- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸ਼੍ਰੋਮਣੀ ਕਮੇਟੀ ਨੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਲਈ ਪਾਸਪੋਰਟ ਜਮ੍ਹਾਂ ਕਰਵਾਉਣ ਦਾ ਸਮਾਂ ਵਧਾਇਆ
ਹੁਣ ਸ਼ਰਧਾਲੂ 22 ਜਨਵਰੀ ਤੱਕ ਪਾਸਪੋਰਟ ਜਮ੍ਹਾਂ ਕਰਵਾ ਸਕਣਗੇ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਖਾਲਸਾ ਸਾਜਣਾ ਦਿਵਸ (ਵਿਸਾਖੀ) ਮਨਾਉਣ ਲਈ ਭੇਜੇ ਜਾਣ ਵਾਲੇ ਜੱਥੇ ਲਈ ਸੰਗਤ ਪਾਸੋਂ ਪਾਸਪੋਰਟਾਂ ਦੀ ਮੰਗ ਦੁਬਾਰਾ ਕੀਤੀ ਜਾਂਦੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਸ. ਮਨਜੀਤ ਸਿੰਘ ਬਾਠ ਨੇ ਦੱਸਿਆ ਕਿ ਜੱਥੇ ਵਿਚ ਜਾਣ ਦੇ ਚਾਹਵਾਨ ਸਿੱਖ ਸ਼ਰਧਾਲੂ ਆਪਣੇ ਪਾਸਪੋਰਟ ਹਲਕਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਤਸਦੀਕ ਕਰਵਾ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਦਫਤਰ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਮਿਤੀ 22 ਜਨਵਰੀ 2019 ਤੀਕ ਜਮ੍ਹਾਂ ਕਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਸ਼ਰਧਾਲੂ ਆਪਣੇ ਪਾਸਪੋਰਟ ਦੇ ਨਾਲ ਸ਼ਨਾਖਤੀ ਸਬੂਤ ਵਜੋਂ ਅਧਾਰ ਕਾਰਡ, ਵੋਟਰ ਕਾਰਡ ਦੀਆਂ ਫੋਟੋ ਕਾਪੀਆਂ ਵੀ ਭੇਜਣ ਅਤੇ ਇਸ ਤੋਂ ਇਲਾਵਾ ਪਾਸਪੋਰਟ ਸਾਈਜ ਦੀਆਂ ਫੋਟੋਆਂ ਵੀ ਨਾਲ ਲਗਾਉਣੀਆਂ ਜ਼ਰੂਰੀ ਹਨ। ਸ਼ਰਧਾਲੂਆਂ ਦੇ ਪਾਸਪੋਰਟ ਦੀ ਮਿਆਦ 13-10-2019 ਤੀਕ ਹੋਣੀ ਜ਼ਰੂਰੀ ਹੈ। ਉਨ੍ਹਾਂ ਅਪੀਲ ਕੀਤੀ ਕਿ ਸ਼ਰਧਾਲੂ ਮੁਕੰਮਲ ਤੇ ਦਰੁੱਸਤ ਵੇਰਵੇ ਭੇਜਣ ਤਾਂ ਜੋ ਵੱਧ ਤੋਂ ਵੱਧ ਵੀਜ਼ੇ ਲੱਗਣ ਵਿਚ ਕੋਈ ਮੁਸ਼ਕਿਲ ਨਾ ਹੋਵੇ।


