ਸਿੰਘ ਭੰਗਾਲੀ ਸਮੇਤ ਹੋਰਨਾਂ ਅਧਿਕਾਰੀਆਂ ਨੇ ਸ. ਸੁਖਦੇਵ ਸਿੰਘ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ, ਲੋਈ, ਸ੍ਰੀ ਸਾਹਿਬ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਸਕੱਤਰ ਸ. ਮਨਜੀਤ ਸਿੰਘ ਬਾਠ ਨੇ ਸ. ਸਤਨਾਮ ਸਿੰਘ ਵੱਲੋਂ ਨਿਭਾਈਆਂ ਗਈਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ। ਇਸ ਮੌਕੇ ਇੰਚਾਰਜ ਸ. ਨਿਰਵੈਲ ਸਿੰਘ, ਸ. ਸੁਖਬੀਰ ਸਿੰਘ, ਸਹਾਇਕ ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਸ. ਕੁਲਵੰਤ ਸਿੰਘ ਸਖੀਰਾ ਸੁਪਰਵਾਈਜ਼ਰ, ਸ. ਸੁਖਜਿੰਦਰ ਸਿੰਘ ਐਸ.ਡੀ.ਓ. ਅਤੇ ਸ. ਸੁਖਦੇਵ ਸਿੰਘ ਦੇ ਪਰਿਵਾਰਕ ਮੈਂਬਰ ਤੇ ਰਿਸ਼ਤੇਦਾਰ ਮੌਜੂਦ ਸਨ।


